ਆਈ ਤਾਜਾ ਵੱਡੀ ਖਬਰ
ਮੌਜੂਦਾ ਸਮੇਂ ਹਰ ਕੋਈ ਜਾਣਦਾ ਹੈ ਕਿ ਪੂਰੇ ਸੰਸਾਰ ਦੇ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੀ ਬਿਮਾਰੀ ਛਾਈ ਹੋਈ ਹੈ ਜਿਸ ਦੇ ਨਾਲ ਹੁਣ ਤੱਕ ਕਰੋੜਾਂ ਦੀ ਗਿਣਤੀ ਵਿੱਚ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੇ ਹਨ। ਇਸ ਬਿਮਾਰੀ ਦੇ ਕਾਰਨ ਕਈ ਲੋਕਾਂ ਦੀਆਂ ਜਾਨਾਂ ਵੀ ਚਲੀਆਂ ਗਈਆਂ ਹਨ ਜਿਸ ਕਾਰਨ ਹਰ ਪਾਸੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਬਿਮਾਰੀ ਦੇ ਕਾਰਨ ਤਕਰੀਬਨ ਪਿਛਲੇ ਸਾਲ ਤੋਂ ਹੀ ਹਰ ਦੇਸ਼ ਦੀ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਲੋੜੀਂਦੇ ਕਦਮ ਉਠਾਏ ਜਾ ਰਹੇ ਹਨ।
ਤਾਂ ਜੋ ਇਸ ਬਿਮਾਰੀ ਦੇ ਕਾਰਨ ਪ੍ਰਭਾਵਤ ਹੋਏ ਹਰ ਖੇਤਰ ਦੇ ਵਿਚ ਇਸ ਬਿਮਾਰੀ ਦੇ ਅਸਰ ਨੂੰ ਘੱਟ ਕੀਤਾ ਜਾ ਸਕੇ। ਮੌਜੂਦਾ ਸਮੇਂ ਸਾਡੇ ਦੇਸ਼ ਦੀ ਸਰਕਾਰ ਨੇ ਕੋਰੋਨਾ ਨੂੰ ਦੇਖਦੇ ਹੋਏ ਕਈ ਅਜਿਹੇ ਫੈਸਲੇ ਲਏ ਹਨ ਜਿਸ ਕਾਰਨ ਸਬੰਧਤ ਖੇਤਰ ਕਈ ਤਰ੍ਹਾਂ ਦੇ ਨੁਕਸਾਨ ਦਾ ਕਾਰਨ ਬਣਨ ਤੋਂ ਬਚੇ ਹਨ। ਸਾਡੇ ਦੇਸ਼ ਅੰਦਰ ਨਾਗਰਿਕ ਦੀ ਪਹਿਚਾਣ ਨੂੰ ਉਜਾਗਰ ਕਰਨ ਵਾਲੇ ਕਈ ਤਰ੍ਹਾਂ ਦੇ ਦਸਤਾਵੇਜ਼ ਹਨ ਜੋ ਵੱਖ ਵੱਖ ਕੰਮਾਂ ਦੇ ਵਿੱਚ ਲੋੜੀਂਦੇ ਹੁੰਦੇ ਹਨ।
ਇਨ੍ਹਾਂ ਵਿੱਚੋਂ ਹੀ ਦੋ ਅਜਿਹੇ ਦਸਤਾਵੇਜ਼ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ ਆਪਸ ਵਿੱਚ ਜੋੜਨ ਦੀ ਗੱਲ ਆਖੀ ਗਈ ਸੀ। ਸਰਕਾਰ ਵੱਲੋਂ ਦੇਸ਼ ਅੰਦਰ ਰਹਿੰਦੇ ਹੋਏ ਹਰ ਇਕ ਵਿਅਕਤੀ ਨੂੰ ਆਪਣਾ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਕਿਹਾ ਗਿਆ ਸੀ। ਜਿਸ ਦੀ ਆਖਰੀ ਤਰੀਕ 31 ਮਾਰਚ 2021 ਨਿਰਧਾਰਤ ਕੀਤੀ ਗਈ ਸੀ। ਇਸ ਵਿਚ ਆਖਿਆ ਗਿਆ ਸੀ ਕਿ ਜੋ ਵਿਅਕਤੀ ਇਸ ਦਿੱਤੀ ਗਈ ਤਾਰੀਖ ਤੱਕ ਆਪਣਾ ਆਧਾਰ ਕਾਰਡ ਪੈਨ ਕਾਰਡ ਨਾਲ ਲਿੰਕ ਨਹੀਂ ਕਰੇਗਾ
ਉਸ ਨੂੰ ਅੰਤਿਮ ਤਾਰੀਖ਼ ਤੋਂ ਬਾਅਦ 1000 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਪਰ ਹੁਣ ਕੋਰੋਨਾ ਦੇ ਸੰਕਟ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਆਧਾਰ ਕਾਰਡ ਨੂੰ ਪੈਨ ਕਾਰਡ ਨਾਲ ਜੋੜਨ ਵਾਸਤੇ ਆਖਰੀ ਤਰੀਕ ਨੂੰ ਇਕ ਵਾਰ ਮੁੜ ਵਧਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਨਵੀਂ ਜਾਰੀ ਕੀਤੀ ਗਈ ਆਖਰੀ ਤਾਰੀਖ ਹੁਣ 30 ਜੂਨ ਹੋਵੇਗੀ। ਜ਼ਿਕਰ ਯੋਗ ਹੈ ਕਿ ਇਸ ਪ੍ਰਕਿਰਿਆ ਨੂੰ ਲੈ ਕੇ ਸਰਕਾਰ ਵੱਲੋਂ ਹੁਣ ਤੱਕ ਆਖਰੀ ਤਰੀਕ ਦੀ ਸਮਾਂ ਸੀਮਾ ਨੂੰ ਕਈ ਵਾਰ ਵਧਾਇਆ ਜਾ ਚੁੱਕਾ ਹੈ।
Previous Postਅੰਮ੍ਰਿਤਸਰ ਏਅਰਪੋਰਟ ਤੇ ਵਿਦੇਸ਼ੋਂ ਆਈ ਫਲਾਈਟ ਤੋਂ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਰਹੀ ਚਰਚਾ
Next Postਅਚਾਨਕ ਹੁਣੇ ਹੁਣੇ CBSE ਸਕੂਲਾਂ ਲਈ ਹੋ ਗਿਆ ਇਹ ਐਲਾਨ – ਮਾਪਿਆਂ ਚ ਰਾਹਤ