ਹੁਣੇ ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਨਾ ਕੋਈ ਐਲਾਨ ਕੀਤਾ ਜਾਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਚੋਣਾਂ ਵਿੱਚ ਕੀਤੇ ਹੋਏ ਵਾਅਦੇ ਮੁਤਾਬਕ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦਿੱਤੇ ਜਾ ਰਹੇ ਹਨ। ਉੱਥੇ ਹੀ ਇਕ ਲੱਖ ਸਰਕਾਰੀ ਨੌਕਰੀਆਂ ਵੀ ਮੁਹਈਆ ਕਰਵਾਈਆਂ ਜਾ ਰਹੀਆਂ ਹਨ । ਇਸ ਸਮੇਂ ਕਰੋਨਾ ਨੂੰ ਮੁੱਖ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਪੁਖਤਾ ਇੰਤਜਾਮ ਕਰਦੇ ਹੋਏ 4 ਜ਼ਿਲ੍ਹੇ ਵਿਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ।
ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉੱਥੇ ਹੀ ਇਹਨੀ ਦਿਨੀਂ ਪੰਜਾਬ ਵਿਧਾਨ ਸਭਾ ਵਿੱਚ ਬਜਟ ਸ਼ੈਸ਼ਨ ਚੱਲ ਰਿਹਾ ਹੈ ਜੋ ਕਿ 10 ਮਾਰਚ ਤੱਕ ਚੱਲੇਗਾ। ਉਥੇ ਹੀ 8 ਮਾਰਚ ਨੂੰ ਬਜਟ ਪੇਸ਼ ਕਰਨ ਦਾ ਸਮਾਂ ਵੀ ਤਹਿ ਕੀਤਾ ਗਿਆ ਸੀ। ਹੁਣ ਔਰਤਾਂ ਲਈ ਪੰਜਾਬ ਸਰਕਾਰ ਨੇ ਕਰਤਾ ਅਜਿਹਾ ਵੱਡਾ ਐਲਾਨ, ਜਿਸ ਨਾਲ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਛਾ ਗਈ ਹੈ। ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਅੱਜ ਬਜਟ ਤੋਂ ਬਹੁਤ ਸਾਰੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ।
ਵਿਧਾਨ ਸਭਾ ਵਿੱਚ ਚੱਲ ਰਹੇ ਸੈਸ਼ਨ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ। ਇਹ ਬਜਟ ਪਹਿਲਾਂ 5 ਮਾਰਚ ਨੂੰ ਤੈਅ ਕੀਤਾ ਗਿਆ ਸੀ ਤੇ ਉਸ ਤੋਂ ਬਾਅਦ ਫਿਰ ਇਸ ਨੂੰ ਬਦਲ ਕੇ ਪਹਿਲੀ ਤਰੀਕ ਦੇ ਅਨੁਸਾਰ ਹੀ 8 ਮਾਰਚ ਦਾ ਸਮਾਂ ਕਰ ਦਿੱਤਾ ਗਿਆ। ਅੱਜ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੁੱਦਿਆਂ ਨੂੰ ਲੈ ਕੇ ਕਈ ਐਲਾਨ ਕੀਤੇ ਜਾ ਸਕਦੇ ਹਨ।
ਸਰਕਾਰ ਵੱਲੋਂ ਪਹਿਲਾਂ ਹੀ ਚੋਣ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਕਾਂਗਰਸ ਸਰਕਾਰ ਦਾ ਆਖਰੀ ਬਜਟ ਪੇਸ਼ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਅੱਜ ਮਹਿਲਾ ਦਿਵਸ ਮੌਕੇ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ। ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਦੇਖਦੇ ਹੋਏ ਔਰਤਾਂ ਨੂੰ ਸੁਵਿਧਾ ਦਿੱਤੀ ਜਾ ਰਹੀ ਹੈ। ਜਿਸ ਕਾਰਨ ਹੁਣ ਪੰਜਾਬ ਦੀਆਂ ਮਹਿਲਾਵਾਂ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਣਗੀਆਂ। ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇ ਨਜ਼ਰ ਕਈ ਐਲਾਨ ਕੀਤੇ ਜਾ ਰਹੇ ਹਨ।
Previous Postਖੁਸ਼ਖਬਰੀ:ਹੁਣੇ ਹੁਣੇ ਪੰਜਾਬ ਦੀ ਗਰੀਬ ਜਨਤਾ ਲਈ ਪੰਜਾਬ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ
Next Postਪੰਜਾਬ ਚ ਇਥੇ ਅਸਮਾਨੀ ਬਿਜਲੀ ਡਿਗੀ , ਮਚੀ ਭਾਰੀ ਤਬਾਹੀ – ਤਾਜਾ ਵੱਡੀ ਖਬਰ