ਹੁਣੇ ਹੁਣੇ ਕਨੇਡਾ ਚ ਟਰੂਡੋ ਨੇ ਕਰਤਾ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿੱਚ ਫੈਲੀ ਹੋਈ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ । ਇਸ ਕਰੋਨਾ ਦੀ ਮਾਰ ਹੇਠ ਸਭਤੋਂ ਜਿਆਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਆਇਆ ਹੈ। ਜਿਥੇ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਟੀਕਾਕਰਨ ਨਾਲ ਜਿੱਥੇ ਅਮਰੀਕਾ ਵਿੱਚ ਕੋਰੋਨਾ ਦੇ ਕੇਸਾਂ ਵਿਚ ਕਮੀ ਆਈ ਹੈ ਉਥੇ ਹੀ ਹੋਰ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਤਾਂ ਜੋ ਵਧ ਰਹੇ ਕਰੋਨਾ ਕੇਸਾਂ ਨੂੰ ਕਾਬੂ ਕੀਤਾ ਜਾ ਸਕੇ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਟੀਕਾਕਰਨ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ।

ਹੁਣ ਕੈਨੇਡਾ ਵਿਚ ਟਰੂਡੋ ਵੱਲੋਂ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਹੁਣ ਤਾਜ਼ਾ ਖਬਰ ਸਾਹਮਣੇ ਆਈ ਹੈ। ਦੇਸ਼ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਕਈ ਅਹਿਮ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਸਰਹੱਦਾਂ ਉਪਰ ਵੀ ਸ਼ਖਤੀ ਨੂੰ ਵਧਾਇਆ ਗਿਆ ਹੈ। ਹੁਣ ਫਿਰ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਅਮਰੀਕਾ ਦੀ ਸਰਹੱਦ ਉੱਪਰ ਯਾਤਰੀਆਂ ਦੇ ਆਉਣ ਜਾਣ ਉਪਰ ਲਗਾਈ ਗਈ ਪਾਬੰਦੀ ਨੂੰ ਮਈ ਤੱਕ ਜਾਰੀ ਕੀਤਾ ਗਿਆ ਸੀ। ਉਥੇ ਹੀ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਕ ਮਹੀਨੇ ਦੀ ਮਿਆਦ ਹੋਰ ਵਧਾ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਅਮਰੀਕਾ ਨਾਲ ਲੱਗਦੀ ਸਰਹੱਦ ਉੱਪਰ ਗ਼ੈਰ-ਜ਼ਰੂਰੀ ਯਾਤਰਾ ਉਪਰ ਲਗਾਈ ਗਈ ਪਾਬੰਦੀ ਨੂੰ 21 ਜੂਨ ਤੱਕ ਲਈ ਵਧਾ ਦਿੱਤਾ ਗਿਆ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਆਖਿਆ ਹੈ ਕਿ ਤੁਹਾਡੀ ਸਭ ਦੀ ਰੱਖਿਆ ਕਰਨ ਅਤੇ ਕਰੋਨਾ ਦੇ ਫੈਲਣ ਨੂੰ ਸੀਮਤ ਕਰਨ ਲਈ ਹੀ ਮੌਜੂਦਾ ਸਮੇਂ ਵਿੱਚ ਲਗਾਈ ਗਈ ਪਾਬੰਦੀ ਨੂੰ 30 ਦਿਨਾਂ ਲਈ ਹੋਰ ਵਧਾ ਰਹੇ ਹਾਂ।

ਉਥੇ ਹੀ ਇਸ ਪਾਬੰਦੀ ਤੋਂ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਵਾਲੇ ਕਰਮਚਾਰੀਆਂ ਨੂੰ ਰਾਹਤ ਦਿੱਤੀ ਗਈ ਹੈ ਜਿਨ੍ਹਾਂ ਵਿੱਚ ਟਰੱਕ ਵਰਕਰ,ਕੰਮ ਕਰਨ ਵਾਲੀਆਂ ਨਰਸਾਂ ਅਤੇ ਸੰਭਾਲ ਕਰਮਚਾਰੀ ਸ਼ਾਮਲ ਹਨ। ਇਸ ਤੋਂ ਇਲਾਵਾ ਟਰਾਂਸਪੋਰਟ ਨੂੰ ਵੀ ਇਸ ਪਾਬੰਦੀ ਤੋਂ ਬਾਹਰ ਰੱਖਿਆ ਜਾ ਰਿਹਾ ਹੈ। ਦੇਸ਼ ਵਿੱਚ ਟੀਕਾਕਰਣ ਦੇ ਬਾਵਜੂਦ ਵੀ ਕੁਝ ਸੂਬਿਆਂ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।