ਹੁਣੇ ਹੁਣੇ ਕਨੇਡਾ ਚ ਟਰੂਡੋ ਨੇ ਕਰਤਾ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਲਗਾਤਾਰ ਕਰੋਨਾ ਦੇ ਵਧੇ ਹੋਏ ਕੇਸਾਂ ਦੇ ਕਾਰਨ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਜਿੱਥੇ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸਖਤੀ ਨੂੰ ਵੀ ਵਧਾ ਦਿੱਤਾ ਗਿਆ ਸੀ। ਜਿਸ ਕਾਰਨ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਅਤੇ ਸੈਲਾਨੀਆਂ ਨੂੰ ਰੋਕਿਆ ਜਾ ਸਕੇ। ਇਸ ਲਈ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਸੀ। ਜਿਸ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਕੁਝ ਦੇਸ਼ਾਂ ਵੱਲੋਂ ਹਵਾਈ ਉਡਾਣਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ।

ਜਿਸ ਵਾਸਤੇ ਕੁਝ ਸਖਤ ਹਦਾਇਤਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਕੈਨੇਡਾ ਸਰਕਾਰ ਵੱਲੋਂ ਵੀ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਕੈਨੇਡਾ ਸਰਕਾਰ ਵੱਲੋਂ ਉਡਾਣਾਂ ਨੂੰ ਸ਼ੁਰੂ ਕੀਤੇ ਜਾਣ ਦਾ ਆਦੇਸ਼ ਦਿੱਤਾ ਗਿਆ ਸੀ ਜਿਸ ਨੂੰ ਸੁਣਦੇ ਹੀ ਯਾਤਰੀਆਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਸੀ ਉਥੇ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹੁਣ ਵਿਦੇਸ਼ੀ ਸੈਲਾਨੀਆ ਤੇ ਯਾਤਰੀਆਂ ਲਈ ਖਾਸ ਆਦੇਸ਼ ਜਾਰੀ ਕੀਤੇ ਗਏ ਹਨ।

ਬੀ ਸੀ ਵਿੱਚ ਪਹੁੰਚੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਖਿਆ ਹੈ ਕਿ ਉਹ ਯਾਤਰੀ ਹੀ ਕੈਨੇਡਾ ਵਿੱਚ ਆ ਸਕਦੇ ਹਨ, ਜਿਨ੍ਹਾਂ ਦੀਆਂ ਕਰੋਨਾ ਟੀਕਾਕਰਨ ਦੀਆਂ ਦੋ ਡੋਜ਼ ਪੂਰੀਆਂ ਹੋ ਚੁੱਕੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਬਾਰਡਰਜ਼ ਨੂੰ ਸਾਵਧਾਨੀ ਨਾਲ ਖੋਲ੍ਹਣ ਤੇ ਵਿਚਾਰ ਹੋ ਰਿਹਾ ਹੈ ਪਰ ਵਾਇਰਸ ਦੀ ਗੰਭੀਰਤਾ ਤੇ ਇਨਫੈਕਸ਼ਨ ਨੂੰ ਦੇਖਦਿਆਂ ਹੋਇਆਂ ਪ੍ਰਬੰਧਾਂ ਵਿਚ ਢਿਲ ਨਹੀਂ ਦਿੱਤੀ ਜਾ ਸਕਦੀ।

ਉਨ੍ਹਾਂ ਸਾਰੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਵੀ ਐਲਾਨ ਕੀਤਾ ਹੈ ਕਿ ਕੈਨੇਡਾ ਆਉਣ ਵਾਲੇ ਯਾਤਰੀਆਂ ਦਾ ਟੀਕਾਕਰਨ ਹੋਣਾ ਚਾਹੀਦਾ ਹੈ। ਅਗਰ ਕੋਈ ਵੀ ਯਾਤਰੀ ਬਿਨਾ ਟੀਕਾਕਰਨ ਤੋਂ ਆਉਂਦਾ ਹੈ , ਜਾਂ ਉਸ ਕੋਲ ਟੀਕਾਕਰਨ ਦੇ ਸਬੂਤ ਨਾ ਹੋਣ ਤੇ ਉਸ ਨੂੰ ਕੈਨੇਡਾ ਵਿੱਚ ਆਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਲਈ ਕੈਨੇਡਾ ਆਉਣ ਵਾਲੇ ਸਾਰੇ ਯਾਤਰੀਆਂ ਦੇ ਕਰੋਨਾ ਟੀਕਾਕਰਨ ਦੀਆਂ ਦੋ ਡੋਜ਼ ਲੱਗੇ ਹੋਣ ਦਾ ਸਬੂਤ ਹੋਣਾ ਲਾਜ਼ਮੀ ਕੀਤਾ ਗਿਆ ਹੈ।