ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿਥੇ ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਵੱਲੋਂ ਕਬਜ਼ਾ ਕੀਤੇ ਜਾਣ ਤੋਂ ਬਾਅਦ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ ਉਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮੇਂ ਬਹੁਤ ਸਾਰੇ ਦੇਸ਼ਾਂ ਦੇ ਨਾਗਰਿਕ ਅਫਗਾਨਿਸਤਾਨ ਵਿੱਚ ਫਸੇ ਹੋਏ ਹਨ। ਜਿਸ ਸਮੇਂ ਤਾਲਿਬਾਨ ਵੱਲੋਂ ਰਾਜਧਾਨੀ ਕਾਬੁਲ ਉਪਰ ਕਬਜ਼ਾ ਕੀਤਾ ਗਿਆ ਤਾਂ ਦੇਸ਼ ਦੇ ਰਾਸ਼ਟਰਪਤੀ ਦੇਸ਼ ਨੂੰ ਛੱਡ ਕੇ ਭੱਜ ਗਏ। ਉਥੇ ਹੀ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਵਾਪਸ ਬੁਲਾਇਆ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ ਵੀ ਅਫਗਾਨਿਸਤਾਨ ਤੋਂ ਵਾਪਸ ਆ ਰਹੇ ਲੋਕਾਂ ਦੇ ਮੁੜ-ਵਸੇਬੇ ਲਈ ਕਈ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ।
ਹੁਣ ਕੈਨੇਡਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਟਰੂਡੋ ਵੱਲੋਂ ਇਸ ਗੱਲ ਤੋਂ ਸਾਫ ਇਨਕਾਰ ਕਰ ਦਿੱਤਾ ਗਿਆ ਹੈ। ਕੈਨੇਡਾ ਸਰਕਾਰ ਵੱਲੋਂ ਜਿਥੇ ਅਫਗਾਨਿਸਤਾਨ ਵਿੱਚ ਫਸੇ ਹੋਏ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਯੋਜਨਾਵਾਂ ਵੀ ਪੇਸ਼ ਕੀਤੀਆਂ ਗਈਆਂ ਹਨ। ਅਫ਼ਗ਼ਾਨਿਸਤਾਨ ਵਿਚ ਤਾਲੀਬਾਨ ਦੇ ਰਾਜ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਇੱਕ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਕਿਹਾ ਕਿ ਉਹ ਅੱਤਵਾਦੀ ਸੰਗਠਨ ਦੀ ਸਰਕਾਰ ਨੂੰ ਅਫ਼ਗਾਨਿਸਤਾਨ ਦੀ ਸਰਕਾਰ ਸਵੀਕਾਰ ਨਹੀਂ ਕਰਨਗੇ।
ਉਨ੍ਹਾਂ ਗੱਲ ਕਰਦੇ ਹੋਏ ਕਿਹਾ ਕਿ ਜਦੋਂ ਅੱਤਵਾਦੀ ਸੰਗਠਨ ਵੱਲੋਂ 20 ਸਾਲ ਪਹਿਲਾਂ ਵੀ ਅਫ਼ਗਾਨਿਸਤਾਨ ਤੇ ਕਬਜ਼ਾ ਕੀਤਾ ਗਿਆ ਸੀ। ਉਸ ਸਮੇਂ ਵੀ ਤਾਲਿਬਾਨ ਦੀ ਸਰਕਾਰ ਨੂੰ ਕੈਨੇਡਾ ਵੱਲੋਂ ਮਾਨਤਾ ਨਹੀਂ ਦਿੱਤੀ ਗਈ ਸੀ। ਅੱਜ ਦੇ ਸਮੇਂ ਸਿਰਫ ਕੈਨੇਡਾ ਦਾ ਧਿਆਨ ਅਫਗਾਨਿਸਤਾਨ ਵਿਚ ਫਸੇ ਹੋਏ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਹੈ। ਜਿਸ ਵਾਸਤੇ ਉਨ੍ਹਾਂ ਦੀ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ,ਉਥੇ ਹੀ ਉਨ੍ਹਾਂ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਲੋਕਤੰਤਰ ਦੀ ਸਰਕਾਰ ਨੂੰ ਤਾਲਿਬਾਨ ਵੱਲੋਂ ਤਾਕਤ ਨਾਲ ਹਥਿਆ ਲਿਆ ਗਿਆ ਹੈ।
ਜਿਸ ਕਾਰਨ ਅਫਗਾਨਿਸਤਾਨ ਦੇ ਲੋਕ ਡਰ ਦੇ ਸਾਏ ਹੇਠ ਜੀਣ ਲਈ ਮਜਬੂਰ ਹੋ ਗਏ ਹਨ। ਇਸ ਲਈ ਕਾਬੁਲ ਦੇ ਹਵਾਈ ਅੱਡੇ ਤੇ ਸੈਨਾ ਦੇ ਜਹਾਜ਼ਾਂ ਵਿੱਚ ਸਾਰੇ ਦੇਸ਼ਾਂ ਦੇ ਨਾਗਰਿਕ ਵਾਪਸ ਆਪਣੇ ਦੇਸ਼ਾਂ ਨੂੰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿਚ ਉਨ੍ਹਾਂ ਲਈ ਆਪਣੇ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਤੋਂ ਅਹਿਮ ਕੁਝ ਨਹੀਂ ਹੈ। ਜਿਸ ਲਈ ਸਰਕਾਰ ਵੱਲੋਂ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ।
Previous Postਪੰਜਾਬੀ ਦੇ ਗੜ੍ਹ ਇਸ ਦੇਸ਼ ਲਈ ਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਵੱਡੀ ਖਬਰ – ਹੋ ਗਿਆ ਇਹ ਐਲਾਨ
Next Postਆਖਰ ਕਬਜੇ ਤੋਂ ਬਾਅਦ ਤਾਲੀਬਾਨ ਨੇ ਕਰਤੀ ਓਹੀ ਗਲ੍ਹ ਜਿਸਦਾ ਸੀ ਸਭ ਨੂੰ ਡਰ – ਆਈ ਇਹ ਤਾਜਾ ਵੱਡੀ ਖਬਰ