ਹੁਣੇ ਹੁਣੇ ਕਨੇਡਾ ਤੋਂ ਆਈ ਵੱਡੀ ਖਬਰ ਹੋ ਗਿਆ ਇਹ ਐਲਾਨ – ਲੋਕਾਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿਥੇ ਸਭ ਤੋਂ ਜ਼ਿਆਦਾ ਪ੍ਰਭਾਵਤ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਕੀਤਾ ਹੈ। ਉਥੇ ਹੀ ਹੋਰ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਦੂਜੀ ਅਤੇ ਤੀਜੀ ਲਹਿਰ ਨਾਲ ਹਾਹਾਕਾਰ ਮਚੀ ਹੋਈ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਆਪਣੇ ਦੇਸ਼ ਦੀਆਂ ਸਰਹੱਦਾਂ ਨੂੰ ਬੰਦ ਕੀਤਾ ਗਿਆ ਹੈ ਤਾਂ ਜੋ ਦੂਸਰੇ ਦੇਸ਼ਾਂ ਤੋਂ ਯਾਤਰੀ ਉਨ੍ਹਾਂ ਦੇ ਦੇਸ਼ ਅੰਦਰ ਨਾ ਆ ਸਕਣ। ਜਿੱਥੇ ਹਵਾਈ ਉਡਾਨਾਂ ਨੂੰ ਬੰਦ ਕੀਤਾ ਗਿਆ ਹੈ ਉੱਥੇ ਹੀ ਸੜਕੀ ਮਾਰਗ ਤੇ ਸਮੁੰਦਰ ਦੇ ਰਸਤੇ ਵੀ ਬੰਦ ਕੀਤਾ ਗਿਆ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਟੀਕਾਕਰਣ ਮੁਹਿੰਮ ਤੇਜ਼ੀ ਨਾਲ ਕੰਮ ਕਰ ਰਹੀ ਹੈ। ਤਾਂ ਜੋ ਜਲਦ ਤੋਂ ਜਲਦ ਵਿਕਸਤ ਦੇਸ਼ਾਂ ਨੂੰ ਕਰੋਨਾ ਤੋਂ ਮੁਕਤ ਕਰਵਾਇਆ ਜਾਵੇ। ਹੁਣ ਕੈਨੇਡਾ ਤੋਂ ਇੱਕ ਵੱਡੀ ਖਬਰ ਦਾ ਐਲਾਨ ਹੋਇਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ।

ਕੈਨੇਡਾ ਦੀ ਸਰਕਾਰ ਵੱਲੋਂ ਜਿਥੇ ਬਹੁਤ ਵੱਡੇ ਪੱਧਰ ਤੇ ਤੇਜੀ ਨਾਲ ਕਰੋਨਾ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਥੇ ਹੀ ਵਧੇਰੇ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਕਰੋਨਾ ਉਪਰ ਕਾਫੀ ਕਾਬੂ ਪਾ ਲਿਆ ਗਿਆ ਹੈ। ਜਿੱਥੇ ਕਾਫੀ ਲੰਮੇ ਸਮੇਂ ਤੋਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਹੁਣ ਕਰੋਨਾ ਕੇਸਾਂ ਵਿਚ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਨੂੰ ਦੇਖਦੇ ਹੋਏ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਉਨਟਾਰੀਓ ਸੂਬੇ ਵਿੱਚ 11 ਜੂਨ ਤੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਉਂਟਾਰੀਓ ਸੂਬੇ ਵਿੱਚ ਟੀਕਾਕਰਣ ਕੀਤੇ ਜਾਣ ਤੋਂ ਬਾਅਦ ਹੀ ਪਾਬੰਦੀਆਂ ਵਿੱਚ ਰਾਹਤ ਦਿੱਤੀ ਜਾ ਰਹੀ ਹੈ। ਹੁਣ ਇਨਡੋਰ ਹੋਣ ਵਾਲੇ ਵਿਆਹ ਅਤੇ ਹੋਰ ਸਮਾਗਮ ਸਮਰੱਥਾ ਮੁਤਾਬਕ 15 ਫ਼ੀਸਦੀ ਲੋਕ ਇਕੱਠੇ ਹੋ ਸਕਦੇ ਹਨ। ਇਨ੍ਹਾਂ ਸਮਾਗਮਾਂ ਦੌਰਾਨ ਖਾਣਾ ਖਾਣ ਵਾਸਤੇ ਇੱਕ ਮੇਜ ਉਪਰ ਚਾਰ ਵਿਅਕਤੀ ਬੈਠ ਸਕਦੇ ਹਨ। ਸੂਬੇ ਅੰਦਰ ਜਿਸ ਤਰ੍ਹਾਂ ਲੋਕਾਂ ਨੂੰ ਪਹਿਲੀ ਅਤੇ ਦੂਜੀ ਖੁਰਾਕ ਦਿੱਤੀ ਜਾ ਰਹੀ ਹੈ ਉਸ ਤਰ੍ਹਾਂ ਹੀ ਕਰੋਨਾ ਕੇਸਾਂ ਦੀ ਗਿਣਤੀ ਵਿਚ ਕਮੀ ਆਵੇਗੀ। ਜਿਸ ਨੂੰ ਦੇਖਦੇ ਹੋਏ ਪਾਬੰਦੀਆਂ ਨੂੰ ਅੱਗੇ ਹੋਰ ਖੋਲ੍ਹਿਆ ਜਾਵੇਗਾ।

ਸੂਬੇ ਵਿੱਚ 72 ਫੀਸਦੀ ਤੋਂ ਵੱਧ ਬਾਲਗਾਂ ਨੂੰ ਸੱਤ ਜੂਨ ਤਕ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ। ਬਾਹਰੀ ਇਕੱਠ ਵਿੱਚ 10 ਤੋਂ ਵਧੇਰੇ ਲੋਕ ਇਕੱਠੇ ਹੋ ਸਕਦੇ ਹਨ। ਅੰਤਿਮ ਸੰਸਕਾਰ ਅਤੇ ਵਿਆਹ ਸਮਾਗਮ ਵਿੱਚ ਦੋ ਮੀਟਰ ਦੀ ਸਮਾਜਿਕ ਦੂਰੀ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਸ਼ੁਕਰਵਾਰ ਤੋਂ ਬੰਦ ਕੀਤੇ ਗਏ ਬਾਜ਼ਾਰਾਂ ਨੂੰ ਖੋਲਿਆ ਜਾ ਰਿਹਾ ਹੈ। ਰਿਟੇਲ ਸਟੋਰਾਂ ਅਤੇ ਦੁਕਾਨਾਂ ਨੂੰ 15 ਫੀਸਦੀ ਤੱਕ ਦੀ ਸਮਰੱਥਾ ਨਾਲ ਖੋਲ੍ਹ ਦਿੱਤੇ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ।