ਆਈ ਤਾਜਾ ਵੱਡੀ ਖਬਰ
ਕਰੋਨਾ ਦਾ ਕਹਿਰ ਦਿਨ-ਬ-ਦਿਨ ਭਾਰਤ ਵਿਚ ਵਧਦਾ ਹੀ ਜਾ ਰਿਹਾ ਹੈ। ਜੋ ਕੇਂਦਰ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਦੇਸ਼ ਅੰਦਰ ਕਰੋਨਾ ਦੀ ਸਥਿਤੀ ਪਹਿਲਾਂ ਨਾਲੋਂ ਵਧੇਰੇ ਭਿਆਨਕ ਹੁੰਦੀ ਜਾ ਰਹੀ ਹੈ। ਕਿਉਂਕਿ ਕਰੋਨਾ ਦੀ ਅਗਲੀ ਲਹਿਰ ਨੇ ਫਿਰ ਤੋਂ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਪਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਦੀ ਸਥਿਤੀ ਬਾਰੇ ਵਿਚਾਰ ਚਰਚਾ ਕੀਤੀ ਗਈ ਹੈ। ਭਾਰਤ ਵਿੱਚ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਸਰਹੱਦ ਤੇ ਚੌਕਸੀ ਵਧਾਈ ਜਾ ਰਹੀ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਨੂੰ ਵੀ ਰੱਦ ਕੀਤਾ ਜਾ ਰਿਹਾ ਹੈ।
ਉਥੇ ਹੀ ਫਰਾਂਸ ਤੇ ਬ੍ਰਿਟੇਨ ਵੱਲੋਂ ਵੀ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਣ ਕੈਨੇਡਾ ਤੋਂ ਵੀ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਦਾ ਅਚਾਨਕ ਵੱਡਾ ਐਲਾਨ ਹੋ ਗਿਆ ਹੈ। ਭਾਰਤ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੈਨੇਡਾ ਸਰਕਾਰ ਵੱਲੋਂ ਵੀ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਉੱਪਰ ਇੱਕ ਮਹੀਨੇ ਦੀ ਪਾਬੰਦੀ ਲਗਾ ਦਿੱਤੀ ਗਈ ਹੈ। ਕੈਨੇਡਾ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਕਾਰਨ ਹਵਾਈ ਉਡਾਨਾਂ ਇੱਕ ਮਹੀਨੇ ਲਈ ਬੰਦ ਕੀਤੀਆਂ ਗਈਆਂ ਹਨ। ਕੈਨੇਡਾ ਵੱਲੋਂ ਭਾਰਤ ਤੋਂ ਇਲਾਵਾ ਪਾਕਿਸਤਾਨ ਤੋਂ ਵੀ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਦੋਹਾਂ ਦੇਸ਼ਾਂ ਉੱਪਰ ਕੈਨੇਡਾ ਵੱਲੋਂ ਇਹ ਪਾਬੰਦੀ 30 ਦਿਨਾਂ ਲਈ ਲਗਾਈ ਗਈ ਹੈ। ਭਾਰਤ ਅਤੇ ਪਾਕਿਸਤਾਨ ਤੋਂ ਕੈਨੇਡਾ ਪੁੱਜਣ ਵਾਲੀਆਂ ਉਡਾਨਾਂ ਵਿੱਚ ਕਰੋਨਾ ਸੰਕਰਮਿਤ ਮਰੀਜ਼ਾਂ ਦੇ ਮਿਲਣ ਕਾਰਨ ਕੈਨੇਡਾ ਸਰਕਾਰ ਵੱਲੋਂ ਪਾਬੰਦੀ ਲਗਾ ਦਿੱਤੀ ਗਈ ਹੈ। ਕਿਉਂ ਕਿ ਭਾਰਤ ਅਤੇ ਪਾਕਿਸਤਾਨ ਦੇ ਵਿੱਚ ਕਰੋਨਾ ਦੀ ਅਗਲੀ ਲਹਿਰ ਨਾਲ ਮਰੀਜ਼ਾਂ ਦੀ ਗਿਣਤੀ ਫਿਰ ਤੋਂ ਵੱਧ ਗਈ ਹੈ। ਇਸ ਪਾਬੰਦੀ ਬਾਰੇ ਜਾਣਕਾਰੀ ਕੈਨੇਡਾ ਦੇ ਟ੍ਰਾਂਸਪੋਰਟੇਸ਼ਨ ਮੰਤਰੀ ਉਮਰ ਅਲਗ਼ਬਰਾ ਵੱਲੋਂ ਦਿੱਤੀ ਗਈ ਹੈ।
ਵੈਕਸਿਨ ਪਰਸਨਲ ਪ੍ਰੋਟੈਕਟਿਵ ਇਕੂਇਪਮੈਟ ਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਬੇਰੋਕ ਜਾਰੀ ਰਹੇਗੀ। ਉਥੇ ਹੀ ਹਲਾਤਾਂ ਦੇ ਠੀਕ ਹੋ ਜਾਣ ਉਪਰੰਤ ਇਸ ਪਾਬੰਦੀ ਨੂੰ ਹਟਾ ਦਿੱਤਾ ਜਾਵੇਗਾ । ਕੈਨੇਡਾ ਵੱਲੋਂ ਲਗਾਈ ਗਈ 30 ਦਿਨਾਂ ਦੀ ਪਾਬੰਦੀ ਨੂੰ ਲੈ ਕੇ ਬਹੁਤ ਸਾਰੇ ਲੋਕ ਚਿੰਤਾ ਵਿੱਚ ਹਨ। ਕਿਉਕਿ ਬਹੁਤ ਸਾਰੇ ਲੋਕਾਂ ਨੇ ਕੈਨੇਡਾ ਜਾਣ ਲਈ ਟਿਕਟਾਂ ਤੱਕ ਬੁੱਕ ਕਰਵਾਈਆਂ ਹੋਈਆਂ ਹਨ।
Previous Postਮਸ਼ਹੂਰ ਬੋਲੀਵੁਡ ਐਕਟਰ ਅਤੇ ਸਾਂਸਦ ਸੰਨੀ ਦਿਓਲ ਬਾਰੇ ਆਈ ਇਹ ਵੱਡੀ ਤਾਜਾ ਖਬਰ
Next Postਅਮਰੀਕਾ ਤੋਂ ਆਈ ਮਾੜੀ ਖਬਰ ਪੰਜਾਬੀ ਮੁੰਡੇ ਨੂੰ ਇਸ ਕਾਰਨ ਮਿਲੀ ਦਰਦਨਾਕ ਮੌਤ ਪੰਜਾਬ ਤਕ ਛਾਇਆ ਸੋਗ