ਆਈ ਤਾਜਾ ਵੱਡੀ ਖਬਰ
ਪਿਛਲੇ ਦੋ ਸਾਲਾਂ ਤੋਂ ਫੈਲੀ ਹੋਈ ਕਰੋਨਾ ਨੂੰ ਸਭ ਦੇਸ਼ਾਂ ਵਲੋ ਕਾਬੂ ਕਰਨ ਅਤੇ ਤਾਲਾਬੰਦੀ ਅਤੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੇ ਜ਼ਰੀਏ ਖਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਦੱਖਣੀ ਅਫਰੀਕਾ ਵਿੱਚ ਸਾਹਮਣੇ ਆਏ ਕਰੋਨਾ ਦੇ ਨਵੇਂ ਰੂਪ ਨੇ ਮੁੜ ਤੋਂ ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਕੇਸਾਂ ਨੂੰ ਵਧਾ ਦਿੱਤਾ ਹੈ। ਵਿਸ਼ਵ ਸਿਹਤ ਸੰਗਠਨ ਵੱਲੋਂ ਜਿਥੇ ਦੱਸਿਆ ਗਿਆ ਸੀ ਕਿ ਇਹ ਰੂਪ ਵਧੇਰੇ ਖ਼ਤਰਨਾਕ ਹੈ ਅਤੇ ਤੇਜ਼ੀ ਨਾਲ ਫੈਲਦਾ ਹੈ। ਜਿਸ ਤੋਂ ਬਾਅਦ ਅਮਰੀਕਾ, ਕੈਨੇਡਾ ਅਤੇ ਹੋਰ ਬਹੁਤ ਸਾਰੇ ਦੇਸ਼ਾਂ ਵੱਲੋਂ ਦੱਖਣੀ ਅਫਰੀਕਾ ਅਤੇ ਹੋਰ ਉਸਦੇ ਨਾਲ਼ ਲਗਦੇ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਤੇ ਰੋਕ ਲਗਾ ਦਿੱਤੀ ਸੀ। ਅਮਰੀਕਾ ਕੈਨੇਡਾ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਮੁੜ ਤੋਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।
ਹੁਣ ਕੈਨੇਡਾ ਤੋਂ ਆਈ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਅਚਾਨਕ ਇਹ ਪਾਬੰਦੀਆਂ ਲੱਗ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਕਈ ਸੂਬਿਆਂ ਵਿੱਚ ਜਿੱਥੇ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਉਥੇ ਹੀ ਸਭ ਤੋਂ ਵੱਧ ਆਬਾਦੀ ਵਾਲੇ ਸੂਬੇ ਓਂਟਾਰੀਓ ਵਿਚ ਵੀ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਜਿੱਥੇ ਸੂਬੇ ਦੇ ਪ੍ਰੀਮੀਅਰ ਵੱਲੋਂ ਬੱਚਿਆਂ ਦੀ ਆਨਲਾਈਨ ਸਿੱਖਿਆ ਜਾਰੀ ਰੱਖਣ ਦੇ ਆਦੇਸ਼ ਦਿੱਤੇ ਹਨ ਅਤੇ ਸੂਬੇ ਵਿਚ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਹੈ।
ਕਿਉਂਕਿ ਜਿੱਥੇ ਨਵੇਂ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਉਥੇ ਹੀ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਪ੍ਰੀਮੀਅਰ ਵੱਲੋਂ ਸੂਬੇ ਵਿੱਚ ਇਨਡੋਰ ਡਾਇਨਿੰਗ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਿਨੇਮਾਘਰ ਅਤੇ ਜਿੰਮ ਵੀ ਪੂਰੀ ਤਰਾਂ ਬੰਦ ਕੀਤੇ ਗਏ ਹਨ। ਕਰੋਨਾ ਦੇ ਮਰੀਜ਼ਾਂ ਦਾ ਸਮੇਂ ਸਿਰ ਇਲਾਜ ਕੀਤੇ ਜਾਣ ਵਾਸਤੇ ਗੈਰਜ਼ਰੂਰੀ ਅਪਰੇਸ਼ਨ ਨੂੰ ਰੋਕਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।
ਉਥੇ ਹੀ ਕੈਨੇਡਾ ਵਿਚ ਸਰਕਾਰ ਵੱਲੋਂ ਅੰਦਰੂਨੀ ਸਮਾਜਿਕ ਇਕੱਠ ਵਾਸਤੇ ਪੰਜ ਲੋਕਾਂ ਨੂੰ ਹੀ ਇਕੱਠੇ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਬੁੱਧਵਾਰ ਤੋਂ ਨਵੇਂ ਉਪਾਅ ਲਾਗੂ ਕੀਤੇ ਜਾ ਰਹੇ ਹਨ। ਕੈਨੇਡਾ ਵਿੱਚ 17 ਜਨਵਰੀ ਤੱਕ ਸਕੂਲ ਖੋਲਣ ਵਿਚ ਦੇਰੀ ਹੋਈ ਹੈ। ਬਾਕੀ ਸੂਬਿਆਂ ਦੇ ਮੁਕਾਬਲੇ ਉਂਟਾਰੀਓ ਵਿਚ ਲਗਾਤਾਰ ਕੇਸ ਵਧ ਰਹੇ ਹਨ ਉਥੇ ਹੀ ਸੂਬਾ ਉਂਟਾਰੀਓ ਮੁੜ ਤੋਂ ਤਾਲਾਬੰਦੀ ਵੱਲ ਜਾ ਰਿਹਾ ਹੈ।
Previous Postਕੁਦਰਤ ਦੇ ਰੰਗ ਇਥੇ ਜੁੜਵਾਂ ਬੱਚਿਆਂ ਨੇ ਲਿਆ ਜਨਮ , ਪਰ ਦੋਨਾਂ ਵਿਚ ਹੈ ਇਕ ਸਾਲ ਦਾ ਫਰਕ
Next Postਪੰਜਾਬ ਚ ਇਥੇ ਚਲ ਰਹੇ ਵਿਆਹ ਚ 12 ਸਾਲਾਂ ਦੇ ਜਵਾਕ ਨੇ ਕਰਤਾ ਅਜਿਹਾ ਕਾਂਡ ਦੇਖ ਸਭ ਰਹਿ ਗਏ ਹੱਕੇ ਬੱਕੇ