ਹੁਣੇ ਹੁਣੇ ਕਨੇਡਾ ਵਾਲੀ ਬੇਅੰਤ ਕੌਰ ਲਈ ਆ ਗਈ ਵੱਡੀ ਮਾੜੀ ਖਬਰ ਹੋ ਗਈ ਅਚਾਨਕ ਇਹ ਕਾਰਵਾਈ

ਆਈ ਤਾਜਾ ਵੱਡੀ ਖਬਰ

ਵਿਦੇਸ਼ ਜਾਣ ਦੇ ਨਾਂ ਤੇ ਜਿੱਥੇ ਏਜੰਟਾਂ ਵੱਲੋਂ ਲੋਕਾਂ ਨਾਲ ਠੱਗੀ ਮਾਰੀ ਜਾਂਦੀ ਸੀ। ਉਥੇ ਹੀ ਇਸ ਵਿੱਚ ਹੁਣ ਬਦਲਾਅ ਆ ਚੁੱਕਾ ਹੈ। ਅੱਜ ਦੇ ਦੌਰ ਵਿਚ ਬੱਚਿਆਂ ਵੱਲੋਂ ਪੜ੍ਹਾਈ ਦੇ ਤੌਰ ਤੇ ਵਿਦੇਸ਼ ਜਾਣ ਦਾ ਰੁਝਾਨ ਪਹਿਲਾਂ ਦੇ ਮੁਕਾਬਲੇ ਵਧੇਰੇ ਵਧ ਗਿਆ ਹੈ। ਜਿਸ ਵਿੱਚ ਆਈਲੇਟਸ ਪਾਸ ਲੜਕੀ ਨੂੰ ਵਿਆਹ ਕਰਕੇ ਸਾਰਾ ਪਰਵਾਰ ਵੱਲੋਂ ਲੱਖਾਂ ਰੁਪਏ ਲਾ ਕੇ ਵਿਦੇਸ਼ ਭੇਜਿਆ ਜਾਂਦਾ ਹੈ ਤਾਂ ਜੋ ਉਨ੍ਹਾਂ ਦਾ ਪੁੱਤਰ ਅਤੇ ਨੂੰਹ ਆਪਣੀ ਜ਼ਿੰਦਗੀ ਆਸਾਨੀ ਨਾਲ ਜੀਅ ਸਕਣ। ਉੱਥੇ ਹੀ ਸਹੁਰੇ ਪਰਵਾਰ ਦਾ ਲੱਖਾਂ ਰੁਪਏ ਲਗਾ ਕੇ ਕੈਨੇਡਾ ਪਹੁੰਚਣ ਵਾਲੀਆਂ ਲੜਕੀਆਂ ਵੱਲੋਂ ਸਹੁਰੇ ਪਰਿਵਾਰ ਅਤੇ ਪਤੀ ਦੇ ਨਾਲ ਧੋਖਾਧੜੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।

ਬੀਤੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ਉਪਰ ਲਵਪ੍ਰੀਤ ਅਤੇ ਬੇਅੰਤ ਕੌਰ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਕੈਨੇਡਾ ਵਾਲੀ ਬੇਅੰਤ ਕੌਰ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕਾਰਵਾਈ ਕੀਤੀ ਗਈ ਹੈ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਲਵਪ੍ਰੀਤ ਉਰਫ ਲਾਡੀ ਦੇ ਪਿਤਾ ਵੱਲੋਂ ਬੇਅੰਤ ਕੌਰ ਦੇ ਖਿਲਾਫ ਬਰਨਾਲਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਬਾਰੇ ਲਵਪ੍ਰੀਤ ਦੇ ਪਿਤਾ ਵੱਲੋਂ ਮਾਮਲਾ ਦਰਜ ਕਰਵਾਇਆ ਗਿਆ ਹੈ ਜਿਸ ਵਿੱਚ ਬੇਅੰਤ ਕੌਰ ਦੇ ਖ਼ਿਲਾਫ਼ ਮੁਕਦਮਾ ਨੰਬਰ 97 ਧਾਰਾ 420 ਅਧੀਨ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਬੇਅੰਤ ਕੌਰ ਦੇ ਪਤੀ ਲਵਪ੍ਰੀਤ ਸਿੰਘ ਵੱਲੋਂ ਉਸ ਨੂੰ ਕੈਨੇਡਾ ਨਾ ਬੁਲਾਏ ਜਾਣ ਤੇ ਖੁਦਕੁਸ਼ੀ ਕਰ ਲਈ ਗਈ ਸੀ। ਇਸ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਲੜਕੀ ਬੇਅੰਤ ਕੌਰ ਨੂੰ ਕੈਨੇਡਾ ਤੋਂ ਡਿਪੋਰਟ ਕਰਨ ਦੀ ਵੀ ਮੰਗ ਕੀਤੀ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਲਵਪ੍ਰੀਤ ਦੇ ਪਰਿਵਾਰ ਨੇ ਦੱਸਿਆ ਕਿ ਬੇਅੰਤ ਕੌਰ ਦੇ ਕੈਨੇਡਾ ਜਾਣ ਉਪਰ 24 ਤੋਂ 25 ਲੱਖ ਰੁਪਏ ਖਰਚ ਕੀਤਾ ਗਿਆ ਹੈ।

ਉਥੇ ਹੀ ਮ੍ਰਿਤਕ ਲਵਪ੍ਰੀਤ ਦੇ ਪੋਸਟਮਾਰਟਮ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਜਦ ਕੇ ਪੁਲਿਸ ਨੇ ਵਿਸਰਾ ਦੀ ਜਾਂਚ ਲਈ ਭੇਜਿਆ ਹੋਇਆ ਹੈ। ਕਿਉਂਕਿ ਪਹਿਲਾਂ ਲਵਪ੍ਰੀਤ ਦੀ ਮੌਤ ਨੂੰ ਲੈ ਕੇ ਆਖਿਆ ਗਿਆ ਸੀ ਕਿ ਉਸ ਦੀ ਮੌਤ ਦਵਾਈ ਚੜ੍ਹਨ ਕਾਰਨ ਹੋਈ ਹੈ। ਬਾਅਦ ਵਿਚ ਇਸ ਗੱਲ ਦਾ ਖੁਲਾਸਾ ਹੋਇਆ ਸੀ ਕਿ ਲਵਪ੍ਰੀਤ ਵੱਲੋਂ ਖੁ-ਦ-ਕੁ-ਸ਼ੀ ਕੀਤੀ ਗਈ ਹੈ।