ਹੁਣੇ ਹੁਣੇ ਕਾਂਗਰਸ ਨੂੰ ਲੱਗ ਗਿਆ ਵੱਡਾ ਝੱਟਕਾ – ਇਹ 2 ਮੌਜੂਦਾ MLA ਹੋ ਗਏ ਇਸ ਪਾਰਟੀ ਚ ਸ਼ਮਿਲ

ਆਈ ਤਾਜਾ ਵੱਡੀ ਖਬਰ 

ਜਿੱਥੇ ਸਿਆਸੀ ਮਾਹੌਲ ਕਾਫੀ ਗਰਮਾਇਆ ਹੋਇਆ ਹੈ ਅਤੇ ਲਗਾਤਾਰ ਝਟਕੇ ਵੀ ਲੱਗ ਰਹੇ ਹਨ। ਜਿੱਥੇ ਸ਼੍ਰੋਮਣੀ ਦਲ ਅਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਇਕ ਦੂਜੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਨ੍ਹਾਂ ਦਾ ਜਿਥੇ ਆਪਸੀ ਵਿਵਾਦ ਹੋਣਾ ਮੰਨਿਆ ਜਾ ਰਿਹਾ ਹੈ ਉਥੇ ਹੀ ਕੁਝ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨੂੰ ਪਾਰਟੀ ਵਿੱਚ ਬਣਦਾ ਹੋਇਆ ਮਾਣ-ਸਤਿਕਾਰ ਨਾ ਦਿੱਤੇ ਜਾਣ ਕਾਰਨ ਵੀ ਉਨ੍ਹਾਂ ਵੱਲੋਂ ਪਾਰਟੀ ਬਦਲੀ ਜਾ ਰਹੀ ਹੈ। ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਉਥੇ ਹੀ ਕਈ ਪਾਰਟੀਆਂ ਵਿੱਚ ਕਾਫੀ ਲੰਮੇ ਸਮੇਂ ਤੋਂ ਮੌਜੂਦ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨਾਲ ਤੋੜ ਵਿਛੋੜਾ ਕਰਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਨਾਲ ਉਨ੍ਹਾਂ ਪਾਰਟੀਆਂ ਨੂੰ ਬਹੁਤ ਵੱਡੇ ਝਟਕੇ ਲੱਗ ਰਹੇ ਹਨ। ਜਿਨ੍ਹਾਂ ਦੇ ਜਾਣ ਨਾਲ ਉਨ੍ਹਾਂ ਦੀ ਪਾਰਟੀ ਡਾਵਾਂਡੋਲ ਹੋ ਰਹੀ ਹੈ। ਹੁਣ ਕਾਂਗਰਸ ਨੂੰ ਵੱਡਾ ਝੱਟਕਾ ਲੱਗਾ ਹੈ ਜਿੱਥੇ ਇਹ 2 ਮੌਜੂਦਾ ਐਮ ਐਲ ਏ ਇਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆ ਪਾਰਟੀਆਂ ਵਿੱਚ ਜਾਣ ਦਾ ਸਿਲਸਿਲਾ ਜਾਰੀ ਹੈ ਉਥੇ ਹੀ ਇਸ ਨੂੰ ਜਾਰੀ ਰੱਖਦੇ ਹੋਏ ਅੱਜ ਕਾਂਗਰਸ ਸਰਕਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਕਾਂਗਰਸ ਪਾਰਟੀ ਦੇ ਦੋ ਵਿਧਾਇਕ ਕਾਂਗਰਸ ਪਾਰਟੀ ਨੂੰ ਛੱਡਦੇ ਹੋਏ ਭਾਜਪਾ ਵਿੱਚ ਸ਼ਾਮਲ ਹੋ ਗਏ। ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਕਾਂਗਰਸ ਦੇ ਵਿੱਚ ਮੌਜੂਦਾ ਦੋ ਵਿਧਾਇਕ ਬਲਵਿੰਦਰ ਲਾਡੀ ਅਤੇ ਫਤਹਿਜੰਗ ਬਾਜਵਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਿੱਥੇ ਇਨ੍ਹਾਂ ਦੋ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਨੂੰ ਭਾਰੀ ਝਟਕਾ ਲਗਾ ਹੈ।

ਉਥੇ ਹੀ ਇਨ੍ਹਾਂ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੀ ਹੈ। ਜਿੱਥੇ ਭਾਜਪਾ ਵਿੱਚ ਇਨ੍ਹਾਂ ਦੋਹਾਂ ਵਿਧਾਇਕਾਂ ਨੂੰ ਜੀ ਆਇਆਂ ਆਖਿਆ ਗਿਆ ਹੈ। ਉੱਥੇ ਹੀ ਇਨ੍ਹਾਂ ਦੋਹਾਂ ਵਿਧਾਇਕਾਂ ਬਲਵਿੰਦਰ ਲਾਡੀ ਅਤੇ ਫਤਹਿਜੰਗ ਬਾਜਵਾ ਨੂੰ ਪਾਰਟੀ ਵਿੱਚ ਬਣਦਾ ਹੋਇਆ ਮਾਣ-ਸਤਿਕਾਰ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ।