ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਵਿੱਚ ਸੁਧਾਰ ਕਰਕੇ ਲਾਗੂ ਕੀਤੇ ਗਏ ਇਨ੍ਹਾਂ ਖੇਤੀ ਕਾਨੂੰਨਾ ਦਾ ਭਾਰਤ ਵਿਚ ਲਗਾ ਤਾਰ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ। 26 ਨਵੰਬਰ 2020 ਤੋਂ ਦੇਸ਼ ਦੇ ਬਹੁਤ ਸਾਰੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਹਨ। ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਇਸ ਸੰਘਰਸ਼ ਨੂੰ ਲੈ ਕੇ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਉਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਸੁਧਾਰ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ।
ਜਿਸ ਨੂੰ ਕਿਸਾਨ ਆਗੂਆਂ ਵੱਲੋਂ ਠੁ-ਕ-ਰਾ ਦਿੱਤਾ ਗਿਆ ਸੀ। ਪਿਛਲੇ ਦੌਰ ਦੀ ਹੋਈ ਬੈਠਕ ਵਿੱਚ ਵੀ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਅਤੇ ਇਸ ਦੇ ਹੱਲ ਲਈ ਇੱਕ ਕਮੇਟੀ ਦਾ ਗਠਨ ਕਰਨ ਦਾ ਪ੍ਰਸਤਾਵ ਕਿਸਾਨ ਆਗੂਆਂ ਅੱਗੇ ਰੱਖਿਆ ਗਿਆ। ਜਿਸ ਨੂੰ ਕਿਸਾਨ ਜਥੇ ਬੰਦੀਆਂ ਵੱਲੋਂ ਠੁ-ਕ-ਰਾ ਦਿੱਤਾ ਗਿਆ। ਅੱਜ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਹੋ ਰਹੀ ਮੀਟਿੰਗ ਤੋਂ ਇਸ ਵਕਤ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜੋ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋ ਰਹੀ ਹੈ।
ਅੱਜ ਹੋ ਰਹੀ 11 ਦੌਰ ਦੀ ਮੀਟਿੰਗ ਵਿੱਚ ਵੀ ਇਸ ਕਿਸਾਨੀ ਸੰਘਰਸ਼ ਦਾ ਕੋਈ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ। ਜਿੱਥੇ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਵਿਗਿਆਨ ਭਵਨ ਤੋਂ ਸਾਹਮਣੇ ਆਈ ਖਬਰ ਮੁਤਾਬਕ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਕਿਹਾ ਗਿਆ ਹੈ ਕਿ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਦੋ ਸਾਲ ਲਈ ਮੁਲਤਵੀ ਕਰ ਸਕਦੀ ਹੈ। ਇਸ ਬਾਰੇ ਸਰਕਾਰ ਵੱਲੋਂ ਆਪਣਾ ਫ਼ੈਸਲਾ ਦੱਸ ਦਿੱਤਾ ਗਿਆ ਹੈ।
ਇਸ ਲਈ ਕਿਸਾਨਾਂ ਨੂੰ ਹੁਣ ਇਸ ਬਾਰੇ ਸੋਚਣ ਦੀ ਲੋੜ ਹੈ। ਇਸ ਮੀਟਿੰਗ ਵਿੱਚ ਨਰਿੰਦਰ ਸਿੰਘ ਤੋਮਰ 15 ਮਿੰਟ ਬਾਅਦ ਹੀ ਉਠ ਕੇ ਚਲੇ ਗਏ। ਇਸ ਦੀ ਜਾਣਕਾਰੀ ਵਿਗਿਆਨ ਭਵਨ ਤੋਂ ਪਹਿਲੇ ਦੌਰ ਦੀ ਖ਼ਤਮ ਹੋਈ ਮੀਟਿੰਗ ਤੋਂ ਬਾਅਦ ਰਜਿੰਦਰ ਦੀਪ ਸਿੰਘ ਵੱਲੋਂ ਦਿੱਤੀ ਗਈ ਹੈ। ਕਿਸਾਨ ਆਗੂਆਂ ਵੱਲੋਂ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਮੰਨਣ ਤੋਂ ਮਨਾ ਕਰ ਦਿੱਤਾ ਗਿਆ ਅਤੇ ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਖੇਤੀ ਕਾਨੂੰਨਾਂ ਨੂੰ ਪੂਰੀ ਤਰਾਂ ਰੱਦ ਕੀਤਾ ਜਾਵੇ।
Previous PostLPG ਸਲੰਡਰ ਵਰਤਣ ਵਾਲਿਆਂ ਲਈ ਵੱਡੀ ਖੁਸ਼ਖਬਰੀ-ਇਸ ਤਰਾਂ ਲਵੋ ਮੁਫ਼ਤ ਚ ਸਲੰਡਰ,31 ਜਨਵਰੀ ਤੱਕ ਹੈ ਆਫਰ
Next Postਪੰਜਾਬ ਚ ਬੋਲਿਆ ਖਤਰੇ ਦਾ ਘੁੱਗੂ – ਸਰਕਾਰ ਨੇ ਫੋਰਨ ਦਿੱਤਾ ਇਹ ਹੁਕਮ – ਇਸ ਵੇਲੇ ਦੀ ਵੱਡੀ ਖਬਰ