ਹੁਣੇ ਆਈ ਤਾਜਾ ਵੱਡੀ ਖਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਪੱਧਰ ਤੇ ਲੋਕਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਦੀ ਹਮਾਇਤ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ। ਤੇ ਭਾਰਤ ਵਿਚ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਪੂਰੀ ਤਰ੍ਹਾਂ ਹਮਾਇਤ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਹਰਿਆਣਾ, ਦਿੱਲੀ ਬਾਰਡਰ ਤੇ ਸੰਘਰਸ਼ ਕੀਤਾ ਜਾ ਰਿਹਾ ਹੈ।
ਕੇਂਦਰੀ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਵਿਚਕਾਰ 1 ਤੇ 4 ਦਸੰਬਰ ਨੂੰ ਹੋਈ ਗੱਲ ਬਾਤ ਬੇਸਿੱਟਾ ਰਹੀ ਹੈ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਫੈਸਲਾ ਲਿਆ ਗਿਆ ਸੀ ਤੇ ਜਿਸਦੇ ਤਹਿਤ ਦਿੱਲੀ ਦੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ। ਦੇਸ਼ ਭਰ ਤੋਂ ਸਭ ਕਿਸਾਨਾਂ ਵੱਲੋਂ ਦਿੱਲੀ ਮੋਰਚੇ ਲਾਏ ਹੋਏ ਹਨ। ਦੇਸ਼-ਵਿਦੇਸ਼ ਤੋਂ ਸਭ ਨੂੰ ਕਿਸਾਨਾਂ ਦੀ ਪੂਰੀ ਹਮਾਇਤ ਕੀਤੀ ਜਾ ਰਹੀ ਹੈ। ਕਿਸਾਨ ਅੰਦੋਲਨ ਲਈ 8 ਦਿਸੰਬਰ ਲਈ ਹੁਣ ਐਲਾਨ ਕਰ ਦਿੱਤਾ ਗਿਆ ਹੈ ਜਿਸ ਕਾਰਨ ਕੇਂਦਰ ਸਰਕਾਰ ਦੀ ਚਿੰ-ਤਾ ਵਧ ਗਈ ਹੈ।
ਪਿਛਲੇ 8 ਦਿਨਾਂ ਤੋਂ ਲਗਾਤਾਰ ਪੰਜਾਬ ਹਰਿਆਣਾ ਦੇ ਕਿਸਾਨ ਹਰਿਆਣਾ ਦਿੱਲੀ ਦੇ ਸਿੰਘੂ ਬਾਰਡਰ ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਨ੍ਹਾਂ ਦੀ ਹਮਾਇਤ ਸਭ ਵਰਗਾ ਵੱਲੋਂ ਕੀਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਕੇਂਦਰੀ ਗ੍ਰਹਿ ਮੰਤਰੀਆਂ ਵਿਚਕਾਰ ਹੋਈ ਗੱਲ ਬਾਤ ਬੇਸਿੱਟਾ ਰਹੀ ਹੈ। ਜਿਸ ਨੂੰ ਵੇਖਦੇ ਹੋਏ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਆਪਸੀ ਸਲਾਹ ਮਸ਼ਵਰੇ ਦੇ ਨਾਲ 8 ਦਸੰਬਰ ਨੂੰ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਤਹਿਤ ਭਾਰਤ ਦੇ ਸਾਰੇ ਟੋਲ ਪਲਾਜ਼ਾ ਨੂੰ ਫਰੀ ਕਰ ਦਿੱਤਾ ਜਾਵੇਗਾ।
ਦੇਸ਼ ਦੀ ਟਰਾਂਸਪੋਰਟ ਯੂਨੀਅਨ ਵੱਲੋਂ ਸਮਰਥਨ ਦਿੰਦੇ ਹੋਏ ਪਹਿਲਾ ਹੀ 8 ਦਸੰਬਰ ਲਈ ਹੜਤਾਲ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। 8 ਦਸੰਬਰ ਨੂੰ ਦੇਸ਼ ਵਿਆਪੀ ਹੜਤਾਲ ਕਾਰਨ ਕੇਂਦਰ ਸਰਕਾਰ ਦੀ ਚਿੰਤਾ ਵਧ ਗਈ ਹੈ। ਟਰਾਸਪੋਰਟ ਕਾਂਗਰਸ ਦੇ ਪ੍ਰਧਾਨ ਕੁਲਤਾਰ ਸਿੰਘ ਅਟਵਾਲ ਨੇ ਐਲਾਨ ਕੀਤਾ ਹੈ ਕਿ ਉੱਤਰ ਭਾਰਤ ਵਿੱਚ ਸਾਰੇ ਕੰਮ ਬੰਦ ਕੀਤੇ ਜਾਣਗੇ। ਅਗਰ ਕੇਂਦਰ ਸਰਕਾਰ ਖੇਤੀ ਕਾਨੂੰਨਾ ਨੂੰ ਰੱਦ ਨਹੀਂ ਕਰਦੀ ਤਾਂ ਭਾਰਤੀ ਮੋਟਰ ਟ੍ਰਾਂਸਪੋਰਟ ਵੱਲੋਂ ਦਿੱਲੀ ਅਤੇ ਪੂਰੇ ਭਾਰਤ ਦੀ ਸਮਾਨ ਦੀ ਆਵਾਜਾਈ ਤੇ ਸਪਲਾਈ ਨੂੰ ਰੋਕ ਦਿੱਤਾ ਜਾਵੇਗਾ।
Previous Postਹੁਣੇ ਹੁਣੇ ਦਿੱਲੀ ਚ ਚਲ ਰਹੇ ਕਿਸਾਨ ਅੰਦੋਲਨ ਤੋਂ ਆਈ ਇਹ ਚੰਗੀ ਖਬਰ
Next Postਹੁਣੇ ਹੁਣੇ ਦਿੱਲੀ ਦੇ ਕਿਸਾਨ ਅੰਦੋਲਨ ਦੀ ਪਟੀਸ਼ਨ ਬਾਰੇ ਸੁਪ੍ਰੀਮ ਕੋਰਟ ਤੋਂ ਆਈ ਇਹ ਤਾਜਾ ਵੱਡੀ ਖਬਰ