ਹੁਣੇ ਹੁਣੇ ਕਿਸਾਨਾਂ ਨੇ ਸ਼ਾਮ 3 ਵਜੇ ਲਈ ਕੀਤਾ ਇਹ ਐਲਾਨ – ਇਸ ਵੇਲੇ ਦੀ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਰਤ ਦੇ ਸਾਰੇ ਕਿਸਾਨਾਂ ਵੱਲੋਂ 45 ਵੇਂ ਦਿਨ ਵੀ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਹਿਲਾਂ ਭਾਰਤ ਦੇ ਸਾਰੇ ਕਿਸਾਨ ਸੂਬਾ ਪੱਧਰੀ ਪ੍ਰਦਰਸ਼ਨ ਕਰ ਰਹੇ ਸਨ। ਹੁਣ ਦੇਸ਼ ਦੀਆਂ ਸਭ ਕਿਸਾਨ ਜਥੇ ਬੰਦੀਆਂ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੀਆਂ ਹਨ। ਤਾਂ ਜੋ ਇਸ ਸੰਘਰਸ਼ ਨਾਲ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਸੰਘਰਸ਼ ਨੂੰ ਲੈ ਕੇ ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।

ਕੇਂਦਰ ਸਰਕਾਰ ਇਹਨਾਂ ਖੇਤੀ ਕਾਨੂੰਨਾਂ ਦੇ ਵਿੱਚ ਸੋਧ ਕਰਨਾ ਮੰਨ ਰਹੀ ਹੈ। ਪਰ ਇਸ ਨੂੰ ਰੱਦ ਕਰਨ ਤੋਂ ਇਨਕਾਰ ਕਰ ਰਹੀ ਹੈ। ਉਥੇ ਹੀ ਕਿਸਾਨ ਕਾਲੇ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣਾ ਚਾਹੁੰਦੇ ਹਨ। ਹੁਣ ਖਬਰ ਸਾਹਮਣੇ ਆਈ ਹੈ ਕਿ ਕਿਸਾਨਾਂ ਨੇ ਸ਼ਾਮ 3 ਵਜੇ ਲਈ ਇਕ ਹੋਰ ਐਲਾਨ ਕਰ ਦਿੱਤਾ ਹੈ । ਕੱਲ੍ਹ 8 ਜਨਵਰੀ ਨੂੰ 8 ਵੇਂ ਗੇੜ ਦੀ ਬੈਠਕ ਕਿਸਾਨ ਜਥੇ-ਬੰਦੀਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਬੇਸਿੱਟਾ ਰਹਿਣ ਮਗਰੋਂ ਸ਼ਾਮ 3 ਵਜੇ ਤੈਅ ਕੀਤੀ ਜਾ ਰਹੀ ਹੈ।

ਕੱਲ ਮੀਟਿੰਗ ਵਿਚ ਕੇਂਦਰ ਸਰਕਾਰ ਦੇ ਅੜੀਅਲ ਨੂੰ ਵੇਖਦੇ ਹੋਏ ਸਨ ਆਗੂਆਂ ਵੱਲੋਂ ਦੋ ਟੁਕ ਵਿੱਚ ਸਰਕਾਰ ਨੂੰ ਕਹਿ ਦਿੱਤਾ ਗਿਆ ਹੈ ਕਿ ਅਸੀਂ ਜਿੱਤਾਗੇ, ਜਾਂ ਮਰਾਂਗੇ ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਅਸੀਂ ਆਪਣੇ ਘਰ ਨਹੀਂ ਜਾਵੇਗਾ। ਅੱਜ ਸ਼ਾਮ 3 ਵਜੇ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਕਿਸਾਨ ਆਗੂਆਂ ਵੱਲੋਂ ਅੱਗੇ ਦੀ ਰ-ਣ-ਨੀ-ਤੀ ਤੈਅ ਕੀਤੀ ਜਾਵੇਗੀ। ਜਿਸ ਵਿੱਚ ਕਿਸਾਨਾਂ ਵੱਲੋਂ ਲੋਹੜੀ ਅਤੇ ਮਾਘੀ ਦਾ

ਤਿਉਹਾਰ ਸਰਹੱਦਾਂ ਤੇ ਮਨਾਉਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ । ਅੱਜ ਇਹ ਮੀਟਿੰਗ ਸਿੰਘੂ ਸਰਹੱਦ ਤੇ ਦੁਪਹਿਰ 3 ਵਜੇ ਕੀਤੀ ਜਾਵੇਗੀ। ਜਿਸ ਵਿਚ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਉਲੀਕੀ ਜਾਵੇਗੀ। ਜਿੱਥੇ ਸੁਪਰੀਮ ਕੋਰਟ ਦੀ ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਮਾਮਲੇ ਉਪਰ ਸੁਣਵਾਈ 11 ਜਨਵਰੀ ਨੂੰ ਹੋਵੇਗੀ ਉਥੇ ਹੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਅਗਲੀ ਮੀਟਿੰਗ 15 ਜਨਵਰੀ ਨੂੰ ਹੋਣੀ ਤਹਿ ਕੀਤੀ ਗਈ ਹੈ। ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾ ਰਿਹਾ ਹੈ।