ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਵਾਪਰ ਰਹੇ ਸੜਕ ਹਾਦਸਿਆਂ ਦੀਆਂ ਖ਼ਬਰਾਂ ਹਰ ਇਕ ਦੇ ਦਿਲ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਉਧਰ ਕੜਾਕੇ ਦੀ ਠੰਢ ਵਿੱਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ।ਦੇਸ਼-ਵਿਦੇਸ਼ ਤੋਂ ਸਭ ਲੋਕਾਂ ਵੱਲੋਂ ਇਨ੍ਹਾਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਕੀਤੀ ਜਾ ਰਹੀ ਹੈ। ਪੰਜਾਬ ਦੇ ਵਿੱਚ ਹਰ ਵਰਗ ਦੇ ਲੋਕ ਕਿਸਾਨਾਂ ਦੀ ਕਰਨ ਲਈ ਦਿੱਲੀ ਕੂਚਹਮਾਇਤ ਕਰ ਰਹੇ ਹਨ।
ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਧਰਨੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਨ੍ਹਾਂ ਧਰਨਿਆਂ ਦੇ ਵਿੱਚ ਬਹੁਤ ਸਾਰੀਆਂ ਦੁੱਖਦਾਈ ਖ਼ਬਰਾਂ ਵੀ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਹੁਣ ਫਿਰ ਦਿੱਲੀ ਧਰਨੇ ਤੋਂ ਪੰਜਾਬ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਕਿਸਾਨ ਜਥੇਬੰਦੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਧਰਨੇ ਦੌਰਾਨ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਮਿਲਦੀਆਂ ਰਹੀਆਂ ਹਨ।
ਇਨ੍ਹਾਂ ਧਰਨਿਆਂ ਦੇ ਦੌਰਾਨ ਬਹੁਤ ਸਾਰੇ ਪਰਿਵਾਰਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹੁਣ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਰਹੇ ਕਿਸਾਨਾਂ ਨਾਲ ਕਹਿਰ ਵਾਪਰਿਆ ਹੈ ,ਤੇ ਮੌਤਾਂ ਹੋ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਕਰ ਕੇ ਵਾਪਸ ਆਪਣੇ ਘਰ ਆ ਰਹੇ ਕਿਸਾਨਾਂ ਨਾਲ ਰਸਤੇ ਵਿੱਚ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਬੀਤੀ ਰਾਤ ਉਸ ਸਮੇਂ ਵਾਪਰੀ ਜਦੋਂ ਕੁੱਝ ਕਿਸਾਨ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਵਾਪਸ ਜ਼ਿਲ੍ਹੇ ਦੇ ਪਿੰਡ ਸਫੇੜਾ ਵਿਖੇ ਵਾਪਸ ਆ ਰਹੇ ਸਨ।
ਜਦੋਂ ਇਹ ਟਰੈਕਟਰ ਟਰਾਲੀ ਹਰਿਆਣਾ ਦੇ ਤਰਾਵੜੀ ਕਸਬੇ ਨੇੜੇ ਪਹੁੰਚੀ ਤਾਂ ਜੀ ਟੀ ਰੋਡ ਤੇ ਇਕ ਟਰੱਕ ਨੇ ਇਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਟਰੈਕਟਰ-ਟਰਾਲੀ ਪਲਟ ਗਏ। ਜਿਸ ਕਾਰਨ ਦੋ ਕਿਸਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਿਨ੍ਹਾਂ ਦੀ ਪਹਿਚਾਣ ਲਾਭ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਕਈ ਹੋਰ ਕਿਸਾਨ ਜ਼ਖ਼ਮੀ ਹੋਏ ਹਨ । ਇਨ੍ਹਾਂ ਜ਼ਖਮੀਆਂ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿਨ੍ਹਾਂ ਵਿੱਚੋਂ ਇੱਕ ਕਿਸਾਨ ਦੀ ਹਾਲਤ ਵਧੇਰੇ ਨਾਜ਼ੁਕ ਬਣੀ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਪਿੰਡ ਦੇ ਸਰਪੰਚ ਜੱਗੀ ਸਿੰਘ ਵੱਲੋਂ ਦਿੱਤੀ ਗਈ ਹੈ। ਸਭ ਕਿਸਾਨ ਜਥੇਬੰਦੀਆਂ ਵੱਲੋਂ ਮ੍ਰਿਤਕਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਤੇ ਉਨ੍ਹਾਂ ਵਲੋ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ ਕਿਸਾਨ ਅੰਦੋਲਨ ਤੋਂ ਆ ਰਹੇ ਕਿਸਾਨਾਂ ਨਾਲ ਵਾਪਰਿਆ ਕਹਿਰ ਹੋਈਆਂ ਮੌਤਾਂ ,ਛਾਇਆ ਸਾਰੇ ਪਾਸੇ ਸੋਗ
Previous Postਹੁਣੇ ਹੁਣੇ ਮਸ਼ਹੂਰ ਬੋਲੀਵੁਡ ਅਦਾਕਾਰਾ ਕੰਗਨਾ ਰਣੌਤ ਦੇ ਘਰੇ ਪਿਆ ਮਾਤਮ ਹੋਈ ਮੌਤ, ਛਾਇਆ ਸੋਗ
Next Postਵੱਡੀ ਖੁਸ਼ਖਬਰੀ – ਇਹਨਾਂ ਲੋਕਾਂ ਲਈ ਆਈ ਵੱਡੀ ਖਬਰ 31 ਦਸੰਬਰ ਤਕ ਮਿਲ ਸਕਦਾ ਇਹ ਵੱਡਾ ਤੋਹਫ਼ਾ