ਹੁਣੇ ਹੁਣੇ ਕਿਸਾਨ ਅੰਦੋਲਨ ਤੋਂ ਆਈ ਮਾੜੀ ਖਬਰ 21 ਸਾਲਾਂ ਦੇ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ, ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨਾਂ ਵੱਲੋਂ ਕਿਸਾਨ ਅੰਦੋਲਨ ਅੱਜ 23 ਵੇਂ ਦਿਨ ਲਗਾ ਤਾਰ ਜਾਰੀ ਹੈ। ਉੱਥੇ ਹੀ ਇਸ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਜਾਂਦੇ ਹੋਏ ਬਹੁਤ ਸਾਰੇ ਕਿਸਾਨ ਰਸਤੇ ਵਿੱਚ ਹੀ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਦੇਸ਼ ਅੰਦਰ ਸ਼ੁਰੂ ਕੀਤਾ ਗਿਆ ਕਿਸਾਨਾਂ ਵੱਲੋਂ ਖੇਤੀ ਅੰਦੋਲਨ ਦਿਨੋਂ-ਦਿਨ ਮੱਧਦਾ ਜਾ ਰਿਹਾ ਹੈ। ਹੁਣ ਤੱਕ ਬਹੁਤ ਸਾਰੇ ਕਿਸਾਨ ਅਤੇ ਆਮ ਲੋਕ ਇਸ ਅੰਦੋਲਨ ਵਿੱਚ ਸ਼ਾਮਲ ਹੋ ਇਸ ਨੂੰ ਸਿਖਰਾਂ ਤੱਕ ਪਹੁੰਚਾਉਣ ਲਈ ਆਪਣਾ ਯੋਗ ਦਾਨ ਦੇ ਚੁੱਕੇ ਹਨ। ਇਸ ਦੌਰਾਨ ਬਹੁਤ ਸਾਰੇ ਲੋਕ ਅਜਿਹੀਆਂ ਮੰਜ਼ਿਲਾਂ ਪਾਰ ਕਰਦੇ ਹੋਏ ਜ਼ਖਮੀ ਵੀ ਹੋ ਗਏ ਹਨ ਅਤੇ ਕੁਝ ਲੋਕਾਂ ਦੀ ਦੁਰਘਟਨਾ ਵਿਚ ਮੌਤ ਵੀ ਹੋ ਗਈ ਹੈ।

ਇਸ ਖੇਤੀ ਅੰਦੋਲਨ ਦੇ ਵਿੱਚ ਸ਼ਾਮਲ ਹੋਣ ਦੇ ਲਈ ਬਹੁਤ ਸਾਰੇ ਨੌਜਵਾਨ ਵੀ ਆਪਣੇ ਮਾਪਿਆਂ ਨਾਲ ਆ ਰਹੇ ਹਨ। ਅਜਿਹੇ ਵਿਚ ਆਵਾਜਾਈ ਦੌਰਾਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਇਕ ਦਰਦਨਾਕ ਹਾਦਸੇ ਦੇ ਵਿਚ ਨੌਜਵਾਨ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋ ਰਿਹਾ ਹੈ। ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਜਾਂਦੇ ਸਮੇਂ 21 ਸਾਲਾਂ ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਕਿਸਾਨ ਜਥੇ ਬੰਦੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਮ੍ਰਿਤਕ ਨੌਜਵਾਨ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਕਾਠਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਮੱਕੋਵਾਲ ਤੋਂ ਟਰੈਕਟਰ ਟਰਾਲੀ ਵਿੱਚ ਆਪਣੇ ਸਾਥੀਆਂ ਸਮੇਤ ਦਿੱਲੀ ਜਾ ਰਿਹਾ ਸੀ। ਰਸਤੇ ਚ ਜਾਂਦੇ ਸਮੇਂ ਜਦੋਂ ਇਹ ਟਰੈਕਟਰ ਟਰਾਲੀ ਅੰਬਾਲਾ ਦੇ ਨਜ਼ਦੀਕ ਪਹੁੰਚਿਆਂ ਤਾਂ ਉਸ ਸਮੇਂ ਇਕ ਤੇਜ਼ ਰਫਤਾਰ ਟਿੱਪਰ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਵਿਚ ਟਰੈਕਟਰ ਚਾਲਕ ਨੌਜਵਾਨ ਗੁਰਪ੍ਰੀਤ ਸਿੰਘ ਹਾਦਸੇ ਦਾ ਸ਼ਿ-ਕਾ- ਰ ਹੋ ਗਿਆ। ਟਰੈਕਟਰ ਚਾਲਕ ਨੌਜਵਾਨ ਟਰੈਕਟਰ ਤੋਂ ਉਛਲ ਕੇ ਥੱਲੇ ਡਿੱਗਿਆ ਤੇ ਟਰਾਲੀ ਦੇ ਹੇਠਾਂ ਆ ਗਿਆ।

ਗੁਰਪ੍ਰੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਕਟਾਰੀਆ ਪੁੱਤਰ ਜਗਤਾਰ ਸਿੰਘ ਕਟਾਰੀਆ, ਪਿੰਡ ਮੱਕੋਵਾਲ ਨਜ਼ਦੀਕ ਕਾਠਗੜ੍ਹ ਵਜੋਂ ਹੋਈ ਹੈ। ਮ੍ਰਿਤਕ ਗੁਰਪ੍ਰੀਤ 21 ਵਰ੍ਹਿਆਂ ਦਾ ਸੀ। ਉਸਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦਾ ਪਰਿਵਾਰ ਉਸ ਦੀ ਮ੍ਰਿਤਕ ਦੇਹ ਨੂੰ ਲੈਣ ਲਈ ਘਰ ਤੋਂ ਰਵਾਨਾ ਹੋ ਚੁੱਕਾ ਹੈ। ਕਿਸਾਨ ਜਥੇ ਬੰਦੀਆਂ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।