ਹੁਣੇ ਹੁਣੇ ਕਿਸਾਨ ਅੰਦੋਲਨ ਦਾ ਕਰਕੇ ਮੋਦੀ ਲਈ ਆਈ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਸਰਕਾਰ ਤੋਂ ਤਿੰਨ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਭਾਜਪਾ ਵੱਲੋਂ ਕਿਸਾਨਾਂ ਦੀ ਇਸ ਮੰਗ ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਦੇ ਚਲਦਿਆਂ ਸ਼ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਵੀ ਪੰਜਾਬ ਵਿੱਚ ਟੁੱਟ ਚੁੱਕਾ ਹੈ। ਕਿਸਾਨਾਂ ਦੇ ਇਸ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦੀ ਹਿਮਾਇਤ ਕਰਦੇ ਹੋਏ ਬਹੁਤ ਸਾਰੇ ਆਗੂਆਂ ਵੱਲੋਂ ਭਾਜਪਾ ਦਾ ਸਾਥ ਛੱਡ ਦਿੱਤਾ ਗਿਆ ਹੈ।

ਕਰੋਨਾ ਕੇਸਾਂ ਵਿਚ ਆਈ ਕਮੀ ਦੇ ਚਲਦਿਆਂ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਬਹੁਤ ਸਾਰੀਆਂ ਪਾਰਟੀਆਂ ਦੇ ਵਰਕਰ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਸਰੀਆਂ ਪਾਰਟੀਆਂ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ। ਬਠਿੰਡਾ ਸ਼ਹਿਰ ਤੋਂ ਭਾਰਤੀ ਜਨਤਾ ਪਾਰਟੀ ਨਾਲ ਜੁੜੀ ਇਕ ਵੱਡੀ ਮਾੜੀ ਖਬਰ ਸਾਹਮਣੇ ਆ ਰਹੀ ਹੈ।

ਭਾਜਪਾ ਵੱਲੋਂ ਜਾਰੀ ਕੀਤੇ ਗਏ ਖੇਤੀਬਾੜੀ ਕਨੂੰਨ ਕਾਰਨ ਭਾਜਪਾ ਦੇ ਬਹੁਤ ਸਾਰੇ ਆਗੂ ਮੋਦੀ ਸਰਕਾਰ ਦੇ ਖ਼ਿਲਾਫ਼ ਖੜ੍ਹੇ ਹੋ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਤਿੰਨ ਵਾਰ ਦੇ ਮੰਡਲ ਪ੍ਰਧਾਨ ਦਰਸ਼ਨ ਜੌੜਾ ਨੇ ਕਿਹਾ ਹੈ ਕਿ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਜਾ ਰਿਹਾ ਧੱਕਾ ਅਤੇ ਕਿਸਾਨ ਮਾਰੂ ਨੀਤੀਆਂ ਨਾਲ ਹੀ ਭਾਜਪਾ ਵਿੱਚ ਫੁੱਟ ਪਈ ਹੈ ਜਿਸ ਕਾਰਨ ਭਾਰਤੀ ਜਨਤਾ ਪਾਰਟੀ ਸਰਕਾਰ ਨੂੰ ਇਕ ਵੱਡਾ ਘਾਟਾ ਪੈ ਰਿਹਾ ਹੈ। ਇਸ ਦੇ ਨਾਲ ਹੀ ਦਰਸ਼ਨ ਜੌੜਾ ਨੇ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਨੂੰ ਲੈ ਕੇ ਐਲਾਨ ਕਰ ਦਿੱਤਾ ਹੈ।

ਦਰਸ਼ਨ ਸਿੰਘ ਜੌੜਾ ਦੇ ਕਾਂਗਰਸ ਵਿਚ ਸ਼ਾਮਿਲ ਹੋਣ ਨੂੰ ਲੈ ਕੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ, ਸੀਨੀਅਰ ਕਾਂਗਰਸੀ ਆਗੂ ਅਤੇ ਵਿੱਤ ਮੰਤਰੀ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਅਤੇ ਕਾਂਗਰਸ ਸ਼ਹਿਰੀ ਪ੍ਰਧਾਨ ਅਰੁਣ ਵਧਾਵਣ ਵੱਲੋਂ ਦਰਸ਼ਨ ਸਿੰਘ ਦਾ ਕਾਂਗਰਸ ਪਾਰਟੀ ਵਿੱਚ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਨੂੰ ਦਰਸ਼ਨ ਚੋਣਾ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਕਾਰਨ ਇਕ ਬਹੁਤ ਵੱਡਾ ਝਟਕਾ ਲੱਗਾ ਹੈ।