ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਨੇ ਅਗਲੇ 6 ਮਹੀਨਿਆਂ ਦੇ ਵਿਚ ਵਿਚ ਇਹ ਕੰਮ ਕਰਨ ਦਾ ਕਰਤਾ ਐਲਾਨ , ਲੋਕਾਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰਾਂ ਦੇ ਐਲਾਨ ਆਏ ਦਿਨ ਵੀ ਕੀਤੇ ਜਾ ਰਹੇ ਹਨ। ਜਿਸ ਨਾਲ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਕੈਪਟਨ ਸਰਕਾਰ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਅਤੇ ਲੋਕ ਆਪਣੇ ਹੱਕਾ ਦੀ ਮੰਗ ਕਰ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਇਕ ਲੱਖ ਨੌਜਵਾਨਾਂ ਨੂੰ ਨੌਕਰੀ ਦਿੱਤੇ ਜਾਣ ਦਾ ਭਰੋਸਾ ਦਿਤਾ ਗਿਆ ਹੈ। ਉਥੇ ਹੀ ਵੱਖ ਵੱਖ ਵਿਭਾਗਾਂ ਵਿੱਚ ਤੈਨਾਤ ਕਈ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਗਲੇ 6 ਮਹੀਨਿਆਂ ਦੇ ਵਿੱਚ ਇਹ ਕੰਮ ਪੂਰਾ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨੂੰ ਸੁਣਦੇ ਹੀ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਹੁਣ ਸਾਹਮਣੇ ਆਈ ਖਬਰ ਦੇ ਅਨੁਸਾਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੇਵਾ ਕੇਂਦਰਾਂ ਦੇ ਵਿੱਚ ਚੱਲ ਰਹੀਆਂ ਸੇਵਾਵਾਂ ਵਿਚ 192 ਹੋਰ ਸੇਵਾਵਾਂ ਨੂੰ ਸ਼ਾਮਲ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਇਸ ਕੰਮ ਨੂੰ ਛੇ ਮਹੀਨਿਆਂ ਦੇ ਅੰਦਰ-ਅੰਦਰ ਕਰ ਦਿੱਤਾ ਜਾਵੇਗਾ।

ਜਿਸ ਨਾਲ 516 ਸੇਵਾ ਕੇਂਦਰਾਂ ਵਿੱਚ ਇਨ੍ਹਾਂ ਸੇਵਾਵਾਂ ਦਾ ਲਾਭ ਲੋਕਾਂ ਨੂੰ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਨੂੰ ਸੇਵਾ ਕੇਂਦਰਾਂ ਨਾਲ ਜੋੜ ਦਿੱਤੇ ਜਾਣ ਨਾਲ ਸਮੇਂ ਦੀ ਬੱਚਤ ਹੋਵੇਗੀ ਅਤੇ ਲੋਕਾਂ ਨੂੰ ਇਕੋ ਛੱਤ ਹੇਠ ਬਹੁਤ ਸਾਰੀਆਂ ਸਹੂਲਤਾਂ ਮਿਲ ਸਕਣਗੀਆਂ। ਜਿਸ ਨਾਲ ਭ੍ਰਿਸ਼ਟਾਚਾਰ ਵਿਚ ਵੀ ਕਮੀ ਹੋਵੇਗੀ।

ਉਨਾਂ ਮੁੱਖ ਸਕੱਤਰ ਨੂੰ ਇਸ ਬਾਰੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਇੱਕ 192 ਹੋਰ ਸੇਵਾਵਾਂ 6 ਮਹੀਨਿਆਂ ਦੇ ਅੰਦਰ-ਅੰਦਰ ਸੁਵਿਧਾ ਕੇਂਦਰਾਂ ਨਾਲ ਜੋੜ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਾ ਕੱਟਣੇ ਪੈਣ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਵਿੱਚ 516 ਸੇਵਾ ਕੇਂਦਰਾਂ ਦਾ ਨਿਰਮਾਣ ਕਰ ਚੁੱਕੀ ਹੈ। ਜਿਸ ਵਿੱਚ ਲੋਕਾ ਦੀਆ ਮੁਸ਼ਕਲਾਂ ਨੂੰ ਦੇਖਦੇ ਹੋਏ ਸੁਵਿਧਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।