ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਕਰ ਕੇ 8 ਮਾਰਚ ਲਈ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਸਮੇਂ ਤੋਂ ਸੂਬਾ ਸਰਕਾਰ ਵੱਲੋਂ ਕੀਤੇ ਜਾਂਦੇ ਐਲਾਨ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਪੰਜਾਬ ਸਰਕਾਰ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੂਬੇ ਦੇ ਕਿਸਾਨਾਂ ਦਾ ਸਾਥ ਦਿੱਤਾ ਗਿਆ। ਉਥੇ ਹੀ ਖੇਤੀ ਕਾਨੂੰਨਾਂ ਵਿੱਚ ਸੋਧ ਕਰਕੇ ਰਾਸ਼ਟਰਪਤੀ ਨੂੰ ਭੇਜੇ ਗਏ ਸਨ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਜਾਰੀ ਕਿਸਾਨੀ ਸੰਘਰਸ਼ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਭਰਪੂਰ ਸਮਰਥਨ ਦਿਤਾ ਗਿਆ।

ਉਥੇ ਹੀ ਸੂਬੇ ਅੰਦਰ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ। ਉਥੇ ਹੀ ਕਰੋਨਾ ਤੋਂ ਉਭਰਨ ਵਿੱਚ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਗਈ। ਉਹਨਾਂ ਦੇ ਸਿਲੇਬਸ ਵਿੱਚ ਕਈ ਤਬਦੀਲੀਆਂ ਕੀਤੀਆਂ ਗਈਆਂ ਅਤੇ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਜਾਰੀ ਕਰਵਾਈ ਗਈ ਹੈ। ਉਥੇ ਹੀ ਸਕੂਲਾਂ ਦਾ ਨਵੀਨੀਕਰਨ ਵੀ ਕੀਤਾ ਜਾ ਰਿਹਾ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਕਰਕੇ 8 ਮਾਰਚ ਲਈ ਇਕ ਹੋਰ ਵੱਡਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਮੰਤਰੀ ਮੰਡਲ ਦੀ ਬੈਠਕ ਕੀਤੀ ਗਈ ।

ਇਸ ਮੀਟਿੰਗ ਦੌਰਾਨ ਹੀ ਉਨ੍ਹਾਂ ਵੱਲੋਂ 8 ਮਾਰਚ ਨੂੰ ਵਿੱਤੀ ਸਾਲ 2021 -22 ਲਈ ਪੰਜਾਬ ਦਾ ਬਜਟ ਪੇਸ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਮੰਤਰੀ ਮੰਡਲ ਦੀ ਹੋਈ ਬੈਠਕ ਤੋਂ ਬਾਅਦ ਇਸ ਬਜਟ ਸੈਸ਼ਨ ਦੀ ਜਾਣਕਾਰੀ ਦਿੰਦੇ ਹੋਏ ਇੱਕ ਬੁਲਾਰੇ ਨੇ ਦੱਸਿਆ ਕਿ 15 ਵੀ ਵਿਧਾਨ ਸਭਾ ਦੇ 14 ਵੇਂ ਇਜਲਾਸ ਵਾਸਤੇ ਰਾਜਪਾਲ ਦੇ ਭਾਸ਼ਣ ਨੂੰ ਪ੍ਰਵਾਨਗੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਗਿਆ ਹੈ। 8 ਮਾਰਚ ਤੋਂ ਸ਼ੁਰੂ ਹੋਣ ਵਾਲੇ ਬਜਟ ਇਜਲਾਸ ਵਿੱਚ ਸਾਲ 2020- 21 ਦੀਆਂ ਗਰਾਂਟਾਂ ਲਈ ਅਨੁਪੂਰਕ ਮੰਗਾਂ ਤੇ ਨਮਿਤਣ ਬਿੱਲ ਸਦਨ ਵਿੱਚ ਪੇਸ਼ ਕੀਤੇ ਜਾਣਗੇ। ਅਗਲੇ ਸਾਲ ਲਈ ਬਜਟ ਪੇਸ਼ ਕਰਨ ਤੋਂ ਇਲਾਵਾ 2018- 19 ਦੀਆਂ ਭਾਰਤ ਦੇ ਕੰਪਟ੍ਰੋਲਰ ਅਤੇ ਅਡੀਟਰ ਜਨਰਲ ਦੀਆਂ ਰਿਪੋਰਟਾਂ ਉਪਰ ਚਰਚਾ ਹੋਵੇਗੀ।

ਸਾਲ 2019-20 ਦਾ ਲੇਖਾ-ਜੋਖਾ ਵੀ ਕੀਤਾ ਜਾਵੇਗਾ ਤੇ ਇਸ ਨਾਲ ਸੰਬੰਧਿਤ ਰਿਪੋਰਟ ਸਦਨ ਵਿੱਚ ਪੇਸ਼ ਕੀਤੀਆਂ ਜਾਣਗੀਆਂ। ਪ੍ਰਧਾਨ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅੱਜ ਦੀ ਮੀਟਿੰਗ ਵਿੱਚ 15ਵੀਂ ਵਿਧਾਨ ਸਭਾ ਦੇ 14 ਵੇਂ ਬਜਟ ਇਜਲਾਸ ਨੂੰ 1 ਮਾਰਚ ਤੋਂ 10 ਮਾਰਚ 2021 ਤੱਕ ਸੱਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਜਿਸ ਵਾਸਤੇ ਰਾਜਪਾਲ ਬੀ ਪੀ ਸਿੰਘ ਬਦਨੌਰ ਨੂੰ ਵੀ ਸਿਫਾਰਸ਼ ਕੀਤੀ ਗਈ ਹੈ। ਜਿੱਥੇ ਸਭ ਲੋਕਾਂ ਦੀਆਂ ਨਜ਼ਰਾਂ ਪਹਿਲਾ ਸੂਬੇ ਅੰਦਰ ਹੋਈਆਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੇ ਨਤੀਜਿਆਂ ਉਪਰੰਤ ਟਿਕੀਆਂ ਹੋਈਆਂ ਸਨ, ਜਿਸ ਵਿਚ ਕਾਂਗਰਸ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਸੀ। ਹੁਣ ਸੂਬੇ ਦੇ ਲੋਕਾਂ ਦੀ ਨਜ਼ਰ ਬਜਟ ਇਜਲਾਸ ਵੱਲ ਹੋਵੇਗੀ।