ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਕਹਿਰ ਨੂੰ ਦੇਖਦੇ ਹੋਏ 1 ਮਈ ਲਈ ਆਈ ਇਹ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦਾ ਪ੍ਰਸਾਰ ਦਿਨੋਂ ਦਿਨ ਦੇਸ਼ ਅੰਦਰ ਵਧਦਾ ਹੀ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਸੂਬੇ ਅੰਦਰ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਜਿਥੇ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਸੂਬੇ ਅੰਦਰ ਹੋਣ ਵਾਲੇ ਰਾਜਨੀਤਿਕ ਧਾਰਮਿਕ ਅਤੇ ਸਮਾਜਕ ਇਕੱਠਾਂ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਵਿਆਹ ਸ਼ਾਦੀਆਂ ਦੇ ਪ੍ਰੋਗਰਾਮਾਂ ਤੇ ਅੰਤਿਮ ਸੰਸਕਾਰ ਦੇ ਵਿੱਚ 20 ਤੋਂ ਵਧੇਰੇ ਲੋਕਾਂ ਦੇ ਸ਼ਾਮਲ ਹੋਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਸਰਕਾਰ ਵੱਲੋਂ ਇਹ ਸਾਰੀਆਂ ਪਾਬੰਧੀਆਂ ਕਰੋਨਾ ਕੇਸਾਂ ਦੇ ਵਾਧੇ ਨੂੰ ਰੋਕਣ ਲਈ ਹੀ ਜਾਰੀ ਕੀਤੀਆਂ ਜਾ ਰਹੀਆਂ ਹਨ।

ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਕਹਿਰ ਨੂੰ ਦੇਖਦੇ ਹੋਏ 1 ਮਈ ਤੱਕ ਲਈ ਇਹ ਖਬਰ ਸਾਹਮਣੇ ਆਈ ਹੈ। ਸੂਬੇ ਅੰਦਰ ਜਿੱਥੇ ਹੋਰ ਵੀ ਨਵੀਆਂ ਗਾਈਡਲਾਈਨਾਂ ਜਾਰੀ ਕੀਤੀਆਂ ਗਈਆਂ ਹਨ। ਉੱਥੇ ਹੀ 1 ਮਈ ਨੂੰ ਨੌਵੇਂ ਪਾਤਸ਼ਾਹ ਦੇ 400 ਵੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨਾਲ਼ ਵਰਚੁਅਲ ਤੋਰ ਤੇ ਸ਼ਾਮਲ ਹੋ ਕੇ ਅਰਦਾਸ ਕਰਨਗੇ। ਇਸ ਵਾਰ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਸੈਰ ਸਪਾਟਾ ਮੰਤਰੀ ਵੱਲੋਂ ਇਸ ਮੌਕੇ ਦੁਪਹਿਰ 12 ਵਜੇ ਆਪਣੀ ਰਿਹਾਇਸ਼ ਤੋਂ ਸੰਬੋਧਨ ਕੀਤਾ ਜਾਵੇਗਾ।

ਇਸ ਪ੍ਰੋਗਰਾਮ ਦਾ ਪ੍ਰਸਾਰਣ ਵੱਖ-ਵੱਖ ਟੀ ਵੀ ਚੈਨਲਾਂ, ਡਿਜ਼ੀਟਲ ਪਲੇਟਫਾਰਮ ਉਤੇ ਵਿਸ਼ੇਸ਼ ਰੂਪ ਵਿੱਚ ਗੁਰਬਾਣੀ ਗੁਰਮਤਿ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਇਤਿਹਾਸਕ ਦਿਨ ਬਣਾਉਂਦੇ ਹੋਏ ਸਾਰਾ ਦਿਨ ਹੀ ਪ੍ਰੋਗਰਾਮ ਚੱਲਦੇ ਰਹਿਣਗੇ। ਇਸ ਗੁਰਪੁਰਬ ਸਮਾਗਮ ਦੀ ਸ਼ੁਰੂਆਤ ਸਵੇਰੇ 11 ਵਜੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਤੋਂ ਆਰੰਭ ਕੀਤਾ ਜਾਵੇਗਾ।

ਜਿੱਥੇ ਗੁਰਮਤਿ ਸੰਗੀਤ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:45 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਸ੍ਰੀ ਅਨੰਦ ਸਾਹਿਬ ਦੇ ਪਾਠ ਹੋਣਗੇ ਅਤੇ ਉਸ ਪਿੱਛੋਂ ਅਰਦਾਸ ਕਰਨ ਉਪਰੰਤ ਹੁਕਮਨਾਮਾ ਲਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਲੋਕਾਂ ਨੂੰ ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ ਦੇ ਜ਼ਰੀਏ ਹੀ ਇਨ੍ਹਾਂ ਪ੍ਰੋਗਰਾਮਾਂ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ ਗਈ ਹੈ।