ਹੁਣੇ ਹੁਣੇ ਕੈਪਟਨ ਦੀ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਆ ਗਈ ਓਹੀ ਖਬਰ ਜੋ ਸਭ ਸੋਚ ਰਹੇ ਸੀ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਜਿਥੇ ਪੰਜਾਬ ਵਿਚ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ ਅਤੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰਣਨੀਤੀਆ ਉਲੀਕਿਆ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਲਾ ਵੀ ਲਗਾਤਾਰ ਜਾਰੀ ਹੈ। ਪਾਰਟੀਆਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ ਜਿੱਥੇ ਬਹੁਤ ਸਾਰੇ ਵਿਧਾਇਕ ਆਪਣੀ ਪਾਰਟੀ ਦੇ ਵਿਰੁਧ ਹੋ ਰਹੇ ਹਨ। ਜਿਸ ਕਾਰਨ ਪਾਰਟੀ ਦੇ ਉੱਪਰ ਕਈ ਤਰ੍ਹਾਂ ਦੇ ਸਵਾਲ ਵੀ ਖੜ੍ਹੇ ਹੋ ਰਹੇ ਹਨ। ਜਿਸ ਦਾ ਅਸਰ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਉਪਰ ਵੀ ਪੈ ਸਕਦਾ ਹੈ।

ਹੁਣ ਕੈਪਟਨ ਦੀ ਮੁੱਖ ਮੰਤਰੀ ਕੁਰਸੀ ਨੂੰ ਲੈ ਕੇ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਸੋਚ ਰਹੇ ਹਨ। ਕਾਂਗਰਸ ਪਾਰਟੀ ਵਿੱਚ ਜਿੱਥੇ ਬਹੁਤ ਸਾਰੇ ਬਾਗ਼ੀ ਵਿਧਾਇਕਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹਿਆ ਗਿਆ ਹੈ। ਜਿਨ੍ਹਾਂ ਵੱਲੋਂ ਦਿੱਲੀ ਵਿਖੇ ਹਾਈਕਮਾਂਨ ਨਾਲ ਗੱਲਬਾਤ ਕਰਨ ਦਾ ਆਖਿਆ ਗਿਆ ਸੀ। ਉੱਥੇ ਹੀ ਉਨ੍ਹਾਂ ਨੂੰ ਪਹਿਲਾਂ ਪੰਜਾਬ ਕਾਂਗਰਸ ਵਿੱਚ ਹੋ ਰਹੀ ਖਿੱਚੋਤਾਣ ਦੇ ਲਈ ਪੰਜਾਬ ਇੰਚਾਰਜ ਹਰੀਸ਼ ਰਾਵਤ ਨਾਲ ਗੱਲਬਾਤ ਕਰਨ ਲਈ ਆਖਿਆ ਗਿਆ ਸੀ।

ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਬਾਗੀ ਧੜੇ ਵੱਲੋਂ ਅੱਜ ਕਾਗਰਸ ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਰਾਬਤ ਨਾਲ ਦੇਹਰਾਦੂਨ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਬਾਗੀ ਧੜੇ ਨੂੰ ਹਰੀਸ਼ ਰਾਵਤ ਵੱਲੋਂ ਵੱਡਾ ਝਟਕਾ ਲੱਗਾ ਹੈ। ਕਿਉਂਕਿ ਹਰੀਸ਼ ਰਾਬਤ ਵੱਲੋਂ ਇਹ ਸਪਸ਼ਟ ਕੀਤਾ ਗਿਆ ਹੈ ਪੰਜਾਬ ਦੀ ਲੀਡਰਸ਼ਿਪ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਇਸ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਇਸ ਬਾਗੀ ਧੜੇ ਦਾ ਦਿੱਲੀ ਹਾਈਕਮਾਂਡ ਕੋਲ ਜਾਣ ਦਾ ਵੀ ਕੋਈ ਫ਼ਾਇਦਾ ਨਜ਼ਰ ਨਹੀਂ ਆ ਰਿਹਾ।

ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦਾ ਧੜਾ ਵੀ ਦਿੱਲੀ ਜਾਣ ਦੀ ਤਿਆਰੀ ਕਰ ਰਿਹਾ ਹੈ ਜੋ ਇਸ ਸਮੇਂ ਕਾਫ਼ੀ ਸਰਗਰਮ ਹੋ ਚੁੱਕਾ ਹੈ। ਉਥੇ ਹੀ ਕੈਪਟਨ ਦੇ ਸਮਰਥਕਾਂ ਵੱਲੋਂ ਵੀ ਹਰੀਸ਼ ਰਾਵਤ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਪੰਜਾਬ ਦੀ ਕਾਂਗਰਸ ਵਿੱਚ ਕੁਝ ਦਿਨਾਂ ਤੋਂ ਹੋ ਰਹੀ ਇਸ ਬਗਾਵਤ ਦੇ ਚੱਲਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਗੱਲ ਕਰਨ ਲਈ ਮੀਟਿੰਗ ਵਿੱਚ ਹਿੱਸਾ ਲਿਆ ਗਿਆ ਸੀ।