ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਹੋਈ ਕਰੋਨਾ ਦੀ ਲਾਗ ਨੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ। ਮੁੜ ਤੋਂ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਪੰਜਾਬ ਵਿੱਚ ਕਰੋਨਾ ਕੇਸਾਂ ਦੀ ਵੱਧ ਰਹੀ ਗਿਣਤੀ ਨੇ ਲੋਕਾਂ ਵਿੱਚ ਫਿਰ ਤੋਂ ਦ-ਹਿ-ਸ਼-ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਦੀ ਗਿਣਤੀ ਵਧ ਰਹੀ ਹੈ। ਜੋ ਚਿੰਤਾ ਦਾ ਵਿਸ਼ਾ ਹੈ। ਉਥੇ ਹੀ ਸਰਕਾਰ ਵੱਲੋਂ
ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਤਾਂ ਜੋ ਸੂਬੇ ਅੰਦਰ ਕਰੋਨਾ ਦੀ ਦੂਜੀ ਲਹਿਰ ਨੂੰ ਵਧਣ ਤੋਂ ਰੋਕਿਆ ਜਾ ਸਕੇ। ਪਿਛਲੇ ਕੁਝ ਦਿਨਾਂ ਦੌਰਾਨ ਹੀ ਬਹੁਤ ਸਾਰੇ ਵਿਦਿਅਕ ਅਦਾਰਿਆਂ ਵਿੱਚ ਅਧਿਆਪਕ ਅਤੇ ਵਿਦਿਆਰਥੀ ਕਰੋਨਾ ਦੀ ਚਪੇਟ ਵਿੱਚ ਰਹੇ ਹਨ। ਸਰਕਾਰ ਵੱਲੋਂ ਜਿਥੇ ਪਹਿਲਾਂ ਵਿਦਿਅਕ ਅਦਾਰਿਆਂ ਵਿੱਚ ਪ੍ਰੀਖਿਆਵਾਂ ਨੂੰ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਸੀ।
ਉੱਥੇ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁਲਾਈ ਗਈ ਅਹਿਮ ਬੈਠਕ ਵਿਚ ਸਾਰੇ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਸੂਬੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ 31 ਮਾਰਚ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। ਹੁਣ ਸੂਬੇ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਲਾਕ ਡਾਊਨ ਬਾਰੇ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਅੰਦਰ ਲਾਕ ਡਾਊਨ ਲਗਣ ਦੀਆਂ ਖਬਰਾਂ ਬਾਰੇ ਸਰਕਾਰ ਵਲੋਂ ਇਹ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਸੂਬੇ ਅੰਦਰ ਅਜੇ ਲਾਕ ਡਾਊਨ ਲਗਾਉਣ ਦੀ ਕੋਈ ਯੋਜਨਾ ਨਹੀਂ ਹੈ।
ਪੰਜਾਬ ਅੰਦਰ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਵਿੱਚ ਤੇਜ਼ੀ ਦੇਖੀ ਗਈ ਹੈ। ਜਿਸ ਨਾਲ ਕਰੋਨਾ ਦੀ ਦੂਜੀ ਲਹਿਰ ਫਿਰ ਤੋਂ ਪੰਜਾਬ ਵਿੱਚ ਭਾਰੂ ਹੁੰਦੀ ਨਜ਼ਰ ਆ ਰਹੀ ਹੈ। ਸੂਬਾ ਸਰਕਾਰ ਵੱਲੋਂ ਕੁਝ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਉਥੇ ਹੀ ਤਾਲਾਬੰਦੀ ਬਾਰੇ ਖਬਰਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਹੈ। ਤਾਂ ਜੋ ਲੋਕ ਝੂਠੀਆਂ ਖਬਰਾਂ ਤੋਂ ਬਚ ਸਕਣ। ਸਰਕਾਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕੀ ਕਿਸੇ ਵੀ ਤਰ੍ਹਾਂ ਦਾ ਫਿਲਹਾਲ ਕੋਈ ਲਾਕ ਡਾਊਨ ਨਹੀਂ ਲੱਗਣ ਜਾ ਰਿਹਾ ਹੈ।
Previous Postਹੁਣੇ ਹੁਣੇ ਇਸ ਮਹਾਨ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ, ਦੇਸ਼ ਵਿਦੇਸ਼ ਚ ਛਾਇਆ ਸੋਗ
Next Postਹੁਣੇ ਹੁਣੇ ਪੰਜਾਬ ਦੇ ਸਕੂਲਾਂ ਕਾਲਜਾਂ ਬਾਰੇ ਕੈਪਟਨ ਨੇ ਕਰਤਾ ਇਹ ਵੱਡਾ ਐਲਾਨ