ਹੁਣੇ ਹੁਣੇ ਕੈਪਟਨ ਨੇ ਪੰਜਾਬ ਦੇ ਪਿੰਡ ਲਈ ਕਰਤਾ ਇਹ ਵੱਡਾ ਐਲਾਨ , ਲੋਕਾਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਵੱਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਜਿਥੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਕਰੋਨਾ ਨੂੰ ਠੱਲ੍ਹ ਪਾਉਣ ਲਈ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਸੂਬਾ ਸਰਕਾਰ ਵੱਲੋਂ ਕ੍ਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਤਾਂ ਜੋ ਇਸ ਕਰੋਨਾ ਨੂੰ ਘੱਟ ਕੀਤਾ ਜਾ ਸਕੇ। ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ 31 ਮਈ ਤੱਕ ਵਧਾ ਦਿੱਤਾ ਗਿਆ ਹੈ ਉਥੇ ਹੀ ਰਾਤ ਦਾ ਕਰਫਿਊ ਵੀ ਲਗਾਤਾਰ ਜਾਰੀ ਹੈ।

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਤਾਰ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਹੁਣ ਕੈਪਟਨ ਨੇ ਪੰਜਾਬ ਦੇ ਪਿੰਡਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੇ ਪਿੰਡਾਂ ਵਿੱਚ ਕਰੋਨਾ ਟੀਕਾਕਰਨ ਦੀ ਮੁਹਿੰਮ ਨੂੰ ਕਾਮਯਾਬ ਕਰਨ ਵਾਸਤੇ ਪੰਜਾਬ ਦੇ ਹਰ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਰਾਜ ਸਰਕਾਰ ਵੱਖ ਵੱਖ ਸਰੋਤਾਂ ਤੋਂ 18 ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕਰਨ ਵਾਸਤੇ ਟੀਕਿਆਂ ਦੀ ਖਰੀਦ ਲਈ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਪਿੰਡ ਦੇ ਪੰਚਾਂ ਤੇ ਸਰਪੰਚਾਂ ਨੂੰ ਪਿੰਡਾਂ ਦੇ ਲੋਕਾਂ ਨੂੰ ਟੀਕਾਕਰਨ ਮੁਹਿੰਮ ਲਈ ਜਾਗਰੂਕ ਕਰਨ ਲਈ ਆਖਿਆ ਗਿਆ ਹੈ। ਤਾਂ ਜੋ ਕਰੋਨਾ ਮੁਕਤ ਪਿੰਡ ਅਭਿਆਨ ਤਹਿਤ 100% ਟੀਕਾਕਰਨ ਕੀਤਾ ਜਾ ਸਕੇ।

ਉੱਥੇ ਹੀ ਸਰਕਾਰ ਵੱਲੋਂ ਪਿੰਡਾਂ ਦੇ ਸਰਪੰਚਾਂ ਨੂੰ ਪੰਚਾਇਤੀ ਫੰਡ ਵਿੱਚੋਂ ਇਕ ਦਿਨ ਦੀ ਵਰਤੋਂ ਲਈ 5 ਹਜ਼ਾਰ ਰੁਪਏ ,ਐਮਰਜੈਂਸੀ ਅਤੇ ਕਰੋਨਾ ਦੇ ਇਲਾਜ ਲਈ 50 ਹਜ਼ਾਰ ਰੁਪਏ ਖਰਚਣ ਦੀ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਵਿੱਚ ਲਗਾਤਾਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਤੇ ਪੰਜਾਬ ਦੇ ਪਿੰਡਾਂ ਨੂੰ ਟੀਕਾ ਕਰਨ ਲਈ ਉਤਸ਼ਾਹਿਤ ਕੀਤੇ ਜਾਣ ਲਈ ਪੰਜਾਬ ਸਰਕਾਰ ਵੱਲੋਂ ਇਸ ਅਭਿਆਨ ਨੂੰ ਚਲਾਇਆ ਜਾ ਰਿਹਾ ਹੈ।