ਹੁਣੇ ਹੁਣੇ ਕੈਪਟਨ ਸਰਕਾਰ ਨੇ ਲੈ ਲਿਆ ਇਹਨਾਂ ਨੌਕਰੀਆਂ ਲਈ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿਥੇ ਇਸ ਸਮੇਂ ਸਿਆਸਤ ਗਰਮਾਈ ਹੋਈ ਹੈ ਅਤੇ ਕਾਂਗਰਸ ਸਰਕਾਰ ਦੇ ਬਾਰੇ ਕੋਈ ਨਾ ਕੋਈ ਖ਼ਬਰ ਆਏ ਦਿਨ ਸਾਹਮਣੇ ਆਈ ਹੀ ਰਹਿੰਦੀ ਹੈ। ਜਿੱਥੇ ਕਾਂਗਰਸ ਦੇ ਕੁਝ ਬਾਗੀ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਵਿਰੁਧ ਹਰੀਸ਼ ਰਾਵਤ ਨਾਲ ਵੀ ਗੱਲਬਾਤ ਕੀਤੀ ਗਈ ਹੈ। ਉੱਥੇ ਹੀ ਪਾਰਟੀ ਨਾਲ ਜੁੜੀ ਹੋਈ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ, ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀ ਹੈ। ਕੈਪਟਨ ਸਰਕਾਰ ਵੱਲੋਂ ਜਿਥੇ ਪਟਵਾਰੀ ਦੀਆਂ ਪੋਸਟਾਂ ਉਪਰ ਰੋਕ ਲਗਾ ਦਿੱਤੀ ਗਈ ਹੈ। ਉੱਥੇ ਹੀ ਸੂਬੇ ਵਿਚ ਹੋਰ ਨੌਜਵਾਨਾਂ ਨੂੰ ਨੌਕਰੀ ਦਿੱਤੇ ਜਾਣ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਲੋਕ ਹੈਰਾਨ ਵੀ ਰਹਿ ਜਾਂਦੇ ਹਨ।

ਕੈਪਟਨ ਸਰਕਾਰ ਵੱਲੋਂ ਜਿੱਥੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ। ਉਥੇ ਹੀ ਸਰਕਾਰ ਵੱਲੋਂ ਕਈ ਵਿਭਾਗਾਂ ਵਿੱਚ ਕਰਮਚਾਰੀਆਂ ਨੂੰ ਤੈਨਾਤ ਵੀ ਕੀਤਾ ਜਾ ਰਿਹਾ ਹੈ। ਕੁਝ ਠੇਕੇ ਤੇ ਕੱਚੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀਆਂ ਮੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰ ਦੇ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਣ ਕੈਪਟਨ ਸਰਕਾਰ ਵੱਲੋਂ ਇਨ੍ਹਾਂ ਨੌਕਰੀਆਂ ਲਈ ਇਕ ਵੱਡਾ ਫੈਸਲਾ ਲਿਆ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਅੱਜ ਦੁਪਹਿਰ ਸਾਢੇ ਤਿੰਨ ਵਜੇ ਕੈਬਨਿਟ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਹੈ। ਉਥੇ ਹੀ ਕੁਝ ਫੈਸਲੇ ਕੀਤੇ ਗਏ ਹਨ। ਅੱਜ ਦੀ ਹੋਈ ਬੈਠਕ ਵਿਚ ਪੰਜਾਬ ਗ੍ਰਾਮੀਣ ਵਿਕਾਸ ਅਤੇ ਪੰਚਾਇਤੀ ਵਿਭਾਗ ਵਿੱਚ ਕੁਝ ਨੌਕਰੀਆਂ ਨੂੰ ਲੈ ਕੇ ਸੁਧਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਬਾਰੇ ਐਲਾਨ ਵੀ ਕੀਤਾ ਗਿਆ ਹੈ। ਜਿਸ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਵਿੱਚ 792 ਗਰਾਮ ਸੇਵਕਾਂ ਦੀ ਭਰਤੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਇਹ ਭਰਤੀ ਯੋਗਤਾ ਦੇ ਆਧਾਰ ਤੇ ਕੀਤੀ ਜਾਵੇਗੀ। ਇਸ ਸਬੰਧੀ ਪੰਚਾਇਤ ਵਿਭਾਗ ਸੇਵਾ ਨਿਯਮ 1988 ਵਿੱਚ ਸੋਧ ਮਗਰੋਂ ਮਨਜ਼ੂਰੀ ਜਾਰੀ ਕੀਤੀ ਗਈ ਹੈ। ਇਨ੍ਹਾਂ ਨੌਕਰੀਆਂ ਵਾਸਤੇ ਪੇਂਡੂ ਸੇਵਕਾਂ ਲਈ ਉਨ੍ਹਾਂ ਦੀ ਵਿੱਦਿਅਕ ਯੋਗਤਾ ਘੱਟੋ ਘੱਟ ਮੈਟ੍ਰਿਕ ਤੋਂ ਗ੍ਰੈਜੂਏਟ ਤਕ ਰੱਖੀ ਗਈ ਹੈ। ਇਸ ਦਾ ਫੈਸਲਾ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਕੁਸ਼ਲਤਾ ਵਧਾਉਣ ਲਈ ਕੀਤੀ ਗਈ ਮੀਟਿੰਗ ਵਿੱਚ ਲਿਆ ਗਿਆ।