ਹੁਣੇ ਹੁਣੇ ਕੈਪਟਨ ਸਰਕਾਰ ਵਲੋਂ ਪੰਜਾਬ ਚ ਇਸ ਦਿਨ ਦੀ ਛੁੱਟੀ ਦਾ ਹੋਇਆ ਐਲਾਨ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿੱਚ ਹਰ ਦੇਸ਼ ਦੀ ਆਪਣੀ ਬੋਲੀ ,ਪਰੰਪਰਾਵਾਂ ਅਤੇ ਰੀਤੀ-ਰਿਵਾਜ ਹਨ। ਉੱਥੇ ਹੀ ਸਾਡਾ ਦੇਸ਼ ਵ-ਭਿੰ-ਨ-ਤਾ ਭਰਿਆ ਦੇਸ਼ ਹੈ ,ਜਿੱਥੇ ਹਰ ਜਾਤ, ਧਰਮ, ਰੰਗ, ਨਸਲ ਦੇ ਲੋਕ ਮਿਲ ਜੁਲ ਕੇ ਰਹਿੰਦੇ ਹਨ। ਉਨ੍ਹਾਂ ਦੀ ਏਕਤਾ, ਆਪਸੀ ਪਿਆਰ, ਅਖੰਡਤਾ ਇਕ ਵੱਖਰੇ ਪਿਆਰ ਦੀ ਮਿਸਾਲ ਕਾਇਮ ਕਰਦਾ ਹੈ। ਉਥੇ ਹੀ ਸਾਡਾ ਦੇਸ਼ ਗੁਰੂਆਂ ਪੀਰਾਂ ਦੀ ਧਰਤੀ ਹੈ। ਇਸ ਧਰਤੀ ਤੇ ਹੀ ਜੋਧਿਆਂ ਨੇ ਜਨਮ ਲਿਆ। ਇਨ੍ਹਾਂ ਮਹਾਨ ਸਖਸ਼ੀਅਤਾਂ ਦਾ ਸਾਡੀ ਸਭ ਦੀ ਜ਼ਿੰਦਗੀ ਵਿੱਚ ਇੱਕ ਅਹਿਮ ਰੋਲ ਹੈ।

ਜਿਨ੍ਹਾਂ ਦੇ ਦਿੱਤੇ ਹੋਏ ਆਦੇਸ਼ਾਂ ਦੀ ਅਸੀ ਸਭ ਪਾਲਣਾ ਕਰ ਰਹੇ ਹਨ ਅਤੇ ਉਨ੍ਹਾਂ ਦੇ ਪੂਰਨਿਆਂ ਤੇ ਚਲ ਕੇ ਆਪਣੀ ਜਿੰਦਗੀ ਨੂੰ ਮਾਣ ਰਹੇ ਹਨ। ਉਨ੍ਹਾਂ ਵੱਲੋਂ ਹੱਕ, ਸੱਚ ਤੇ ਮਿਹਨਤ ਦੇ ਦਿੱਤੇ ਹੋਏ ਉਪਦੇਸ਼ ਸਭ ਦੀ ਜ਼ਿੰਦਗੀ ਵਿੱਚ ਚਾਨਣ ਮੁਨਾਰਾ ਸਾਬਤ ਹੋ ਰਹੇ ਹਨ। ਉਨ੍ਹਾਂ ਗੁਰੂਆਂ, ਪੀਰਾਂ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਜਿਨ੍ਹਾਂ ਨੇ ਜਾਤ-ਪਾਤ ਧਰਮ ਤੋਂ ਉੱਪਰ ਉੱਠ ਕੇ ਇਨਸਾਨੀਅਤ ਦਾ ਸੰਦੇਸ਼ ਦਿੱਤਾ ਹੋਵੇ। ਸਾਡੇ ਦੇਸ਼ ਅੰਦਰ ਉਨ੍ਹਾਂ ਗੁਰੂਆਂ ਪੀਰਾਂ ਤੇ ਸੂਰਬੀਰ ਯੋਧਿਆਂ ਦੇ ਜਨਮ ਦਿਹਾੜੇ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ।

ਅਜਿਹੀਆਂ ਸਖਸ਼ੀਅਤਾਂ ਦੇ ਜਿਥੇ ਜਨਮ ਦਿਹਾੜੇ ਸ਼ਰਧਾ ਪੂਰਵਕ ਮਨਾਈ ਜਾਂਦੇ ਹਨ ਉਥੇ ਹੀ ਇਸ ਵਿੱਚ ਸ਼ਿਰਕਤ ਕਰਨ ਲਈ ਹਰ ਵਿਅਕਤੀ ਨੂੰ ਮੌਕਾ ਦਿੱਤਾ ਜਾਂਦਾ ਹੈ। ਹੁਣ ਪੰਜਾਬ ਵਿਚ ਕੱਲ ਨੂੰ ਇਸ ਦਿਨ ਦੀ ਛੁੱਟੀ ਦੇ ਐਲਾਨ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਛਾ ਗਈ ਹੈ। ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਦੇ ਅਵਸਰ ਉਪਰ ਸਾਰੇ ਪੰਜਾਬ ਵਿੱਚ ਹੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ।

ਉਥੇ ਹੀ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਬੋਰਡਾਂ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਵੀ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ। ਸਰਕਾਰ ਵੱਲੋਂ ਇਸ ਛੁੱਟੀ ਦੀ ਸੂਚਨਾ ਪੰਜਾਬ ਦੇ ਸਭ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ। ਛੁੱਟੀ ਦੇ ਐਲਾਨ ਨਾਲ ਸਭ ਲੋਕ ਖੁਸ਼ ਹਨ, ਜੋ ਕੱਲ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋ ਸਕਣਗੇ।