ਹੁਣੇ ਹੁਣੇ ਕੋਰੋਨਾ ਕਹਿਰ ਕਰਕੇ ਮੋਦੀ ਸਰਕਾਰ ਨੇ ਕਰਤਾ 1 ਅਪ੍ਰੈਲ ਤੋਂ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਕਰੋਨਾ ਦੀ ਅਗਲੀ ਲਹਿਰ ਨੇ ਮੁੜ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਬਹੁਤ ਸਾਰੇ ਦੇਸ਼ਾਂ ਵੱਲੋਂ ਇਸ ਅਗਲੀ ਲਹਿਰ ਨੂੰ ਦੇਖਦੇ ਹੋਏ ਤਾਲਾਬੰਦੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਵੀ ਸੁਰੱਖਿਆ ਨੂੰ ਵਧੇਰੇ ਸਖ਼ਤ ਕਰ ਦਿੱਤਾ ਗਿਆ ਹੈ। ਕਰੋਨਾ ਦਾ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਹੈ। ਜਿਥੇ ਸਭ ਤੋਂ ਵਧੇਰੇ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ।

ਉਥੇ ਹੀ ਭਾਰਤ ਦੇ ਵਿੱਚ ਵੀ ਕਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਅਤੇ ਵਿਸ਼ਵ ਵਿਚ ਦੂਜੇ ਨੰਬਰ ਤੇ ਹੈ। ਕਰੋਨਾ ਦਾ ਕਹਿਰ ਜਾਰੀ ਹੈ। ਹੁਣ ਮੋਦੀ ਸਰਕਾਰ ਨੇ ਕਰਤਾ 1 ਅਪ੍ਰੈਲ ਤੋਂ ਇਹ ਵੱਡਾ ਐਲਾਨ। ਭਾਰਤ ਵਿਚ ਵੱਧ ਰਹੇ ਕਰੋਨਾ ਕੇਸਾਂ ਦੀ ਗਿਣਤੀ ਨੂੰ ਦੇਖਦੇ ਹੋਏ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਵੱਲੋਂ ਕੈਬਨਿਟ ਨਾਲ ਕੀਤੀ ਗਈ ਬੈਠਕ ਪਿੱਛੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ। ਜਿਸ ਬਾਰੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਵੱਲੋਂ ਐਲਾਨ ਕੀਤਾ ਗਿਆ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ

ਕਿ ਕਰੋਨਾ ਦੇ ਵਧ ਰਹੇ ਪ੍ਰਭਾਵ ਵੇਖਦੇ ਹੋਏ 1 ਅਪ੍ਰੈਲ ਤੋਂ ਕਰੋਨਾ ਦਾ ਟੀਕਾ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਖੁੱਲ੍ਹੇਗਾ। ਉਨ੍ਹਾਂ ਦੱਸਿਆ ਕਿ ਦੇਸ਼ ਅੰਦਰ ਕਰੋਨਾ ਦੀ ਦੂਜੀ ਲਹਿਰ ਬਹੁਤ ਜ਼ਿਆਦਾ ਖ਼ਤਰਨਾਕ ਹੈ, ਜੋ ਤੇਜ਼ੀ ਨਾਲ ਫੈਲ ਰਹੀ ਹੈ। ਇਸ ਲਈ ਸਰਕਾਰ ਵੱਲੋਂ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਹਰ ਸੰਭਵ ਤਰੀਕਾ ਅਪਣਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਇਸ ਮਹਾਮਾਰੀ ਨਾਲ ਨਿਪਟਣ ਲਈ ਕਰੋਨਾ ਦਾ ਟੀਕਾਕਰਣ ਸਭ ਤੋਂ ਢੁਕਵਾਂ ਤਰੀਕਾ ਦੱਸਿਆ ਗਿਆ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਦੱਸਿਆ ਕਿ ਦੇਸ਼ ਵਿਚ ਵੈਕਸੀਨ ਦੀ ਭਰਪੂਰ ਡੋਜ਼ ਹੈ।

ਦੇਸ਼ ਅੰਦਰ ਕਰੋਨਾ ਦੇ ਟੀਕਿਆਂ ਦੀ ਕੋਈ ਵੀ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰੇ ਲੋਕਾਂ ਨੂੰ ਇਸ ਕਰੋਨਾ ਦਾ ਟੀਕਾਕਰਨ ਕਰਵਾਉਣ ਸਬੰਧੀ ਅਪੀਲ ਕੀਤੀ ਜਾਂਦੀ ਹੈ ਕਿ ਸਾਰੇ ਲੋਕ ਟੀਕਾਕਰਨ ਕਰਵਾਉਣ ਲਈ ਜਲਦ ਹੀ ਰਜਿਸਟਰੇਸ਼ਨ ਕਰਵਾਉਣ ਅਤੇ ਉਸ ਤੋਂ ਬਾਅਦ ਕਰੋਨਾ ਦਾ ਟੀਕਾ ਲਗਵਾਇਆ ਜਾਵੇ।