ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਪਿਛਲੇ 2 ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। 26 ,27 ਨਵੰਬਰ ਤੋਂ ਦੇਸ਼ ਵਿਆਪੀ ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ ਨੂੰ ਘੇਰ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਿਚਕਾਰ ਹੋਈਆਂ ਮੀਟਿੰਗਾਂ ਬੇਨਤੀਜਾ ਰਹੀਆਂ ਹਨ। ਜਿਸ ਦੇ ਨਤੀਜੇ ਵਜੋਂ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ।
ਜਿੱਥੇ ਸਭ ਵਰਗਾਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ ਉਥੇ ਹੀ ਟਰਾਂਸਪੋਰਟ ਅਤੇ ਪੈਟਰੋਲ ਪੰਪ ਮਾਲਕਾਂ ਵੱਲੋਂ ਵੀ 8 ਦਸੰਬਰ ਦੇ ਬੰਦ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਹਿਯੋਗ ਦੇਣ ਦੀ ਗੱਲ ਆਖੀ ਗਈ ਸੀ। ਉੱਥੇ ਹੀ ਹੁਣ ਅੱਠ ਦਸੰਬਰ ਨੂੰ ਕਿਸਾਨ ਅੰਦੋਲਨ ਕਰਕੇ ਭਾਰਤ ਬੰਦ ਹੋਣ ਬਾਰੇ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨ ਅੰਦੋਲਨ ਦੇ ਤਹਿਤ 8 ਦਸੰਬਰ ਨੂੰ ਦੇਸ਼ ਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਸੀ।
ਜਿਸ ਦੇ ਲਈ ਹਰ ਵਰਗ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਉੱਥੇ ਹੀ ਦੇਸ਼ ਦੇ ਸਭ ਤੋਂ ਵੱਡੇ ਵਪਾਰੀ ਸੰਗਠਨ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ ਤੇ ਟਰਾਂਸਪੋਰਟ ਸੈਕਟਰ ਦੇ ਵੱਡੇ ਸੰਗਠਨ ਆਲ ਇੰਡੀਆ ਟ੍ਰਾਂਸਪੋਰਟ ਵੈਲਫੇਅਰ ਐਸੋਸੀਏਸ਼ਨ ਨੇ ਕਿਹਾ ਹੈ ਕਿ 8 ਦਸੰਬਰ ਨੂੰ ਭਾਰਤ ਬੰਦ ਵਿੱਚ ਟਰਾਂਸਪੋਰਟ ਅਤੇ ਦੇਸ਼ ਦਾ ਵਪਾਰੀ ਵਰਗ ਸ਼ਾਮਲ ਨਹੀਂ ਹੋਵੇਗਾ। ਇਸ ਬਾਰੇ ਜਾਣਕਾਰੀ ਰਾਸ਼ਟਰੀ ਪ੍ਰਧਾਨ ਬੀਸੀ ਭਰਤੀਆਂ ਅਤੇ ਰਾਸ਼ਟਰੀ ਜਨਰਲ ਸਕੱਤਰ ਪ੍ਰਵੀਨ ਖੰਡੇਲਵਾਲ ਵੱਲੋਂ ਦਿੱਤੀ ਗਈ ਹੈ।
ਇਸ ਸਬੰਧੀ ਕੈਟ ਅਤੇ ਏਟਵਾ ਦੱਸਿਆ ਹੈ ਕਿ ਕਿਸਾਨਾਂ ਵੱਲੋਂ ਹਮਾਇਤ ਦੀ ਮੰਗ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸਾਡੇ ਸਮਰਥਨ ਦੀ ਗੱਲ ਆਖੀ ਜਾ ਰਹੀ ਹੈ, ਜੋ ਕਿ ਬਿਲਕੁਲ ਗਲਤ ਹੈ।ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਸਾਵਧਾਨ ਕੀਤਾ ਹੈ, ਤਾਂ ਜੋ ਅਜਿਹੇ ਸ਼ਰਾਰਤੀ ਅਨਸਰ ਸੰਘਰਸ਼ ਦੀ ਪਵਿੱਤਰਤਾ ਨੂੰ ਖਰਾਬ ਨਾ ਕਰ ਸਕਣ। ਨਾਲ ਹੀ ਉਨ੍ਹਾਂ ਕਿਹਾ ਹੈ ਕਿ ਜਦੋਂ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਗੱਲਬਾਤ ਦਾ ਦੌਰ ਚੱਲ ਰਿਹਾ ਹੈ ਤਾਂ ਬੰਦ ਕਰਨਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਟਰਾਂਸਪੋਰਟਰਾਂ ਅਤੇ ਵਪਾਰੀਆਂ ਦੀ ਪੂਰੀ ਹਮਦਰਦੀ ਕਿਸਾਨ ਵਰਗ ਦੇ ਨਾਲ ਹੈ। ਕਿਉਂਕਿ ਇਹ ਸਾਡੇ ਦੇਸ਼ ਦੀ ਅਰਥਵਿਵਸਥਾ ਦਾ ਅਹਿਮ ਅੰਗ ਹੈ। ਉਨ੍ਹਾਂ ਕਿਹਾ ਕਿ 8 ਦਸੰਬਰ ਨੂੰ ਵਪਾਰੀ ਦੁਕਾਨਾਂ ਉੱਤੇ ਆਪਣਾ ਮਾਲ ਵੇਚਣਗੇ ਅਤੇ ਟਰਾਂਸਪੋਰਟ ਦੀਆਂ ਗੱਡੀਆਂ ਵੀ ਚੱਲਣ ਗੀਆਂ।
Previous Postਕੱਲ੍ਹ ਦੇ ਬੰਦ ਦਾ ਹੁਣ ਬਦਲਿਆ ਸਮਾਂ ਹੁਣ ਏਨੇ ਤੋਂ ਏਨੇ ਤੱਕ ਹੀ ਰਹੇਗਾ ਬੰਦ – ਇਸ ਵੇਲੇ ਦੀ ਵੱਡੀ ਖਬਰ
Next Postਕਿਸਾਨ ਅੰਦੋਲਨ ਕਰਕੇ ਹੁਣੇ ਹੁਣੇ ਪੰਜਾਬ ਚ ਇਥੇ ਦੇਖੋ ਕੀ ਹੋਇਆ – ਇਸ ਵੇਲੇ ਦੀ ਵੱਡੀ ਖਬਰ