ਹੁਣੇ ਹੁਣੇ ਚੋਟੀ ਦੇ ਇਸ ਮਸ਼ਹੂਰ ਪੰਜਾਬੀ ਐਕਟਰ ਦੀ ਹੋਈ ਅਚਾਨਕ ਮੌਤ , ਛਾਈ ਦੇਸ਼ ਵਿਦੇਸ਼ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਦੇਸ਼ ਦੇ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ , ਮਨੋਰੰਜਨ ਜਗਤ,ਵਿੱਚੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਨ੍ਹਾਂ ਵਿਚੋਂ ਕੁਝ ਖਬਰਾਂ ਮਨ ਨੂੰ ਖੁਸ਼ੀ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕੁਝ ਦੇ ਆਉਣ ਨਾਲ ਦੇਸ਼ ਅੰਦਰ ਮਾਹੌਲ ਸੋਗਮਈ ਬਣ ਜਾਂਦਾ ਹੈ। ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਹਰ ਰੋਜ਼ ਹੀ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਓਥੇ ਹੀ ਕਰੋਨਾ ਦਾ ਕਹਿਰ ਜਿੱਥੇ ਮੁੜ ਤੋਂ ਵਧਦਾ ਜਾ ਰਿਹਾ ਹੈ ਉਸ ਦੀ ਚਪੇਟ ਵਿੱਚ ਵੀ ਬਹੁਤ ਸਾਰੇ ਕਲਾਕਾਰ ਆ ਰਹੇ ਹਨ। ਹਰ ਰੋਜ਼ ਹੀ ਆਉਣ ਵਾਲੀਆਂ ਇਹਨਾਂ ਸੋਗਮਈ ਖਬਰਾਂ ਦਾ ਅੰਤ ਪਤਾ ਨਹੀਂ ਕਦ ਹੋਵੇਗਾ। ਹੁਣ ਇਸ ਮਸ਼ਹੂਰ ਪੰਜਾਬੀ ਅਦਾਕਾਰਾ ਦੀ ਮੌਤ ਹੋਣ ਨਾਲ ਪੰਜਾਬੀ ਫਿਲਮ ਇੰਡਸਟਰੀ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਫਿਲਮ ਵਿੱਚ ਆਪਣੀ ਬਿਹਤਰੀਨ ਅਦਾਕਾਰੀ ਕਰਨ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਸੁਖਜਿੰਦਰ ਸ਼ੇਰਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਅਦਾਕਾਰ ਸੁਖਜਿੰਦਰ ਸ਼ੇਰਾ ਨੇ ਨਿਰਮਾਤਾ ਨਿਰਦੇਸ਼ਕ ਵਜੋਂ ਵੀ ਕਈ ਫ਼ਿਲਮਾਂ ਵਿੱਚ ਕੰਮ ਕੀਤਾ ਉਥੇ ਹੀ ਫ਼ਿਲਮਸਾਜ਼ ਲੇਖਕ ਅਤੇ ਅਦਾਕਾਰ ਵਜੋ ਇਕ ਵੱਖਰੀ ਪਹਿਚਾਣ ਬਣਾਈ। ਸੁਖਜਿੰਦਰ ਸ਼ੇਰਾ ਇਹਨੀ ਦਿਨੀਂ ਯੁਗਾਂਡਾ ਵਿਚ ਆਪਣੇ ਇਕ ਦੋਸਤ ਕੋਲ ਸਨ ਜਿੱਥੇ ਉਹ ਕੁਝ ਦਿਨ ਪਹਿਲਾਂ ਹੀ ਬਿਮਾਰ ਹੋਏ ਅਤੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ 17 ਅਪ੍ਰੈਲ ਨੂੰ ਅਮਰੀਕਾ ਦੇ ਸ਼ਹਿਰ ਯੁਗਾਂਡਾ ਆਪਣੇ ਦੋਸਤ ਕੋਲ ਗਏ ਸਨ। ਇਨ੍ਹੀਂ ਦਿਨੀਂ ਉਹ ਆਪਣੇ ਪਰਿਵਾਰ ਸਮੇਤ ਚੰਡੀਗੜ੍ਹ ਵਿਖੇ ਰਹਿ ਰਹੇ ਸਨ।

ਉਨ੍ਹਾਂ ਦੇ ਪਰਿਵਾਰ ਵੱਲੋਂ ਸਰਕਾਰ ਤੋਂ ਉਨ੍ਹਾਂ ਦੀ ਦੇਹ ਨੂੰ ਵਾਪਸ ਪੰਜਾਬ ਲਿਆਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦਾ ਜਨਮ ਲੁਧਿਆਣਾ ਜਿਲੇ ਦੇ ਜਗਰਾਓਂ ਨੇੜਲੇ ਪਿੰਡ ਮਲਿਕ ਵਿੱਚ ਹੋਇਆ ਸੀ। ਉਨ੍ਹਾਂ ਪੰਜਾਬੀ ਮਰਹੂਮ ਅਦਾਕਾਰ ਵਰਿੰਦਰ ਦੀ ਫ਼ਿਲਮ ਯਾਰੀ ਜੱਟ ਦੀ ਨਾਲ ਆਪਣੇ ਫ਼ਿਲਮੀ ਸਫ਼ਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਅਨੇਕਾਂ ਹੀ ਫਿਲਮਾਂ ਪੰਜਾਬੀ ਫਿਲਮ ਇੰਡਸਟਰੀ ਦੀ ਝੋਲੀ ਪਾਈਆਂ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣਦੇ ਸਾਰ ਹੀ ਪੰਜਾਬੀ ਫ਼ਿਲਮ ਇੰਡਸਟਰੀ ਦੇ ਅਦਾਕਾਰਾਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।