ਹੁਣੇ ਹੁਣੇ ਚੋਟੀ ਦੇ ਮਸ਼ਹੂਰ ਖਿਡਾਰੀ ਮਿਲਖਾ ਸਿੰਘ ਬਾਰੇ ਹਸਪਤਾਲ ਚੋ ਆਈ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਬੀਮਾਰੀ ਕਰੋਨਾ ਨੇ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੈ ਉਥੇ ਹੀ ਪੰਜਾਬ ਦੇ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੇ ਲੋਕਾਂ ਨੂੰ ਡਰ ਦੇ ਸਾਏ ਹੇਠ ਰਹਿਣ ਲਈ ਮਜ਼ਬੂਰ ਕਰ ਦਿੱਤਾ ਹੈ। ਪੰਜਾਬ ਵਿਚ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਉਹ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਹਿੰਮਤ ਸਦਕਾ ਇਸ ਕਰੋਨਾ ਉਪਰ ਕਾਬੂ ਪਾ ਲਿਆ ਗਿਆ ਹੈ ਤੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚ-ਪੇ-ਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ ਹਨ। ਹੁਣ ਜਿਥੇ ਕਰੋਨਾ ਕੇਸਾਂ ਵਿਚ ਆਈ ਕਮੀ ਦੇ ਕਾਰਨ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਜਾ ਰਹੀ ਹੈ, ਉਸ ਤਰ੍ਹਾਂ ਹੀ ਲੋਕਾਂ ਦੇ ਮਨਾਂ ਉਪਰ ਬੈਠਾ ਹੋਇਆ ਡਰ ਵੀ ਘੱਟ ਰਿਹਾ ਹੈ।

ਹੁਣ ਚੋਟੀ ਦੇ ਮਸ਼ਹੂਰ ਖਿਡਾਰੀ ਮਿਲਖਾ ਸਿੰਘ ਬਾਰੇ ਹਸਪਤਾਲ ਚੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਉੱਡਣਾ ਸਿੱਖ ਦੇ ਨਾਮ ਨਾਲ ਪੂਰੀ ਦੁਨੀਆਂ ਵਿੱਚ ਜਾਣੇ ਜਾਂਦੇ ਮਿਲਖਾ ਸਿੰਘ ਪਿਛਲੇ ਮਹੀਨੇ 17 ਮਈ ਨੂੰ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਜਿਸ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਤੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਰਿਪੋਰਟ ਨੈਗਟਿਵ ਆਉਣ ਉਪਰੰਤ 31 ਮਈ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਸੀ।

ਉਸ ਤੋਂ ਬਾਅਦ ਉਨ੍ਹਾਂ ਦੀ ਆਕਸੀਜਨ ਦਾ ਪੱਧਰ ਘਟਣ ਤੇ ਪੀਜੀਆਈ ਵਿੱਚ ਦਾਖਲ ਕਰਵਾਉਣਾ ਪਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ। ਉਥੇ ਹੀ ਉਨ੍ਹਾਂ ਦੀ ਕਰੋਨਾ ਰਿਪੋਰਟ ਬੁੱਧਵਾਰ ਨੂੰ ਨੈਗੇਟਿਵ ਆਉਣ ਤੇ ਕਰੋਨਾ ਵਾਲੇ ਆਈਸੀਯੂ ਤੋਂ ਮੈਡੀਕਲ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੀ ਸਿਹਤ ਸਬੰਧੀ ਡਾਕਟਰਾਂ ਦੀ ਟੀਮ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਵਿਚ ਪਹਿਲਾਂ ਦੇ ਮੁਕਾਬਲੇ ਕਾਫੀ ਸੁਧਾਰ ਆਇਆ ਹੈ। ਉਨ੍ਹਾਂ ਨੂੰ ਜ਼ਰੂਰਤ ਪੈਣ ਤੇ ਕੀ ਆਕਸੀਜ਼ਨ ਦਿੱਤੀ ਜਾ ਰਹੀ ਹੈ। ਉਹ ਸਹੀ ਖ਼ੁਰਾਕ ਲੈ ਰਹੇ ਹਨ ਅਤੇ ਸਿਹਤਮੰਦ ਮਹਿਸੂਸ ਕਰ ਰਹੇ ਹਨ। ਪਦਮਸ਼੍ਰੀ ਪ੍ਰਾਪਤ ਮਿਲਖਾ ਸਿੰਘ ਦੀ ਹਾਲਤ ਵਿਚ ਲਗਾਤਾਰ ਸੁਧਾਰ ਹੋਣ ਬਾਰੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ।