ਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ – ਛਾਈ ਦੇਸ਼ ਵਿਦੇਸ਼ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਤਿਉਹਾਰਾਂ ਦੇ ਸੀਜ਼ਨ ਵਿੱਚ ਸਾਹਮਣੇ ਆਉਣ ਵਾਲੀਆਂ ਸੋਗਮਈ ਖਬਰਾਂ ਮਾਹੌਲ ਨੂੰ ਹੋਰ ਸੋਗਮਈ ਕਰ ਦਿੰਦੀਆਂ ਹਨ। ਜਿਨ੍ਹਾਂ ਦਾ ਪੰਜਾਬ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ। ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੇ ਜਾਣ ਨਾਲ ਉਨ੍ਹਾਂ ਖੇਤਰਾਂ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਥੇ ਹੀ ਉਨ੍ਹਾਂ ਸਖਸ਼ੀਅਤਾਂ ਦੇ ਪਰਵਾਰਾਂ ਵਿੱਚ ਵੀ ਉਨ੍ਹਾਂ ਦੀ ਜਗ੍ਹਾ ਕੋਈ ਨਹੀਂ ਲੈ ਸਕਦਾ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮਸ਼ਹੂਰ ਗਾਇਕ ਮਨਜੀਤ ਰਾਹੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਇਹ ਪ੍ਰਸਿੱਧ ਗਾਇਕ ਹਲਕਾ ਅਮਲੋਹ ਦੇ ਪਿੰਡ ਮਾਜਰੀ ਕਿਸਨੇ ਵਾਲੀ ਵਿਖੇ ਰਹਿ ਰਹੇ ਸਨ ਜਿੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਹੋਣ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਪੰਜਾਬੀ ਗਾਇਕੀ ਦੇ ਰਾਹੀਂ ਉਹਨਾਂ ਨੇ ਸਰੋਤਿਆਂ ਦੀ ਝੋਲੀ ਵਿੱਚ ਬਹੁਤ ਸਾਰੇ ਮਕਬੂਲ ਗੀਤ ਵੀ ਪਾਏ ਹਨ।

ਉੱਥੇ ਹੀ ਉਹਨਾਂ ਵੱਲੋਂ ਦੇਸ਼-ਵਿਦੇਸ਼ ਦੇ ਵਿੱਚ ਜਾ ਕੇ ਵੀ ਆਪਣੀ ਗਾਇਕੀ ਦਾ ਮੁਜ਼ਾਹਰਾ ਕੀਤਾ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਮਾਜਰੀ ਕਿਸਨੇ ਵਾਲੀ ਵਿਖੇ ਐਤਵਾਰ ਨੂੰ 31 ਅਕਤੂਬਰ ਸਵੇਰੇ 11 ਵਜੇ ਕੀਤਾ ਜਾਵੇਗਾ।

ਪੰਜਾਬ ਦੇ ਪ੍ਰਸਿੱਧ ਗਾਇਕ ਮਨਜੀਤ ਰਾਹੀ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਹਨਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਪ੍ਰਗਟ ਕੀਤੀ ਗਈ ਹੈ। ਵੱਖ ਵੱਖ ਪੰਜਾਬੀ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਨੂੰ ਪੰਜਾਬੀ ਗਾਇਕੀ ਦੇ ਖੇਤਰ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਉਨ੍ਹਾਂ ਵੱਲੋਂ ਪੰਜਾਬੀ ਮਾਂ-ਬੋਲੀ ਦੀ ਕੀਤੀ ਗਈ ਸੇਵਾ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ।