ਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਨੇ ਯੂ ਟਰਨ ਲੈ ਕੇ ਪਾਰਟੀ ਬਦਲ ਦਿੱਤੀ – ਆਈ ਇਹ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਦੀ ਸਿਆਸਤ ਬਾਰੇ ਆਏ ਦਿਨ ਹੀ ਸਾਹਮਣੇ ਆ ਰਹੀਆਂ ਬਹੁਤ ਸਾਰੀਆਂ ਖ਼ਬਰਾਂ ਲੋਕਾਂ ਨੂੰ ਹਿਲਾ ਕੇ ਰੱਖ ਦਿੰਦੀਆਂ ਹਨ ਜਿਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਰਾਜਨੀਤੀ ਵਿੱਚ ਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਪਹਿਲਾਂ ਹੀ ਰਾਜਨੀਤੀ ਵਿੱਚ ਸ਼ਾਮਲ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਉਥੇ ਹੀ ਸਾਰੀਆਂ ਸਿਆਸੀ ਪਾ-ਰ-ਟੀ-ਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਵਾਸਤੇ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਰਾਜਨੀਤੀ ਵਿੱਚ ਬਹੁਤ ਸਾਰੀਆਂ ਅਜਿਹੀਆਂ ਸਖਸ਼ੀਅਤਾਂ ਵੀ ਸ਼ਾਮਲ ਹੋ ਰਹੀਆਂ ਹਨ ਜਿਨ੍ਹਾਂ ਦੇ ਜਲਦੀ ਹੀ ਪਾਰਟੀ ਬਦਲਣ ਦੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ।

ਹੁਣ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਵੱਲੋਂ ਯੂ-ਟਰਨ ਲੈਂਦੇ ਹੋਏ ਪਾਰਟੀ ਬਦਲਣ ਦੀ ਖਬਰ ਸਾਹਮਣੇ ਆਈ ਹੈ। ਇਸ ਸਮੇਂ ਪੰਜਾਬ ਵਿੱਚ ਸਿਆਸੀ ਮਾਹੌਲ ਬਿਲਕੁਲ ਗਰਮਾਇਆ ਹੋਇਆ ਦਿਖਾਈ ਦੇ ਰਿਹਾ ਹੈ ਉਥੇ ਹੀ ਸਭ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕਈ ਮੈਂਬਰਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਹੁਣ ਪਹਿਲਾ ਸਾਹਮਣੇ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਠਿਤ ਕੀਤੀ ਗਈ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਵਿਚ ਬਹੁਤ ਸਾਰੇ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਜਿਸ ਨਾਲ ਉਨ੍ਹਾਂ ਦੀ ਇਸ ਨਵੀਂ ਪਾਰਟੀ ਨੂੰ ਮਜ਼ਬੂਤੀ ਮਿਲ ਰਹੀ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਇਸ ਨਵੀਂ ਪਾਰਟੀ ਵਿਚ ਪੰਜਾਬੀ ਗਾਇਕ ਬੂਟਾ ਮੁਹੰਮਦ ਅਤੇ ਸਰਦਾਰ ਅਲੀ ਨੂੰ ਸ਼ਾਮਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਸੀ। ਉਥੇ ਹੀ ਸੋਸ਼ਲ ਮੀਡੀਆ ਉਪਰ ਕਈ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਤੋਂ ਇਲਾਵਾ ਬਹੁਤ ਸਾਰੀਆਂ ਪ੍ਰਮੁੱਖ ਸਖ਼ਸ਼ੀਅਤਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਸ਼ਾਮਲ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੋਣ ਦਾ ਭਰੋਸਾ ਦਿਵਾਇਆ ਹੈ ।

ਪਰ ਹੁਣ ਅਚਾਨਕ ਹੀ ਪੰਜਾਬੀ ਗਾਇਕ ਬੂਟਾ ਮੁਹੰਮਦ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਪੱਸ਼ਟੀਕਰਨ ਦਿੰਦੇ ਹੋਏ ਦੱਸਿਆ ਹੈ ਕਿ ਉਹ ਸਿਰਫ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਸਰਦਾਰ ਅਲੀ ਨੂੰ ਸ਼ਾਮਲ ਕਰਵਾਉਣ ਵਾਸਤੇ ਸ਼ਾਮਲ ਹੋਏ ਸਨ। ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਸੀ ਜਿਸ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਉਥੇ ਹੀ ਯੂ ਟਰਨ ਲੈਂਦੇ ਹੋਏ ਪੰਜਾਬੀ ਗਾਇਕ ਬੂਟਾ ਮੁਹੰਮਦ ਨੇ ਦੱਸਿਆ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਨਹੀਂ ਸਗੋਂ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਦੀ ਇਸ ਤਬਦੀਲੀ ਨੂੰ ਦੇਖ ਕੇ ਲੋਕਾਂ ਵਿਚ ਹੈਰਾਨੀ ਵੇਖੀ ਜਾ ਰਹੀ ਹੈ।