ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਜਿੱਥੇ ਕਰੋਨਾ ਕਾਲ ਦੇ ਦੌਰਾਨ ਬਹੁਤ ਸਾਰੀਆਂ ਮਹਾਨ ਹਸਤੀਆਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਫਿਲਮ ਜਗਤ, ਖੇਡ-ਜਗਤ , ਰਾਜਨੀਤਿਕ ਜਗਤ ,ਧਾਰਮਿਕ ਜਗਤ, ਮਨੋਰੰਜਨ ਜਗਤ, ਸਾਹਿਤ ਜਗਤ ,ਸੰਗੀਤ ਜਗਤ ਦੀਆਂ ਬਹੁਤ ਸਾਰੀਆਂ ਸ਼ਖਸੀਅਤਾਂ ਬਿਮਾਰੀਆਂ,ਸੜਕ ਹਾਦਸਿਆਂ ਅਤੇ ਕਈ ਹੋਰ ਵਾਪਰਨ ਵਾਲੇ ਹਾਦਸਿਆਂ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਕੇ ਪ੍ਰਭੂ ਦੇ ਚਰਨਾਂ ਵਿਚ ਜਾ ਬਿਰਾਜੀਆ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਤੇ ਉਨ੍ਹਾਂ ਦੇ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਦੇ ਨਾਲ-ਨਾਲ ਮਾਹੌਲ ਫਿਰ ਤੋਂ ਸੋਗਮਈ ਹੋ ਜਾਂਦਾ ਹੈ।
ਹੁਣ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਜਲੰਧਰ ਦੇ ਸੰਗੀਤ ਜਗਤ ਦੇ ਮਸ਼ਹੂਰ ਸੰਗੀਤ ਗੁਰੂ ਧਰਮਿੰਦਰ ਕੱਥਕ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਨ੍ਹਾਂ ਵੱਲੋਂ ਸ਼ਾਸ਼ਤਰੀ ਸੰਗੀਤ ਦੀ ਸਿੱਖਿਆ ਬਹੁਤ ਸਾਰੇ ਕਲਾਕਾਰਾਂ ਨੂੰ ਦਿੱਤੀ ਗਈ ਹੈ। ਉਥੇ ਹੀ ਉਨ੍ਹਾਂ ਵੱਲੋਂ ਆਪਣਾ ਸਾਰਾ ਜੀਵਨ ਹੀ ਕਲਾਸੀਕਲ ਸੰਗੀਤ ਨੂੰ ਸਮਰਪਿਤ ਕੀਤਾ ਗਿਆ ਸੀ।
ਉਨ੍ਹਾਂ ਦੇ ਸ਼ਗਿਰਦਾਂ ਵਿੱਚ ਬਹੁਤ ਸਾਰੀਆਂ ਖਾਸ ਹਸਤੀਆਂ ਦੇ ਨਾਮ ਸ਼ਾਮਲ ਹਨ, ਜਿਨ੍ਹਾਂ ਵਿੱਚ ਮਾਸਟਰ ਸਲੀਮ ,ਜੋਤਿਕਾ ਤਾਂਗੜੀ, ਯੁਵਰਾਜ ਹੰਸ ਅਤੇ ਨਵਰਾਜ ਹੰਸ ਦਾ ਨਾਮ ਮੂਹਰਲੀ ਕਤਾਰ ਵਿਚ ਆਉਂਦਾ ਹੈ। ਉਨ੍ਹਾਂ ਵੱਲੋਂ ਦੇਸ਼-ਵਿਦੇਸ਼ ਦੇ ਵਿੱਚ ਵੀ ਆਨਲਾਈਨ ਸੰਗੀਤਕ ਸਿੱਖਿਆ ਦਿੱਤੀ ਜਾ ਰਹੀ ਸੀ। ਉਥੇ ਹੀ ਉਨ੍ਹਾਂ ਦੇ ਹੋਏ ਦਿਹਾਂਤ ਨਾਲ ਦੇਸ਼-ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਕਿਡਨੀ ਦੀ ਸਮੱਸਿਆ ਤੋਂ ਜੂਝ ਰਹੇ ਸਨ ਜਿਸ ਕਾਰਨ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਣ ਤੇ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।
ਜਿੱਥੇ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਚੱਲ ਰਹੀ ਸੀ ਉਥੇ ਹੀ ਅੱਜ ਜ਼ੇਰੇ ਇਲਾਜ ਉਨ੍ਹਾਂ ਦਾ ਸਵੇਰੇ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਸ਼ਮਸ਼ਾਨਘਾਟ ਘਾਹ ਮੰਡੀ ਵਿਚ ਕੀਤਾ ਜਾਵੇਗਾ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ। ਉਹ ਆਪਣੇ ਪਰਿਵਾਰ ਵਿਚ ਪਿੱਛੇ ਪਤਨੀ ਅਤੇ ਇੱਕ ਬੇਟਾ ਛੱਡ ਗਏ ਹਨ।
Previous Postਹੁਣੇ ਹੁਣੇ ਬਦਲੀ ਤਰੀਕ ਭਾਰਤ ਬੰਦ ਦੀ, ਹੁਣ ਇਸ ਤਰੀਕ ਨੂੰ ਹੋਵੇਗਾ ਇੰਡੀਆ ਬੰਦ – ਆਈ ਤਾਜਾ ਵੱਡੀ ਖਬਰ
Next Postਮੁੰਬਈ ਤੋਂ ਆਈ ਵੱਡੀ ਖਬਰ : ਸਿਧਾਰਥ ਸ਼ੁਕਲਾ ਦੇ ਅੰਦਰੂਨੀ ਅੰਗਾਂ ਬਾਰੇ – ਪੁਲਸ ਨੇ ਕੀਤੀ ਇਹ ਕਾਰਵਾਈ