ਹੁਣੇ ਹੁਣੇ ਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰ ਅਮਿਤਾਬ ਬਚਨ ਲਈ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਹਰ ਵੇਲੇ ਚੌਕਸ ਰਹਿਣ ਦੇ ਆਦੇਸ਼ ਦਿੱਤੇ ਜਾਂਦੇ ਹਨ। ਉਥੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਦੇਸ਼ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ। ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਹੋਣ ਤੋਂ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਬਾਜ਼ ਨਜ਼ਰ ਰੱਖੀ ਜਾਂਦੀ ਹੈ। ਤਾਂ ਜੋ ਦੇਸ਼ ਦੇ ਮਾਹੌਲ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਥੇ ਹੀ ਦੇਸ਼ ਦੀਆਂ ਫ਼ਿਲਮੀ ਹਸਤੀਆਂ ਵੱਲੋਂ ਜਿਥੇ ਕਈ ਖੇਤਰਾਂ ਵਿੱਚ ਲੋਕਾਂ ਦੀ ਮਦਦ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਨਾਲ ਜੁੜੀਆਂ ਹੋਈਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ। ਹੁਣ ਚੋਟੀ ਦੇ ਮਸ਼ਹੂਰ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ। ਇਸ ਸਮੇਂ ਮੁੰਬਈ ਦੇ ਵਿੱਚ ਕੁਝ ਅਜੇਹੀਆਂ ਘਟਨਾਵਾਂ ਹੋਣ ਬਾਰੇ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਨਾਲ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਇਕ ਅਣਪਛਾਤੇ ਫੋਨ ਆਉਣ ਤੋਂ ਬਾਅਦ ਮੁੰਬਈ ਪੁਲਿਸ ਵੱਲੋ ਸਭ ਪਾਸੇ ਚੌਕਸੀ ਵਰਤੀ ਜਾ ਰਹੀ ਹੈ। ਕਿਉਂਕਿ ਇੱਕ ਗੁੰਮਨਾਮ ਕਾਲ ਦੇ ਆਉਣ ਤੇ ਪੂਰੇ ਸੂਬੇ ਵਿਚ ਹਲਚਲ ਮਚਾ ਦਿੱਤੀ ਹੈ।

ਇਸ ਕਾਲ ਦੇ ਵਿਚ ਇਕ ਧਮਕੀ ਦਿੱਤੀ ਗਈ ਹੈ ਜਿਸ ਵਿੱਚ ਅਮਿਤਾਭ ਬੱਚਨ ਦੇ ਬੰਗਲੇ ਨੂੰ ਉਡਾਉਣ ਅਤੇ ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਕਾਲ ਮਿਲਣ ਤੋਂ ਬਾਅਦ ਰੇਲਵੇ ਪੁਲਿਸ, ਰੇਲਵੇ ਦੀ ਸਾਰੀ ਸੁਰੱਖਿਆ ਫੋਰਸ ਅਤੇ ਡਾਗ ਸਕੁਐਡ ਅਤੇ ਲੋਕਲ ਪੁਲਸ ਕਰਮਚਾਰੀਆਂ ਦੇ ਨਾਲ ਨਾਲ ਇਹਨਾਂ ਸਥਾਨਾਂ ਉਪਰ ਪਹੁੰਚ ਕੇ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਤਲਾਸ਼ੀ ਤੋਂ ਬਾਅਦ ਸਾਰਾ ਸੱਚ ਸਾਹਮਣੇ ਆ ਸਕੇ।

ਭਾਰੀ ਪੁਲਸ ਫੋਰਸ ਵੀ ਤਾਇਨਾਤ ਕਰ ਦਿੱਤੀ ਗਈ ਹੈ ਪਰ ਇਨਾਂ ਥਾਵਾਂ ਉਪਰ ਕੋਈ ਵੀ ਸ਼ੱਕੀ ਚੀਜ਼ ਤਲਾਸ਼ੀ ਦੌਰਾਨ ਨਹੀਂ ਪ੍ਰਾਪਤ ਹੋਈ ਹੈ। ਮੁੰਬਈ ਪੁਲਿਸ ਦੇ ਮੁੱਖ ਕੰਟਰੋਲ ਰੂਮ ਵਿੱਚ ਸ਼ੁੱਕਰਵਾਰ ਨੂੰ ਇਕ ਅਣਪਛਾਤੇ ਵਿਅਕਤੀ ਵੱਲੋਂ ਫੋਨ ਕਰਕੇ ਕਿਹਾ ਗਿਆ ਕੇ ਬੰਬ ਨਾਲ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਸ, ਦਾਦਰ ਰੇਲਵੇ ਸਟੇਸ਼ਨ ਅਦਾਕਾਰ ਅਮਿਤਾਭ ਬੱਚਨ ਦਾ ਬੰਗਲਾ, ਅਤੇ ਭਾਇਖਲਾ ਨੂੰ ਉਡਾ ਦਿੱਤਾ ਜਾਵੇਗਾ। ਇਸ ਸੂਚਨਾ ਤੋਂ ਬਾਅਦ ਹੀ ਇਨ੍ਹਾਂ ਸਾਰੀਆਂ ਜਗ੍ਹਾ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ ਅਤੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ।