ਆਈ ਤਾਜਾ ਵੱਡੀ ਖਬਰ
ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ 2022 ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ ਕਿਉਂਕਿ ਅੱਜ ਇੱਥੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਹੀ ਉਮੀਦਵਾਰਾਂ ਵੱਲੋਂ ਵੀ ਆਪਣੀ ਕਿਸਮਤ ਨੂੰ ਸਿਆਸਤ ਵਿਚ ਅਜ਼ਮਾਇਆ ਜਾ ਰਿਹਾ ਹੈ। ਜਿੱਥੇ ਹੁਣ ਕੁਝ ਮਹੀਨੇ ਦਾ ਸਮਾਂ ਬਾਕੀ ਬਚਿਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਚੋਣ ਕਮਿਸ਼ਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਗੜਬੜੀ ਹੋਣ ਤੋਂ ਰੋਕਣ ਵਾਸਤੇ ਬਹੁਤ ਸਾਰੇ ਸੁਧਾਰ ਕੀਤੇ ਗਏ ਹਨ ਅਤੇ ਚੋਣ ਅਧਿਕਾਰੀਆਂ ਅਤੇ ਡਿਊਟੀ ਤੇ ਤਾਇਨਾਤ ਹੋਣ ਵਾਲੇ ਕਰਮਚਾਰੀਆਂ ਲਈ ਕਈ ਤਰ੍ਹਾਂ ਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਉਥੇ ਹੀ ਸਿਆਸੀ ਪਾਰਟੀਆਂ ਵਿੱਚ ਵਿਧਾਇਕਾ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਅਜੇ ਵੀ ਜਾਰੀ ਹੈ।
ਹੁਣ ਮੁੱਖ ਮੰਤਰੀ ਚੰਨੀ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਹਨਾਂ ਨੂੰ ਇਹ ਵੱਡਾ ਝਟਕਾ ਲਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਮਜ਼ਬੂਤ ਉਮੀਦਵਾਰ ਅਤੇ ਇਸ ਸਮੇਂ ਪਰਗ੍ਰੇਨ ਦੇ ਚੇਅਰਮੈਨ ਵਜੋਂ ਅਹੁਦੇ ਤੇ ਵਿਰਾਜਮਾਨ ਸੁਖਜਿੰਦਰ ਰਾਜ ਸਿੰਘ ਲਾਲੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸ਼ਨੀਵਾਰ ਨੂੰ ਕਾਂਗਰਸ ਪਾਰਟੀ ਦਾ ਸਾਥ ਛੱਡਦੇ ਹੋਏ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਗਿਆ ਹੈ। ਇਸ ਕਾਰਨ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਉਹ ਇਸ ਸਮੇਂ ਮੌਜੂਦਾ ਸਰਕਾਰ ਦੇ ਕਾਰਜਾਂ ਤੋਂ ਸੰਤੁਸ਼ਟ ਨਹੀਂ ਹਨ।
ਜਿਸ ਕਾਰਨ ਉਨ੍ਹਾਂ ਵੱਲੋਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ ਹੈ। ਕਾਂਗਰਸ ਪਾਰਟੀ ਵਿਚ ਚੱਲ ਰਹੇ ਕਾਟੋ ਕਲੇਸ਼ ਦੇ ਕਾਰਨ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰ ਕਾਂਗਰਸ ਦਾ ਸਾਥ ਛੱਡ ਚੁੱਕੇ ਹਨ।
ਜਿੱਥੇ ਬਹੁਤ ਸਾਰੇ ਲੋਕਾਂ ਬਾਰੇ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਲੋਕ ਕਾਂਗਰਸ ਦਾ ਸਾਥ ਛੱਡ ਕੇ ਹੋਰ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਸੁਖਜਿੰਦਰ ਰਾਜ ਸਿੰਘ ਲਾਲੀ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ,ਉਥੇ ਹੀ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਬਹੁਤ ਸਾਰੇ ਲੋਕਾਂ ਨੂੰ ਭਾਰੀ ਝਟਕਾ ਦਿੱਤਾ ਗਿਆ ਹੈ।
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ , ਛਾਈ ਸੋਗ ਦੀ ਲਹਿਰ
Next Postਪੰਜਾਬ ਚ ਇਹਨਾਂ ਤਰੀਕਾਂ ਨੂੰ ਮੀਂਹ ਪੈਣ ਬਾਰੇ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ – ਹੋ ਜਾਵੋ ਤਿਆਰ