ਹੁਣੇ ਹੁਣੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਆਪਣੇ ਉੱਤਰਾਅਧਿਕਾਰੀ ਦਾ ਕੀਤਾ ਐਲਾਨ

ਆਈ ਤਾਜਾ ਵੱਡੀ ਖਬਰ

ਭਾਰਤ ਵਿੱਚ ਵੱਖ ਵੱਖ ਧਰਮਾਂ ਦੇ ਨਾਲ ਸਬੰਧਤ ਲੋਕ ਰਹਿੰਦੇ ਹਨ । ਭਾਰਤ ਦੇਸ਼ ਦੀ ਖਾਸੀਅਤ ਵੀ ਸ਼ਾਇਦ ਇਹੀ ਹੈ ਕਿ ਇੱਥੇ ਬਸ ਵੱਖ ਵੱਖ ਧਰਮਾਂ ਦੇ ਲੋਕਾਂ ਦਾ ਨਿਵਾਸ ਹੈ ਤੇ ਉਹ ਲੋਕ ਆਪਣੀ ਮਾਨਤਾ ਅਨੁਸਾਰ ਆਪਣੇ ਧਰਮ ਦੇ ਨਾਲ ਜੁੜੇ ਹੋਏ ਤਿਓਹਾਰਾਂ ਨੂੰ ਮਨਾਉਂਦੇ ਹਨ । ਇਨ੍ਹਾਂ ਤਿਉਹਾਰਾਂ ਨੂੰ ਇਕ ਵਰਗ ਨਹੀਂ ਸਗੋਂ ਹਰ ਵਰਗ ਦੇ ਵੱਲੋਂ ਬੜੇ ਹੀ ਚਾਵਾਂ ਦੇ ਨਾਲ ਮਨਾਇਆ ਜਾਂਦਾ ਹੈ । ਇਹ ਭਾਰਤ ਦੀ ਇਕਜੁੱਟਤਾ ਨੂੰ ਵੀ ਦਰਸਾਉਂਦੇ ਹਨ । ਇਸੇ ਵਿਚਕਾਰ ਹੁਣ ਇਕ ਵੱਡੀ ਖ਼ਬਰ ਰਾਧਾ ਸਵਾਮੀ ਡੇਰਾ ਬਿਆਸ ਤੋਂ ਆ ਰਹੀ ਹੈ ।

ਅੱਜ ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਵੱਡਾ ਐਲਾਨ ਕੀਤਾ ਉਹਨਾਂ ਨੇ ਆਪਣਾ ਉਤਰਾਅਧਿਕਾਰੀ ਐਲਾਨ ਦਿੱਤਾ ਹੈ। ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਅਧਿਕਾਰੀ ਐਲਾਨਿਆ ਗਿਆ ਹੈ। ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਦਿਲ ਦੀ ਬਿਮਾਰੀ ਤੋਂ ਪੀੜਤ ਹਨ। ਡੇਰਾ ਬਿਆਸ ਚ ਦੇਸ਼ ਭਰ ਵਿਚੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਡੇਰਾ ਬਿਆਸ ਨਤਮਸਤਕ ਹੋਣ ਪਹੁੰਚਦੀ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਦੇਸ਼ ਭਰ ਦੇ ਕਈ ਵੱਡੇ ਆਗੂ ਅਕਸਰ ਹੀ ਡੇਰਾ ਬਿਆਸ ਪਹੁੰਚਦੇ ਰਹਿੰਦੇ ਹਨ . ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਹਤ ਬਾਰੇ ਸੰਗਤਾਂ ਵਲੋਂ ਅਰਦਾਸ ਬੇਨਤੀ ਕੀਤੀਆਂ ਜਾਂਦੀਆਂ ਰਹਿੰਦੀਆਂ ਹਨ।