ਹੁਣੇ ਹੁਣੇ ਡੇਰਾ ਰਾਧਾ ਸੁਆਮੀ ਬਿਆਸ ਵਲੋਂ ਜਾਰੀ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰ ਵਿਚ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਸੀ। ਕਿਉਂਕਿ ਚੀਨ ਤੋਂ ਸ਼ੁਰੂ ਹੋਣ ਵਾਲੀ ਇਸ ਭਿਆਨਕ ਮਹਾਵਾਰੀ ਦੇ ਕਾਰਨ ਲੋਕਾਂ ਵਿੱਚ ਬਹੁਤ ਹੀ ਜ਼ਿਆਦਾ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਸੀ। ਜਿਸ ਦੇ ਕਾਰਨ ਇਸ ਦੇ ਪ੍ਰਸਾਰ ਨੂੰ ਰੋਕਣ ਵਾਸਤੇ ਹਵਾਈ ਉਡਾਨਾਂ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਸੀ। ਉਥੇ ਹੀ ਦੇਸ਼ ਅੰਦਰ ਕੀਤੀ ਗਈ ਤਾਲਾਬੰਦੀ ਦੇ ਕਾਰਨ ਜਿੱਥੇ ਬਹੁਤ ਸਾਰੇ ਰੋਜ਼ਗਾਰ ਠੱਪ ਹੋ ਗਏ ਸਨ। ਉਥੇ ਹੀ ਲੋਕਾਂ ਨੂੰ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਸੀ ਅਤੇ ਵੱਖ-ਵੱਖ ਸੰਸਥਾਵਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ, ਤਾਂ ਜੋ ਉਥੇ ਆਉਣ ਵਾਲੇ ਲੋਕ ਇੱਕ ਦੂਜੇ ਦੇ ਸੰਪਰਕ ਵਿੱਚ ਨਾ ਆ ਸਕਣ।

ਪਰ ਬਹੁਤ ਸਾਰੀਆਂ ਧਾਰਮਿਕ ਸੰਸਥਾਵਾਂ ਵੱਲੋਂ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਲੋਕਾਂ ਦੀ ਅੱਗੇ ਆ ਕੇ ਮਦਦ ਕੀਤੀ ਗਈ। ਹੁਣ ਡੇਰਾ ਰਾਧਾ ਸਵਾਮੀ ਬਿਆਸ ਵੱਲੋਂ ਇਹ ਐਲਾਨ ਜਾਰੀ ਹੋਇਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਪ੍ਰਾਪਤ ਹੋਈ ਹੈ। ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਭੋਜਨ ਮੁੱਹਈਆ ਕਰਵਾਇਆ ਜਾਂਦਾ ਰਿਹਾ ਹੈ। ਉਥੇ ਹੀ ਡੇਰੇ ਅਤੇ ਸਤਿਸੰਗ ਘਰਾਂ ਵਿਚ ਸਤਿਸੰਗ ਕਰਨ ਉਪਰ ਰੋਕ ਲਗਾ ਦਿੱਤੀ ਗਈ ਸੀ। ਕਰੀਬ 2 ਸਾਲ ਤੱਕ ਲੋਕਾਂ ਨੂੰ ਆਉਣ ਉੱਪਰ ਰੋਕ ਲੱਗੀ ਰਹੀ ਹੈ।

ਪਰ ਹੁਣ ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਦੇਸ਼ ਭਰ ਦੇ ਵਿਚ ਹਾਲਾਤ ਆਮ ਹੋਣ ਤੇ, ਦੇਸ਼ ਅੰਦਰ ਸਾਰੇ ਹੀ ਰਾਧਾ ਸਵਾਮੀ ਡੇਰਾ ਬਿਆਸ ਦੇ ਸੈਂਟਰਾਂ ਅਤੇ ਸਬ ਸੈਂਟਰਾਂ ਵਿੱਚ ਸਤਿਸੰਗ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਉਥੇ ਹੀ ਸਤਸੰਗ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਦੀ ਗਿਣਤੀ ਨੂੰ 500 ਤੱਕ ਹੀ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਇਸ ਤੋਂ ਇਲਾਵਾ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਵਾਸਤੇ ਵੀ ਆਖਿਆ ਗਿਆ ਹੈ ਕਿ ਜਿਸ ਵਿੱਚ ਲੋਕਾ ਵੱਲੋਂ ਸਮਾਜਕ ਦੂਰੀ ਨੂੰ ਬਰਕਰਾਰ ਰੱਖਿਆ ਜਾਵੇ। ਡੇਰਾ ਬਿਆਸ ਵੱਲੋਂ ਕੀਤੇ ਗਏ ਇਸ ਐਲਾਨ ਦੇ ਨਾਲ ਸੰਗਤਾਂ ਵਿੱਚ ਬਹੁਤ ਜ਼ਿਆਦਾ ਖੁਸ਼ੀ ਦੇਖੀ ਜਾ ਰਹੀ ਹੈ। ਕਿਉਂਕਿ ਦੇਸ਼-ਵਿਦੇਸ਼ ਦੀ ਸੰਗਤ ਵੱਲੋਂ ਡੇਰੇ ਵਿਚ ਆਉਣ ਤੇ ਰੋਕ ਲਗਾ ਦਿੱਤੀ ਗਈ ਸੀ। ਪਰ ਹੁਣ 1 ਅਕਤੂਬਰ ਤੋਂ ਹਫਤਾਵਾਰੀ ਕਵਾਇਦ ਦੇ ਚਲਦਿਆਂ ਹਰ ਐਤਵਾਰ ਸਤਿਸੰਗ ਕੀਤਾ ਜਾ ਸਕਦਾ ਹੈ।