ਆਈ ਤਾਜਾ ਵੱਡੀ ਖਬਰ
ਅੱਜ ਸਾਰੀ ਦੁਨੀਆਂ ਦੀਆਂ ਨਜ਼ਰਾਂ ਦਿੱਲੀ ਵਿਚ ਹੋ ਰਹੀ ਟਰੈਕਟਰ ਪਰੇਡ ਉਪਰ ਹੀ ਟਿਕੀਆਂ ਹੋਈਆਂ ਹਨ। ਪਿਛਲੇ ਕਈ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਕਿਸਾਨਾਂ ਵੱਲੋਂ ਕਈ ਜਗ੍ਹਾ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਮੋਰਚੇ ਵਾਲੇ ਸਥਾਨਾਂ ਤੋਂ ਹੀ ਅੱਜ ਸਵੇਰੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਟਰੈਕਟਰ ਪਰੇਡ ਸ਼ੁਰੂ ਕੀਤੀ ਗਈ ਸੀ। ਸ਼ਾਂਤਮਈ ਢੰਗ ਨਾਲ ਆਰੰਭ ਕੀਤੀ ਗਈ ਇਸ ਟਰੈਕਟਰ ਪਰੇਡ ਦਾ ਜਿੱਥੇ ਦਿੱਲੀ ਵਿੱਚ ਪਹੁੰਚਣ ਤੇ ਲੋਕਾਂ ਵੱਲੋਂ ਫੁੱਲ ਸੁੱਟ ਕੇ ਸਵਾਗਤ ਕੀਤਾ ਗਿਆ।
ਜਿਸ ਦਾ ਕਿਸਾਨ ਜਥੇ ਬੰਦੀਆਂ ਵੱਲੋਂ ਤਹਿ ਦਿਲੋਂ ਸ਼ੁਕਰੀਆ ਅਦਾ ਕੀਤਾ ਗਿਆ ਸੀ। ਕਿਸਾਨ ਆਗੂਆਂ ਨੇ ਕਿਹਾ ਸੀ ਕਿ ਸਾਨੂੰ ਇੰਨੇ ਪਿਆਰ ਤੇ ਸਤਿਕਾਰ ਦੀ ਉਮੀਦ ਨਹੀਂ ਸੀ ਜੋ ਸਾਨੂੰ ਦਿੱਲੀ ਦੀਆਂ ਸੜਕਾਂ ਤੇ ਆਉਣ ਉਪਰੰਤ ਦਿੱਲੀ ਵਾਸੀਆਂ ਵੱਲੋਂ ਮਿਲਿਆ ਹੈ। ਉਥੇ ਹੀ ਕਈ ਜਗ੍ਹਾ ਉਪਰ ਕਿਸਾਨਾਂ ਨੂੰ ਰੋਕਣ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਝ-ੜ-ਪਾਂ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਜਿੱਥੇ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਲਾ-ਠੀ-ਚਾ-ਰ-ਜ ਕੀਤਾ ਗਿਆ ਅਤੇ ਹੰਝੂ ਗੈਸ ਦੇ ਗੋਲੇ ਵੀ ਸਨ।
ਉਥੇ ਹੀ ਕੁਝ ਕਿਸਾਨਾਂ ਅਤੇ ਨਿਹੰਗ ਸਿੰਘਾਂ ਵੱਲੋਂ ਦਿੱਲੀ ਦੇ ਲਾਲ ਕਿਲੇ ਅੰਦਰ ਦਾਖਲ ਹੁੰਦੇ ਹੋਏ ਲਾਲ ਕਿਲੇ ਤੇ ਕੇਸਰੀ ਖਾਲਸਾਈ ਝੰਡਾ ਲਹਿਰਾਇਆ ਗਿਆ। ਜਿਸ ਪਿੱਛੋਂ ਸਥਿਤੀ ਜਿਆਦਾ ਤ-ਣਾ-ਅ-ਪੂ-ਰ-ਣ ਹੋ ਗਈ ਹੈ। ਲਾਲ ਕਿਲੇ ਅੰਦਰ ਪੁਲਿਸ ਵੱਲੋਂ ਦਾਖ਼ਲ ਹੋ ਕੇ ਕਿਸਾਨਾਂ ਨੂੰ ਉਥੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿੱਥੇ ਘਟਨਾਵਾਂ ਵਿੱਚ ਵਾਧੇ ਨੂੰ ਰੋਕਣ ਲਈ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਉਥੇ ਹੀ ਦਿੱਲੀ ਦੇ ਤਾਜ਼ਾ ਹਾਲਾਤਾਂ ਨੂੰ ਦੇਖਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ।
ਦਿੱਲੀ ਵਿਚ ਹੋਈਆਂ ਝੜਪਾਂ ਅਤੇ ਲਾਲ ਕਿਲੇ ਤੇ ਲਹਿਰਾਏ ਤਿਰੰਗੇ ਤੋਂ ਬਾਅਦ ਗ੍ਰਹਿ ਮੰਤਰਾਲੇ ਵੱਲੋਂ ਉੱਚ ਪੱਧਰੀ ਐਮਰਜੈਂਸੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਦਿੱਲੀ ਵਿਚ ਸੁਰੱਖਿਆ ਦੇ ਹਾਲਾਤਾਂ ਨੂੰ ਲੈ ਕੇ ਕੀਤੀ ਗਈ ਹੈ, ਜਿਸ ਵਿਚ ਅਧਿਕਾਰੀ ਸ਼ਾਮਲ ਹੋਏ ਹਨ। ਕਿਸਾਨ ਆਗੂਆਂ ਵੱਲੋਂ ਆਖਿਆ ਗਿਆ ਹੈ ਕਿ ਉਹਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਹੀ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ। ਉਥੇ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਤਾਂ ਨੂੰ ਵੇਖਦੇ ਹੋਏ ਹੁਣ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਭ ਕਿਸਾਨਾਂ ਨੂੰ ਵਾਪਸ ਪਰਤਣ ਦਾ ਆਦੇਸ਼ ਦਿੱਤਾ ਗਿਆ ਹੈ। ਕੁਝ ਕਿਸਾਨ ਜਥੇ ਬੰਦੀਆਂ ਵੱਲੋਂ ਟ੍ਰੈਕਟਰਾਂ ਸਮੇਤ ਲਾਲ ਕੰਪਲੈਕਸ ਵਿੱਚ ਦਾਖਲ ਹੋਣ ਤੋਂ ਬਾਅਦ ਦਿੱਲੀ ਦੀ ਸੁਰੱਖਿਆ ਨੂੰ ਵੇਖਦੇ ਹੋਏ ਅੰਦਰੂਨੀ ਸੁਰੱਖਿਆ ਦਸਤਿਆਂ ਨੂੰ ਅਲਰਟ ਰਹਿਣ ਲਈ ਆਦੇਸ਼ ਜਾਰੀ ਕੀਤਾ ਗਿਆ ਹੈ।
Previous Postਛੋਟੀਆਂ ਕਲਾਸਾਂ ਦੇ ਸਕੂਲੀ ਬੱਚਿਆਂ ਦੇ ਬਾਰੇ ਚ ਹੁਣ ਆਈ ਵੱਡੀ ਖਬਰ- ਹੋਇਆ ਇਹ ਐਲਾਨ
Next Postਹੁਣੇ ਹੁਣੇ ਰਾਤ 12 ਵਜੇ ਤੱਕ ਲਈ ਹੋ ਗਿਆ ਦਿੱਲੀ ਚ ਇਹ ਐਲਾਨ ਆਈ ਤਾਜਾ ਵੱਡੀ ਖਬਰ