ਆਈ ਤਾਜਾ ਵੱਡੀ ਖਬਰ
ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਸਮੇਂ ਪਿਛਲੇ ਸਾਲ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ। ਉਸ ਸਮੇਂ ਸੂਬਾ ਪੱਧਰੀ ਵਿਰੋਧ ਸ਼ੁਰੂ ਹੋ ਗਿਆ ਸੀ। ਪਰ ਸਰਕਾਰ ਵੱਲੋਂ ਖੇਤੀ ਕਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਸੀ ਜਿਸ ਨੂੰ ਦੇਖਦੇ ਹੋਏ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚੇ ਲਗਾ ਦਿੱਤੇ ਗਏ। ਇਸ ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਬਹੁਤ ਸਾਰੇ ਕਿਸਾਨ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਬਹੁਤ ਸਾਰੇ ਕਿਸਾਨ ਸਰਦੀ ਦੇ ਚੱਲਦੇ ਹੋਏ ਵੀ ਦਿੱਲੀ ਦੀਆਂ ਸਰਹੱਦਾਂ ਉਪਰ ਸ਼ਹੀਦ ਹੋ ਗਏ ਸਨ।
ਉਸ ਤੋਂ ਇਲਾਵਾ ਹੋਰ ਬਹੁਤ ਸਾਰੇ ਕਿਸਾਨ ਸਰਹੱਦ ਉੱਪਰ ਹੀ ਦਿਲ ਦਾ ਦੌ-ਰਾ ਪੈਣ ਕਾਰਨ ਅਤੇ ਰਸਤੇ ਵਿਚ ਆਉਂਦੇ ਜਾਂਦੇ ਸਮੇਂ ਵਾਪਰੇ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ। ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਵਿੱਚ ਇਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਦਿੱਲੀ ਧਰਨੇ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਕਿਸਾਨਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਆਏ ਦਿਨ ਹੀ ਕਿਸਾਨੀ ਸੰਘਰਸ਼ ਨਾਲ ਸੋਗਮਈ ਖਬਰਾਂ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ। ਜੋ ਦੇਸ਼ ਦੇ ਹਾਲਾਤਾਂ ਉਪਰ ਬਹੁਤ ਅਸਰ ਪਾਉਂਦੀਆਂ ਹਨ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਿੱਲੀ ਦੇ ਟਿਕਰੀ ਬਾਰਡਰ ਦੇ ਨਜ਼ਦੀਕ ਦੇ ਇੱਕ ਪਿੰਡ ਸਕਰੋਦੀ ਦੇ ਕਿਸਾਨ ਦੇ ਸ਼ਹੀਦ ਹੋਣ ਦੀ ਖਬਰ ਸਾਹਮਣੇ ਆਈ ਹੈ।
ਦੱਸਿਆ ਗਿਆ ਹੈ ਕਿ ਇਸ ਪਿੰਡ ਦਾ ਕਿਸਾਨ ਕਰਮਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ 16 ਮਈ ਨੂੰ ਦਿੱਲੀ ਦੇ ਇਸ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਜਿੱਥੇ ਸਾਰੇ ਕਿਸਾਨਾਂ ਵੱਲੋਂ ਆਪਣਾ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਹੀ ਸ਼ੈੱਡ ਬਣਾਉਂਦੇ ਸਮੇਂ ਕਰਮਜੀਤ ਸਿੰਘ ਵੱਲੋਂ ਵੀ ਮਦਦ ਕੀਤੀ ਜਾ ਰਹੀ ਸੀ। ਉਸ ਸਮੇਂ ਹੀ ਲੋਹੇ ਦਾ ਇੱਕ ਸਰੀਆ ਕਰਮਜੀਤ ਦੇ ਸਿਰ ਵਿਚ ਲਗ ਗਿਆ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋਏ ਅਤੇ ਉਸ ਨੂੰ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ ਜਿਥੇ ਬੀਤੀ ਰਾਤ ਉਸ ਦਾ ਦਿਹਾਂਤ ਹੋ ਗਿਆ।
70 ਸਾਲਾ ਸ਼ਹੀਦ ਹੋਏ ਇਸ ਕਿਸਾਨ ਕਰਮਜੀਤ ਸਿੰਘ ਜੀ ਮੌਤ ਦੀ ਖਬਰ ਸੁਣਦੇ ਹੀ ਸਾਰੇ ਕਿਸਾਨ ਆਗੂਆਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ, ਸਾਰਾ ਕਰਜਾ ਮੁਆਫ ਕਰਨ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ। ਇਸ ਕਿਸਾਨ ਦੇ ਸਿਰ ਉਪਰ 6 ਲੱਖ ਰੁਪਏ ਦਾ ਕਰਜ਼ਾ ਸੀ, ਜੋ 3 ਏਕੜ ਜ਼ਮੀਨ ਦਾ ਮਾਲਕ ਸੀ।
Previous Postਪੰਜਾਬੀ ਦੀਆਂ ਕਨੇਡਾ ਵਿਚ ਹੋ ਗਈਆਂ ਪੋਂ ਬਾਰਾਂ : ਆਪਣੇ ਜਨਮ ਦਿਨ ਤੇ ਕੀਤਾ ਅਜਿਹਾ ਕੰਮ, ਸਾਰੇ ਪਾਸੇ ਚਰਚਾ
Next Postਆਉਣ ਵਾਲੇ 10 ਘੰਟਿਆਂ ਚ ਇਥੇ ਇਥੇ ਮੱਚ ਸਕਦੀ ਤਬਾਹੀ- ਹੁਣ ਵੱਜ ਗਿਆ ਤੂਫ਼ਾਨ ਬਾਰੇ ਇਹ ਖਤਰੇ ਦਾ ਘੁੱਗੂ