ਹੁਣੇ ਹੁਣੇ ਦੀਪ ਸਿੱਧੂ ਬਾਰੇ ਅਦਾਲਤ ਨੇ ਸੁਣਾਇਆ ਇਹ ਹੁਕਮ – ਤਾਜਾ ਵੱਡੀ ਖਬਰ

ਅਦਾਲਤ ਨੇ ਲਾਲ ਕਿਲੇ ਮਾਮਲੇ ਚ ਗਿਰਫ਼ਤਾਰ ਦੀਪ ਸਿੱਧੂ ਤੇ ਦਿੱਤਾ ਇਹ ਹੁਕਮ

ਕਿਸਾਨ ਜਥੇ ਬੰਦੀਆਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਉਪਰ ਸ਼ਾਂਤੀ ਪੂਰਵਕ ਤਰੀਕੇ ਨਾਲ ਸੰਘਰਸ਼ ਪਿਛਲੇ ਕਈ ਮਹੀਨਿਆਂ ਤੋਂ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਨੂੰ ਦੇਸ਼ ਦੇ ਹਰ ਵਰਗ ਵੱਲੋਂ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਉਥੇ ਹੀ ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਦੇ ਨਤੀਜੇ ਵਜੋਂ ਕਿਸਾਨ ਆਗੂਆਂ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਦਿੱਲੀ ਦੀਆਂ ਸੜਕਾਂ ਉਪਰ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਗਿਆ ਸੀ।

ਇਸ ਸਬੰਧੀ ਦਿੱਲੀ ਪੁਲਸ ਪ੍ਰਸ਼ਾਸਨ ਨਾਲ ਮੀਟਿੰਗ ਹੋਣ ਤੋਂ ਬਾਅਦ ਤੈਅ ਕੀਤੇ ਗਏ ਰੋਡ ਮੈਪ ਦੇ ਅਨੁਸਾਰ ਹੀ ਕਿਸਾਨਾਂ ਵੱਲੋਂ ਸ਼ਾਂਤ ਮਈ ਢੰਗ ਨਾਲ ਟਰੈਕਟਰ ਪਰੇਡ ਕੱਢੀ ਗਈ। ਉਥੇ ਹੀ ਕੁਝ ਕਿਸਾਨਾਂ ਵੱਲੋਂ ਲਾਲ ਕਿਲੇ ਉੱਪਰ ਜਾ ਕੇ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ। ਜਿਸ ਕਾਰਨ ਪੁਲਿਸ ਵੱਲੋਂ ਬਹੁਤ ਸਾਰੇ ਕਿਸਾਨ ਆਗੂਆਂ ਅਤੇ ਅਦਾਕਾਰ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਅਤੇ ਹੋਰ ਬਹੁਤ ਸਾਰੇ ਕਿਸਾਨਾਂ ਉਪਰ ਮੁਕੱਦਮੇ ਦਰਜ ਕੀਤੇ ਗਏ ਸਨ। ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਵੀ ਆਦੇਸ਼ ਦਿੱਤੇ ਗਏ।

ਦਿੱਲੀ ਵਿਚ ਹੋਈ ਲਾਲ ਕਿਲੇ ਦੀ ਹਿੰ-ਸਾ ਨੂੰ ਲੈ ਕੇ ਪੁਲਿਸ ਵੱਲੋਂ ਇਨ੍ਹਾਂ 8 ਲੋਕਾਂ ਉਪਰ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਸੀ। ਇਨ੍ਹਾਂ ਸਭ ਲੋਕਾਂ ਉੱਪਰ ਸਰਕਾਰ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਇਨ੍ਹਾਂ ਨੇ ਲਾਲ ਕਿਲ੍ਹੇ ਉੱਪਰ ਧਾਰਮਿਕ ਝੰਡਾ ਲਹਿਰਾਇਆ ਹੈ। ਦੀਪ ਸਿੱਧੂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਤੇ ਇਸ ਮਾਮਲੇ ਦੀ ਜਾਂਚ ਲਈ ਉਸ ਨੂੰ ਦਿੱਲੀ ਦੇ ਲਾਲ ਕਿਲ੍ਹੇ ਉਪਰ ਵੀ ਲਜਾਇਆ ਗਿਆ ਸੀ। ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਏ ਸਬੂਤਾਂ ਨੂੰ ਇਕੱਠਾ ਕੀਤਾ ਜਾ ਸਕੇ।

ਹੁਣ ਦੀਪ ਸਿੱਧੂ ਬਾਰੇ ਅਦਾਲਤ ਨੇ ਸੁਣਾਇਆ ਹੈ ਹੁਕਮ , ਤੇ ਭੇਜਿਆ ਗਿਆ ਹੈ ਇੰਨੇ ਸਮੇਂ ਲਈ ਅੰਦਰ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਕਾਰ ਦੀਪ ਸਿੱਧੂ ਨੂੰ ਲਾਲ ਕਿਲੇ ਦੀ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਦਿੱਲੀ ਦੀ ਅਦਾਲਤ ਵੱਲੋਂ ਦੀਪ ਸਿੱਧੂ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਅਦਾਕਾਰ ਦੀਪ ਸਿੱਧੂ ਨੂੰ ਅਦਾਲਤ ਵੱਲੋਂ ਇਸ ਤੋਂ ਪਹਿਲਾਂ ਵੀ ਸੱਤ ਸੱਤ ਦਿਨਾਂ ਲਈ ਦੋ ਵਾਰ ਪੁਲਿਸ ਰਿ-ਮਾਂ-ਡ ਤੇ ਭੇਜਿਆ ਗਿਆ ਸੀ। ਅਦਾਕਾਰ ਦੀਪ ਸਿੱਧੂ ਵੱਲੋਂ ਇਹ ਵੀ ਆਖਿਆ ਗਿਆ ਹੈ ਕਿ ਉਸ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇ-ਸ ਪਹੁੰਚਾਉਣ ਦਾ ਜਾਂ ਹਿੰ-ਸਾ ਕਰਨ ਦਾ ਨਹੀਂ ਸੀ।