ਹੁਣੇ ਆਈ ਤਾਜਾ ਵੱਡੀ ਖਬਰ
ਪਿਛਲੇ ਕਾਫੀ ਲੰਮੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਲਾਈਨਾਂ ਨੂੰ ਬੰਦ ਕਰਕੇ ਧਰਨੇ ਦਿੱਤੇ ਜਾ ਰਹੇ ਹਨ । ਉਥੇ ਹੀ ਰਿਲਾਇੰਸ ਦੇ ਪੈਟਰੋਲ ਪੰਪ ਤੇ ਟੋਲ ਪਲਾਜਾ ਉੱਤੇ ਕਬਜ਼ਾ ਕਰਕੇ ਲਗਾਤਾਰ ਧਰਨਾ ਜਾਰੀ ਹੈ। ਉਥੇ ਹੀ ਦਲਿਤ ਭਾਈਚਾਰੇ ਵੱਲੋਂ ਵਜ਼ੀਫ਼ਾ ਘਪਲੇ ਨੂੰ ਲੈ ਕੇ ਵਿਰੋਧ ਕੀਤਾ ਗਿਆ। ਇਸ ਵਿਰੋਧ ਦੇ ਚਲਦੇ ਹੋਏ ਦਲਿਤ ਭਾਈਚਾਰੇ ਵੱਲੋਂ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।
ਇਸ ਦੇ ਚਲਦੇ ਹੋਏ ਪੰਜਾਬ ਵਿਚ ਅੱਜ ਜਲੰਧਰ ਵਿੱਚ ਵਾਪਰੀ ਇਕ ਘਟਨਾ ਵਿੱਚ ਧੜਾ ਧੜ ਗਿਰਫ਼ਤਾਰੀਆਂ ਹੋ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਭਾਜਪਾ ਦੀ ਦਲਿਤ ਇਨਸਾਫ਼ ਯਾਤਰਾ ਦੌਰਾਨ ਪੁਲਿਸ ਅਤੇ ਭਾਜਪਾ ਆਗੂਆਂ ਤੇ ਵਰਕਰਾਂ ਵਿਚਾਲੇ ਧੱ ਕਾ-ਮੁੱ ਕੀ ਹੋਈ ਹੈ। ਇਸ ਘਟਨਾ ਦੇ ਵਿਚ ਪੁਲਿਸ ਵੱਲੋਂ ਵਿਜੇ ਸਾਂਪਲਾ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਜਿਸਦੇ ਕਾਰਨ ਭਾਜਪਾ ਸਮਰਥਕਾਂ ਦੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਅੱਜ ਇਹ ਦਲਿਤ ਇਨਸਾਫ਼ ਯਾਤਰਾ ਜਲੰਧਰ ਦੇ ਵਿੱਚ ਸ਼ੁਰੂ ਹੋਈ ਸੀ। ਪਰ ਹੁਣ ਇਸ ਘਟਨਾ ਤੋਂ ਬਾਅਦ ਇਹ ਯਾਤਰਾ ਜਲੰਧਰ ਵਿਚ ਹੀ ਖ਼ਤਮ ਹੁੰਦੀ ਨਜ਼ਰ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਯਾਤਰਾ ਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਸਾਬਕਾ ਮੰਤਰੀ ਵਿਜੇ ਸਾਂਪਲਾ ਪਹੁੰਚੇ ਸਨ।
ਜਿਨ੍ਹਾਂ ਦੀ ਮੌਜੂਦਗੀ ਦੇ ਵਿੱਚ ਇਸ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਯਾਤਰਾ ਨੇ ਸੂਰਿਆ ਇਨਕਲੇਵ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਤੱਕ ਪਹੁੰਚ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਸੀ l ਪਰ ਜਲੰਧਰ ਵਿਚ ਹੀ ਭਾਜਪਾ ਵਰਕਰਾਂ ਅਤੇ ਪੁਲਸ ਦੀ ਝ-ੜ- ਪ ਹੋ ਗਈ। ਜਿਸ ਤੋਂ ਬਾਅਦ ਇਸ ਘਟਨਾ ਵਿੱਚ ਭਾਜਪਾ ਪ੍ਰਧਾਨ ਸਮੇਤ ਹੋਰ ਆਗੂਆਂ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਸ ਘਟਨਾ ਨਾਲ ਦਲਿਤ ਭਾਈਚਾਰੇ ਵਿੱਚ ਰੋਸ ਦੀ ਲਹਿਰ ਹੈ।
Previous Postਅਚਾਨਕ ਗੁਪਤ ਤਰੀਕੇ ਨਾਲ ਜੈਜੀ ਬੈਂਸ ਨੇ ਕੀਤਾ ਇਹ ਕੰਮ , ਹਰ ਕੋਈ ਹੋ ਗਿਆ ਹੈਰਾਨ
Next Postਇਹ ਕਿਸਾਨ ਨਹੀਂ ਖਾਲੀ ਕਰਨਗੇ ਇਹ ਰੇਲਵੇ ਟਰੈਕ – ਕੀਤਾ ਐਲਾਨ