ਹੁਣੇ ਹੁਣੇ ਨਵਜੋਤ ਸਿੱਧੂ ਨੇ ਗੱਡ ਦਿੱਤਾ ਝੰਡਾ – ਹੋ ਗਿਆ ਹੁਣ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਬਹੁਤ ਸਾਰੇ ਸੂਬਿਆਂ ਵਿੱਚ ਹੋਣ ਵਾਲੀਆਂ 2022 ਦੀਆਂ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਉਥੇ ਹੀ ਇਨ੍ਹਾਂ ਕੁਝ ਸੂਬਿਆਂ ਅੰਦਰ ਸਿਆਸੀ ਪਾਰਟੀਆਂ ਵੱਲੋਂ ਜੋਰਾਂ ਸ਼ੋਰਾਂ ਨਾਲ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ਹਨ। ਪੰਜਾਬ ਦੇ ਵਿੱਚ ਵੀ ਸਾਰੀਆਂ ਸਿਆਸੀ ਪਾਰਟੀਆਂ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਦੇ ਵਿਚਕਾਰ ਆਪਸੀ ਟਕਰਾਅ ਚਲਦਾ ਰਿਹਾ ਸੀ। ਜਿਸ ਕਾਰਨ ਨਵਜੋਤ ਸਿੱਧੂ ਨੂੰ ਉਸ ਦੇ ਅਹੁਦੇ ਤੋਂ ਵੀ ਵੱਖ ਕਰ ਦਿੱਤਾ ਗਿਆ ਸੀ। ਪਰ ਕੁਝ ਸਮੇਂ ਤੋਂ ਦਿੱਲੀ ਵਿਚ ਹੋਣ ਵਾਲੀਆਂ ਮੀਟਿੰਗਾਂ ਤੋਂ ਬਾਅਦ ਨਵਜੋਤ ਸਿੱਧੂ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਬਾਰੇ ਖਬਰਾਂ ਸਾਹਮਣੇ ਆਈਆਂ ਸਨ। ਜਿਸ ਬਾਰੇ ਰਸਮੀ ਐਲਾਨ ਹੋਣਾ ਬਾਕੀ ਸੀ।

ਹੁਣ ਨਵਜੋਤ ਸਿੱਧੂ ਵੱਲੋਂ ਝੰਡਾ ਗੱਡ ਦਿੱਤਾ ਗਿਆ ਹੈ, ਜਿਸ ਬਾਰੇ ਐਲਾਨ ਹੋ ਗਿਆ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਸੋਸ਼ਲ ਮੀਡੀਆ ਉਪਰ ਖਬਰਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਸਨ। ਉੱਥੇ ਹੀ ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ ਵੱਲੋਂ ਕਰ ਦਿੱਤਾ ਗਿਆ ਹੈ।

ਪੰਜਾਬ ਵਿੱਚ ਜਿੱਥੇ ਪਹਿਲਾਂ ਸੁਨੀਲ ਜਾਖੜ ਨੂੰ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ,ਉਨ੍ਹਾਂ ਦੀ ਜਗ੍ਹਾ ਹੁਣ ਨਵਜੋਤ ਸਿੱਧੂ ਨੂੰ ਕਾਂਗਰਸ ਦਾ ਪੰਜਾਬ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਵੀ ਐਲਾਨੇ ਗਏ ਹਨ। ਜਿਨ੍ਹਾਂ ਵਿੱਚ ਸੰਗਤ ਸਿੰਘ, ਸੁਖਵਿੰਦਰ ਡੈਨੀ ਪਵਨ ਗੋਇਲ ਅਤੇ ਕੁਲਜੀਤ ਨਾਗਰਾ ਦੇ ਨਾਮ ਸ਼ਾਮਲ ਹਨ।

ਜਿਨ੍ਹਾਂ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਆਖਿਆ ਗਿਆ ਸੀ ਕਿ ਉਨ੍ਹਾਂ ਨੂੰ ਪਾਰਟੀ ਹਾਈਕਮਾਨ ਦਾ ਹਰ ਹੁਕਮ ਮਨਜੂਰ ਹੈ। ਉੱਥੇ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਖਬਰ ਦਾ ਐਲਾਨ ਹੁੰਦੇ ਹੀ ਸਿੱਧੂ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ।