ਆਈ ਤਾਜ਼ਾ ਵੱਡੀ ਖਬਰ
ਦੇਸ਼ ਦਾ ਅੰਨਦਾਤਾ ਅਖਵਾਉਣ ਵਾਲੇ ਕਿਸਾਨ ਜਿੱਥੇ ਦਿੱਲੀ ਦੀਆਂ ਸਰਹੱਦਾਂ ਤੇ ਰੁਲ ਰਿਹਾ ਹੈ। ਉਥੇ ਹੀ ਦੇਸ਼ ਅੰਦਰ ਜਗ੍ਹਾ-ਜਗ੍ਹਾ ਤੇ ਭਾਜਪਾ ਦੇ ਨੇਤਾਵਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਥੇ ਪਿਛਲੇ ਦਿਨੀਂ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਉੱਪਰ ਕੀਤੀ ਗਈ ਲਾਠੀਚਾਰਜ ਕਾਰਨ ਇਹ ਕਿਸਾਨੀ ਅੰਦੋਲਨ ਮੁੜ ਤੋਂ ਜ਼ੋਰ ਫੜ ਗਿਆ ਸੀ ਅਤੇ ਕਿਸਾਨਾਂ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਨੂੰ ਵੀ ਭਰਵਾਂ ਸਮਰਥਨ ਮਿਲਿਆ ਹੈ। ਜਿਸ ਕਾਰਨ ਕੇਂਦਰ ਸਰਕਾਰ ਨੂੰ ਵੀ ਚਿੰਤਾ ਪੈ ਗਈ। ਉਥੇ ਹੀ ਕੱਲ੍ਹ ਯੂਪੀ ਵਿੱਚ ਉਪ ਮੁੱਖ ਮੰਤਰੀ ਵੱਲੋਂ ਇਕ ਪ੍ਰਾਜੈਕਟ ਦਾ ਉਦਘਾਟਨ ਕਰਨ ਸਮੇਂ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਜਾ ਰਿਹਾ ਸੀ।
ਜਿੱਥੇ ਇਕ ਮੰਤਰੀ ਦੇ ਬੇਟੇ ਵੱਲੋਂ ਕਿਸਾਨਾਂ ਉਪਰ ਕਾਰ ਚੜ੍ਹਾ ਦਿੱਤੀ ਗਈ ਸੀ ਜਿਸ ਵਿੱਚ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋ ਗਈ। ਹੁਣ ਯੂ ਪੀ ਵਿੱਚ ਕੱਲ੍ਹ ਕਿਸਾਨਾਂ ਨਾਲ ਵਾਪਰੇ ਹਾਦਸੇ ਤੋਂ ਬਾਅਦ ਨਵਜੋਤ ਸਿੱਧੂ ਨੂੰ ਵੀ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ। ਜਿੱਥੇ ਕੱਲ ਵਾਪਰੇ ਕਾਂਡ ਤੋਂ ਬਾਅਦ ਸਾਰੀ ਦੁਨੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਥੇ ਹੀ ਨਵਜੋਤ ਸਿੱਧੂ ਵੱਲੋਂ ਕਿਸਾਨਾਂ ਦੇ ਨਾਲ ਹੋਣ ਅਤੇ ਕੱਲ ਵਾਪਰੇ ਹਾਦਸੇ ਨੂੰ ਲੈ ਕੇ ਗਵਰਨਰ ਹਾਊਸ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
ਜਿੱਥੇ ਉਨ੍ਹਾਂ ਵੱਲੋਂ ਇਸ ਘਟਨਾ ਦੇ ਆਰੋਪੀ ਭਾਜਪਾ ਮੰਤਰੀ ਦੇ ਬੇਟੇ ਨੂੰ ਗ੍ਰਿਫਤਾਰ ਕਰਨ ਦੀ ਮੰਗ ਵੀ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਸੀ। ਉਥੇ ਹੀ ਉਨ੍ਹਾਂ ਆਖਿਆ ਕਿ ਕਿਸਾਨ ਕਿਸੇ ਵੀ ਕੀਮਤ ਤੇ ਹਾਰ ਨਹੀਂ ਸਕਦੇ ਹਨ। ਉਨ੍ਹਾਂ ਨੇ ਇਸ ਘਟਨਾ ਕਾਰਨ ਯੂਪੀ ਵਿਚ ਪਹੁੰਚੇ ਪ੍ਰਿਯੰਕਾ ਗਾਂਧੀ ਨੂੰ ਹਿਰਾਸਤ ਵਿੱਚ ਲਏ ਜਾਣ ਨੂੰ ਵੀ ਗੈਰ-ਕਾਨੂੰਨੀ ਦੱਸਿਆ ਹੈ। ਉਥੇ ਹੀ ਉਨ੍ਹਾਂ ਨੇ ਮਨੋਹਰ ਲਾਲ ਖਟਕੜ ਦੇ ਭੜਕਾਊ ਬਿਆਨ ਉੱਪਰ ਵੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਵੱਲੋਂ ਕਿਸਾਨਾਂ ਨੂੰ ਕੁਚਲ ਦਿੱਤਾ ਗਿਆ ਹੈ ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਜਿੱਥੇ ਨਵਜੋਤ ਸਿੱਧੂ ਵੱਲੋਂ ਅੱਜ ਆਪਣੇ ਸਾਥੀਆਂ ਜਿਨ੍ਹਾਂ ਵਿੱਚ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਅਤੇ ਕਾਂਗਰਸੀ ਵਿਧਾਇਕ ਵੀ ਸ਼ਾਮਲ ਸਨ। ਉਥੇ ਹੀ ਨਵਜੋਤ ਸਿੱਧੂ ਨਾਲ ਪਹਿਲਾਂ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਜਦੋਂ ਉਹ ਨਾ ਮੰਨੇ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
Previous Postਚੰਨੀ ਸਰਕਾਰ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਲੈ ਲਿਆ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ
Next Postਲਖੀਮਪੁਰ ਹਾਦਸੇ ਤੋਂ ਬਾਅਦ ਹੁਣੇ ਹੁਣੇ ਮੁੱਖ ਮੰਤਰੀ ਚੰਨੀ ਵਲੋਂ ਆ ਗਈ ਇਹ ਵੱਡੀ ਤਾਜਾ ਖਬਰ