ਹੁਣੇ ਹੁਣੇ ਨਿਊਜ਼ੀਲੈਂਡ ਚ ਹੋਇਆ ਅਤਵਾਦੀ ਹਮਲਾ – ਮਚੀ ਹਾਹਾਕਾਰ , ਇਸ ਵੇਲੇ ਦੀ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਜਿੱਥੇ ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੂੰ ਠੱਲ ਪਾਉਣ ਲਈ ਸਾਰੇ ਦੇਸ਼ਾਂ ਵੱਲੋਂ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਜਿਸ ਵਾਸਤੇ ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਮੁਹਿੰਮ ਆਰੰਭ ਕਰ ਦਿੱਤੀ ਗਈ ਹੈ। ਉਥੇ ਹੀ ਦੇਸ਼ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕਰਨ ਵਾਸਤੇ ਸਾਰੇ ਦੇਸ਼ਾਂ ਵੱਲੋਂ ਬਹੁਤ ਸਾਰੇ ਸੁਰੱਖਿਆ ਦੇ ਇੰਤਜਾਮ ਕੀਤੇ ਜਾਂਦੇ ਹਨ ਅਤੇ ਦੇਸ਼ ਦੀਆਂ ਸਰਹੱਦਾਂ ਉਪਰ ਵੀ ਭਾਰੀ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾਂਦਾ ਹੈ। ਪਰ ਬਹੁਤ ਸਾਰੇ ਅਜਿਹੇ ਅਨਸਰ ਹੁੰਦੇ ਹਨ ਜੋ ਕਈ ਦੇਸ਼ਾਂ ਵਿੱਚ ਅਪਰਾਧਕ ਘਟਨਾ ਨੂੰ ਅੰਜਾਮ ਦਿੰਦੇ ਹਨ ਜਿਸ ਨਾਲ ਮਹੌਲ ਖਰਾਬ ਹੁੰਦਾ ਹੈ ਅਤੇ ਲੋਕਾਂ ਵਿੱਚ ਡਰ ਵੇਖਿਆ ਜਾਂਦਾ ਹੈ।

ਅਜਿਹੇ ਹਾਲਾਤਾਂ ਨੂੰ ਨੱਥ ਪਾਉਣ ਲਈ ਸਾਰਿਆਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਚੌਕਸੀ ਵਰਤੀ ਜਾਂਦੀ ਹੈ, ਜਿਸ ਸਦਕਾ ਦੇਸ਼ ਵਿਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਰੋਕਿਆ ਜਾ ਸਕੇ। ਹੁਣ ਨਿਊਜ਼ੀਲੈਂਡ ਵਿੱਚ ਅੱਤਵਾਦੀ ਹਮਲਾ ਹੋਇਆ ਹੈ ਉੱਥੇ ਹਾਹਾਕਾਰ ਮੱਚੀ ਹੋਈ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਿਊਜ਼ੀਲੈਂਡ ਦੇ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਵਿਅਕਤੀ ਵੱਲੋਂ ਛੇ ਲੋਕਾਂ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ।

ਇਸ ਵਿਅਕਤੀ ਵੱਲੋਂ ਇਸ ਹਿੰਸਕ ਘਟਨਾ ਨੂੰ ਸੁਪਰ ਮਾਰਕੀਟ ਵਿੱਚ ਅੰਜਾਮ ਦਿੱਤਾ ਗਿਆ ਹੈ ਜਿਸ ਤੋਂ ਪਿੱਛੋਂ ਨਿਊਜ਼ੀਲੈਂਡ ਦੇ ਪੁਲੀਸ ਅਧਿਕਾਰੀਆਂ ਵੱਲੋਂ ਇਸ ਹਿੰਸਕ ਅੱਤਵਾਦੀ ਨੂੰ ਕਾਬੂ ਕਰਨ ਲਈ ਉਸ ਨੂੰ ਗੋਲੀ ਮਾਰੀ ਗਈ ਹੈ। ਇਸ ਵਿਅਕਤੀ ਦੀ ਪਹਿਚਾਣ ਸ਼੍ਰੀਲੰਕਾਈ ਨਾਗਰਿਕ ਵਜੋਂ ਹੋਈ ਹੈ ਜੋ ਕਿ ਹਮਲਾਵਰ ਸੀ। ਇਸ ਘਟਨਾ ਦੀ ਪੁਸ਼ਟੀ ਪਰਧਾਨ ਮੰਤਰੀ ਜੈਸਿੰਡਾ ਆਰਡਰਨ ਵੱਲੋਂ ਕੀਤੀ ਗਈ ਹੈ। ਉਨ੍ਹਾਂ ਵੱਲੋਂ ਇਸ ਨੂੰ ਇੱਕ ਅੱਤਵਾਦੀ ਹਮਲਾ ਦੱਸਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੁਪਰ ਮਾਰਕੀਟ ਦੇ ਵਿੱਚ ਹੀ ਇੱਕ ਵਿਅਕਤੀ ਵੱਲੋਂ ਇਸ ਘਟਨਾ ਦੀ ਵੀਡੀਓ ਵੀ ਬਣਾਈ ਗਈ ਹੈ ਜਿਸ ਵਿੱਚ 10 ਗੋਲੀਆਂ ਚੱਲਣ ਦੀ ਆਵਾਜ਼ ਵੀ ਸਾਫ ਸੁਣਾਈ ਦੇ ਰਹੀ ਹੈ। ਉੱਥੇ ਹੀ ਉਨ੍ਹਾਂ ਦੱਸਿਆ ਕਿ ਅਜਿਹੇ ਅਪਰਾਧਿਕ ਵਿਅਕਤੀ ਨੂੰ ਜੇਲ ਵਿੱਚ ਰੱਖਣਾ ਵੀ ਖ਼-ਤ-ਰੇ ਤੋਂ ਘੱਟ ਨਹੀਂ ਸੀ ਜਿਸ ਨੂੰ ਉਥੇ ਰੱਖਣ ਦੀ ਇਜ਼ਾਜਤ ਨਹੀਂ ਸੀ। ਉਨ੍ਹਾਂ ਦੱਸਿਆ ਕਿ ਹੈ ਅਪਰਾਧੀ ਇਸਲਾਮਿਕ ਸਟੇਟ ਸਮੂਹ ਦੇ ਪ੍ਰਭਾਵ ਹੇਠ ਸੀ ਜਿਸ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਥੇ ਹੀ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਵੀ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।