ਹੁਣੇ ਹੁਣੇ ਪ੍ਰਕਾਸ਼ ਸਿੰਘ ਬਾਦਲ ਦੇ ਇਸ ਖਾਸ ਸਾਥੀ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਦੁਖਦਾਈ ਖਬਰਾਂ ਸਾਹਮਣੇ ਆਈਆਂ ਹਨ, ਜੋ ਦੇਸ਼ ਦੇ ਹਲਾਤਾਂ ਤੇ ਗਹਿਰਾ ਅਸਰ ਪਾਉਂਦੀਆਂ ਹਨ। ਅਜਿਹੀਆਂ ਖ਼ਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਵੱਖ ਵੱਖ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਰਾਜਨੀਤਿਕ ਜਗਤ, ਫਿਲਮੀ ਜਗਤ, ਖੇਡ ਜਗਤ, ਸਾਹਿਤਕ ਜਗਤ, ਧਾਰਮਿਕ ਜਗਤ, ਵਿੱਚੋਂ ਬਹੁਤ ਸਾਰੀਆਂ ਅਜਿਹੀਆਂ ਸਖਸ਼ੀਅਤਾਂ ਆਪਣੀ ਜਿੰਦਗੀ ਦੇ ਸਾਹਾਂ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆਂ ਹਨ। ਇਸ ਦੁਨੀਆ ਤੋਂ ਗਈਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿੱਚ ਅਤੇ ਉਨ੍ਹਾਂ ਦੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਪ੍ਰਕਾਸ਼ ਸਿੰਘ ਬਾਦਲ ਦੇ ਇਕ ਖ਼ਾਸ ਸਾਥੀ ਦੀ ਹੋਈ ਅਚਾਨਕ ਮੌਤ ਕਾਰਨ ਫਿਰ ਤੋਂ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਸ਼ਹਿਰ ਦੇ ਸਾਬਕਾ ਮੇਅਰ ਹਾਕਮ ਸਿੰਘ ਗਿਆਸਪੁਰਾ ਦਾ ਮੰਗਲਵਾਰ ਨੂੰ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਲੰਮੇ ਅਰਸੇ ਤੋਂ ਲੁਧਿਆਣਾ ਦੇ ਮੇਅਰ ਰਹੇ ਹਨ। ਉਹ 2007 ਤੋਂ ਲੈ ਕੇ 2012 ਤੱਕ ਲੁਧਿਆਣਾ ਮਹਾਨਗਰ ਸ਼ਹਿਰ ਦੇ ਮੇਅਰ ਰਹਿ ਚੁੱਕੇ ਸਨ। ਉਨ੍ਹਾਂ ਵੱਲੋਂ ਲੁਧਿਆਣੇ ਸ਼ਹਿਰ ਦੀ ਉਨਤੀ ਲਈ ਬਹੁਤ ਸਾਰੇ ਕੰਮ ਕੀਤੇ ਗਏ।

ਇੱਕ ਵਾਰ ਉਨ੍ਹਾਂ ਨੇ ਹਲਕਾ ਦੱਖਣੀ ਤੋਂ ਵਿਧਾਨ ਸਭਾ ਦੀ ਚੋਣ ਵੀ ਲੜੀ ਸੀ ਪਰ ਉਸ ਵਿੱਚ ਉਨ੍ਹਾਂ ਦੀ ਹਾਰ ਹੋਈ ਸੀ। ਜਿਸ ਸਮੇਂ ਲੁਧਿਆਣਾ ਦੇ ਮੇਅਰ ਰਹੇ ਸਨ ਉਸ ਸਮੇਂ ਕਈ ਵੱਡੇ ਪ੍ਰੋਜੈਕਟ ਲੁਧਿਆਣਾ ਸ਼ਹਿਰ ਨੂੰ ਮਿਲੇ ਸਨ। ਗਿਆਸਪੁਰ ਗਿੱਲ ਫਲਾਈਓਵਰ ,ਪ੍ਰਤਾਪ ਚੌਂਕ ਫਲਾਈਓਵਰ ਲੱਕੜ ਪੁੱਲ, ਸਿਟੀ ਬੱਸ,ਕੂੜਾ ਮੈਨੇਜਮੈਂਟ ਸਿਸਟਮ, ਤਿੰਨ ਮਿਨੀ ਰੋਜ਼ ਗਾਰਡਨ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਲੁਧਿਆਣਾ ਸ਼ਹਿਰ ਨੂੰ ਮਿਲੇ ਹਨ। ਸ਼ਹਿਰ ਦੇ ਕਈ ਸਿਆਸੀ ਆਗੂਆਂ ਵੱਲੋਂ

ਉਨ੍ਹਾਂ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਹਾਕਮ ਸਿੰਘ ਗਿਆਸਪੁਰਾ ਅਕਾਲੀ ਦਲ ਵਿੱਚ ਲੰਮੇ ਸਮੇਂ ਤੱਕ ਜੁੜੇ ਰਹੇ। ਉਹ ਸੁਖਬੀਰ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀਆਂ ਵਿਚੋਂ ਇਕ ਸਨ। ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਚਲ ਰਹੇ ਸਨ,ਤੇ 80 ਸਾਲਾਂ ਦੀ ਉਮਰ ਵਿੱਚ ਉਨ੍ਹਾਂ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਦੁਪਹਿਰ ਜਮਾਲਪੁਰ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ।