ਆਈ ਤਾਜ਼ਾ ਵੱਡੀ ਖਬਰ
ਇਸ ਵਾਰ ਜਿੱਥੇ ਹੋਈਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਸਿਆਸੀ ਸਮੀਕਰਨ ਬਦਲਦੇ ਹੋਏ ਨਜ਼ਰ ਆਏ ਅਤੇ ਪੰਜਾਬ ਦੀ ਸਿਆਸਤ ਵਿੱਚ ਇੱਕਦਮ ਹੀ ਤਬਦੀਲੀ ਦੇਖੀ ਗਈ ਅਤੇ ਰਵਾਇਤੀ ਪਾਰਟੀਆਂ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਜਿੱਥੇ 117 ਵਿਧਾਨ ਸਭਾ ਸੀਟਾਂ ਤੇ ਬੰਨਵੇਂ ਸੀਟਾਂ ਉਪਰ ਕਬਜ਼ਾ ਕੀਤਾ ਗਿਆ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਇਕ ਇਤਿਹਾਸ ਸਿਰਜ ਦਿੱਤਾ ਗਿਆ ਹੈ। ਹੁਣ ਪ੍ਰਕਾਸ਼ ਸਿੰਘ ਬਾਦਲ ਨੇ ਕਰਤਾ ਅਚਾਨਕ ਇਹ ਵੱਡਾ ਐਲਾਨ,ਜਿਸ ਦੀ ਸਾਰੇ ਪਾਸੇ ਹੋ ਗਈ ਚਰਚਾ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਬਹੁਮਤ ਨਾਲ ਸਰਕਾਰ ਬਣਾਈ ਗਈ ਹੈ ਅਤੇ ਕੱਲ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਗਈ ਹੈ ਅਤੇ ਲੋਕਾਂ ਦੇ ਹਿੱਤਾਂ ਲਈ ਬਹੁਤ ਸਾਰੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਅੱਜ ਵਿਧਾਨ ਸਭਾ ਦਾ ਸ਼ੈਸ਼ਨ ਵੀ ਬੁਲਾਇਆ ਗਿਆ ਹੈ। ਜਿੱਥੇ ਸਾਰੇ ਵਿਧਾਇਕਾਂ ਵੱਲੋਂ ਸਹੁੰ ਚੁੱਕੀ ਜਾ ਰਹੀ ਹੈ। ਉਥੇ ਹੀ ਕਈ ਫੈਸਲੇ ਲਏ ਜਾ ਰਹੇ ਹਨ।
ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਵੀ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਆਪਣੀ ਪੈਨਸ਼ਨ ਲੈਣ ਤੋਂ ਇਨਕਾਰ ਕੀਤਾ ਗਿਆ ਹੈ ਅਤੇ ਆਖਿਆ ਗਿਆ ਹੈ ਕਿ ਉਨ੍ਹਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਪੰਜਾਬ ਦੇ ਹਿੱਤਾਂ ਵਾਸਤੇ ਵਰਤੋਂ ਵਿੱਚ ਲਿਆਂਦੀ ਜਾਵੇ।
ਉੱਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਉਨ੍ਹਾਂ ਦੀ ਪੈਨਸ਼ਨ ਨਾ ਭੇਜੀ ਜਾਵੇ। ਜਿਸ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇੱਕ ਚਿੱਠੀ ਵੀ ਲਿਖ ਕੇ ਜਾਰੀ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਵੱਲੋਂ ਲਿਖੀ ਗਈ ਇਸ ਚਿੱਠੀ ਵਿੱਚ ਕਿਹਾ ਗਿਆ ਹੈ ਕਿ ਮੈਂ ਪੰਜਾਬ ਸਰਕਾਰ ਅਤੇ ਮਾਨਯੋਗ ਸਪੀਕਰ ਨੂੰ ਬੇਨਤੀ ਕਰਦਾ ਹਾਂ ਕਿ ਸਾਬਕਾ ਵਿਧਾਇਕ ਵਜੋਂ ਜੋ ਵੀ ਪੈਨਸ਼ਨ ਮੈਨੂੰ ਦਿੱਤੀ ਜਾਂਦੀ ਹੈ। ਉਸ ਦੀ ਵਰਤੋਂ ਪੰਜਾਬ ਦੇ ਹਿੱਤਾਂ ਲਈ ਕੀਤੀ ਜਾਵੇ।