ਹੁਣੇ ਹੁਣੇ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਬਾਰੇ ਕਹੀ ਇਹ ਗਲ੍ਹ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ 

ਦੇਸ਼ ਦੀ ਸੱਤਾਧਾਰੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚੇ ਲਾ ਕੇ ਡਟੇ ਹੋਏ ਹਨ। ਕੇਂਦਰ ਸਰਕਾਰ ਵੱਲੋਂ ਜਿਥੇ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਦੱਸੇ ਗਏ ਸਨ ਜਿਨ੍ਹਾਂ ਦੇ ਸਦਕਾ ਉਨਾਂ ਦੀ ਆਮਦਨ ਦੁੱਗਣੀ ਹੋਣ ਦੀ ਸੰਭਾਵਨਾ ਜਤਾਈ ਗਈ ਸੀ। ਉੱਥੇ ਹੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਨਕਾਰਦੇ ਹੋਏ ਇਹ ਖੇਤੀ ਕਾਨੂੰਨ ਕਿਸਾਨ ਮਾਰੂ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸੇ ਗਏ ਹਨ।

ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੁਣ ਤੱਕ ਦੀਆਂ ਹੋਈਆਂ ਸਾਰੀਆਂ ਮੀਟਿੰਗ ਬੇ-ਨਤੀਜਾ ਰਹੀਆਂ ਹਨ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਬਾਰੇ ਇਹ ਗੱਲ ਕਹੀ ਹੈ ਜਿਸ ਦੀ ਚਰਚਾ ਹੋ ਰਹੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿਥੇ ਦੋ ਦਿਨਾਂ ਦੀ ਬੰਗਲਾਦੇਸ਼ ਯਾਤਰਾ ਤੋਂ ਪਰਤਣ ਉਪਰੰਤ ਅੱਜ ਦੇਸ਼ ਦੇ ਲੋਕਾਂ ਨੂੰ ਮਨ ਕੀ ਬਾਤ ਦੇ ਜਰੀਏ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਆਮਦਨ ਨੂੰ ਵਧਾਉਣ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਕਿਸਾਨਾਂ ਨੂੰ ਨਵੇਂ ਪ੍ਰਯੋਗਾਂ ਨੂੰ ਅਪਨਾਉਣ ਲਈ ਵੀ ਜ਼ਰੂਰੀ ਦੱਸਿਆ।

ਉਨ੍ਹਾਂ ਕਿਹਾ ਕਿ ਦੇਸ਼ ਦੇ ਬਹੁਤ ਸਾਰੇ ਕਿਸਾਨ ਮਧੂ ਮੱਖੀ ਪਾਲਣ ਕਿੱਤੇ ਨਾਲ ਜੁੜੇ ਹੋਏ ਹਨ ਜੋ ਇਹ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹਨੀ ਬੀ ਫਾਰਮਿੰਗ ਵਿਚ ਸਿਰਫ ਸ਼ਹਿਦ ਨਾਲ ਹੀ ਆਮਦਨ ਨਹੀਂ ਹੁੰਦੀ ਸਗੋਂ ਬੀ ਮੈਕਸ ਆਮਦਨ ਦਾ ਇੱਕ ਬਹੁਤ ਵੱਡਾ ਸੋਮਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਦੇਸ਼ ਦੇ ਕਿਸਾਨਾਂ ਦੀ ਸਥਿਤੀ ਤੇਜ਼ੀ ਨਾਲ ਬਦਲ ਰਹੀ। ਇਸ ਲਈ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਇਸ ਤਰ੍ਹਾਂ ਦੇ ਲਾਹੇਬੰਦ ਕਿੱਤਿਆਂ ਨੂੰ ਵੀ ਅਪਣਾਉਣਾ ਚਾਹੀਦਾ ਹੈ।

ਉਨ੍ਹਾਂ ਵੱਲੋਂ ਦੇਸ਼ ਦੇ ਸਫਲਤਾ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੀਆਂ ਕਹਾਣੀਆਂ ਨੂੰ ਇਸ ਪ੍ਰੋਗਰਾਮ ਵਿੱਚ ਸਾਂਝਾ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਗੁਜਰਾਤ ਦੇ ਬਨਾਸਕਾਂਠਾ ਦਾ ਜ਼ਿਕਰ ਵੀ ਕੀਤਾ ਗਿਆ ਹੈ। ਜਿਥੋਂ ਦੇ ਕਿਸਾਨਾਂ ਵੱਲੋਂ ਸ਼ਹਿਦ ਨਾਲ ਲੱਖਾਂ ਰੁਪਏ ਸਲਾਨਾ ਕਮਾਈ ਕੀਤੀ ਜਾ ਰਹੀ ਹੈ। ਜੋ ਬਹੁਤ ਘੱਟ ਸਮੇਂ ਵਿੱਚ ਹੀ ਸ਼ਹਿਦ ਉਤਪਾਦਨ ਦਾ ਮੁੱਖ ਕੇਂਦਰ ਬਣ ਗਿਆ ਹੈ।