ਆਈ ਤਾਜਾ ਵੱਡੀ ਖਬਰ
ਕੋਈ ਨਾ ਕੋਈ ਅਜਿਹੀ ਖ਼ਬਰ ਸਾਹਮਣੇ ਆ ਜਾਂਦੀ ਹੈ,ਜਿਸ ਨਾਲ ਫਿਰ ਤੋਂ ਸੋਗ ਦੀ ਲਹਿਰ ਫੈਲ ਜਾਂਦੀ ਹੈ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਅਸੀਂ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ।
ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੁਣ ਪੰਜਾਬੀ ਇੰਡਸਟਰੀ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ ਅਤੇ ਇਕ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਸੋਗਮਈ ਖਬਰ ਨੇ ਸਭ ਨੂੰ ਫਿਰ ਤੋਂ ਸੋਗ ਵਿੱਚ ਡਬੋ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿੱਚ ਸ਼ੋਅ ਬਿਜ਼ਨਸ ਦੇ ਬਾਬਾ ਬੋਹੜ ਕਹੇ ਜਾਣ ਵਾਲੇ ,ਤੇ ਟਰਾਂਟੋ ਵਿਚ ਪੰਜਾਬੀ ਮੀਡੀਆ ਦੀ ਨੀਂਹ ਰੱਖਣ ਵਾਲੇ ਢਿੱਲੋਂ ਵੀਡੀਓ ਵਾਲੇ ਬਲਵਿੰਦਰ ਸਿੰਘ ਢਿੱਲੋਂ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਤੇ ਸ਼ੋਕ ਪ੍ਰਗਟ ਕਰਦਿਆਂ ਹੋਇਆਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਵੱਲੋਂ ਬਲਵਿੰਦਰ ਸਿੰਘ ਢਿੱਲੋਂ ਦੀ ਬੇਟੀ ਸੈਮੀ ਢਿੱਲੋਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਵੱਲੋਂ ਸ਼ੋਕ ਸੁਨੇਹਾ ਭੇਜਿਆ ਹੋਇਆ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਪਹਿਲੀ ਮੁਲਾਕਾਤ ਬਲਵਿੰਦਰ ਸਿੰਘ ਢਿੱਲੋਂ ਨਾਲ 2002 ਵਿੱਚ ਇਕਬਾਲ ਮਾਹਲ ਦੇ ਉਪਰਾਲੇ ਸਦਕਾ ਹੋਈ ਸੀ।
ਉਨ੍ਹਾਂ ਦੱਸਿਆ ਕਿ ਉਹ ਬਹੁਤ ਹੀ ਨੇਕ ਰੂਹ ਦੇ ਮਾਲਕ ਸਨ। ਤੇ ਫਿਰ ਉਨ੍ਹਾਂ ਦੀਆਂ ਕਈ ਵਾਰ ਮੁਲਾਕਾਤ ਵੀ ਹੋਈਆਂ। ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਢਿੱਲੋਂ ਦਾ ਵਿਛੋੜਾ ਅਸਹਿਣ ਯੋਗ ਹੈ। ਬਲਵਿੰਦਰ ਸਿੰਘ ਢਿੱਲੋਂ ਦੀ ਬੇਟੀ ਸੈਮੀ ਢਿੱਲੋਂ ਵੀ ਇਕ ਟੀ ਵੀ ਹੋਸਟ ਹੈ। ਉਨ੍ਹਾਂ ਦਾ ਜੱਦੀ ਪਿੰਡ ਗੁਰੂ ਕੀ ਢਾਬ, ਫਰੀਦਕੋਟ ਸੀ। ਬਲਵਿੰਦਰ ਸਿੰਘ ਢਿੱਲੋਂ ਦੇ ਦਿਹਾਂਤ ਉਪਰੰਤ ਅਨੇਕਾਂ ਮੀਡੀਆ ਅਦਾਰਿਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ ਪੰਜਾਬੀ ਇੰਡਸਟਰੀ ਨੂੰ ਲੱਗਾ ਵੱਡਾ ਝਟਕਾ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ , ਛਾਇਆ ਸੋਗ
Previous Postਆਖਰ ਹੁਣੇ ਹੁਣੇ ਖੇਤੀ ਕਨੂੰਨਾਂ ਦਾ ਕਰਕੇ ਮੋਦੀ ਲਈ ਆ ਗਈ ਇਹ ਮਾੜੀ ਖਬਰ
Next Postਖੇਤੀ ਕਨੂੰਨਾਂ ਨੂੰ ਲੈ ਕੇ ਅਮਿਤ ਸ਼ਾਹ ਨੇ ਕੀਤਾ ਇਹ ਕੰਮ – ਆਈ ਤਾਜਾ ਵੱਡੀ ਖਬਰ