ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਆਏ ਦਿਨ ਹੀ ਕੋਈ ਨਾ ਕੋਈ ਅਜਿਹਾ ਮਾਮਲਾ ਸਾਹਮਣੇ ਆ ਜਾਂਦਾ ਹੈ ਜੋ ਚਰਚਾ ਦਾ ਵਿਸ਼ਾ ਬਣ ਜਾਂਦਾ ਹੈ। ਪੰਜਾਬ ਵਿੱਚ ਅਦਾਕਾਰਾ ਅਤੇ ਗਾਇਕਾਂ ਵੱਲੋਂ ਜਿਥੇ ਕਿਸਾਨੀ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਨਾਲ ਹੋਣ ਦਾ ਭਰੋਸਾ ਦੁਆਇਆ ਜਾ ਰਿਹਾ ਹੈ। ਉਥੇ ਹੀ ਇਸ ਤੋਂ ਇਲਾਵਾ ਪੰਜਾਬ ਦੀਆਂ ਬਹੁਤ ਸਾਰੀਆਂ ਅਜਿਹੀਆਂ ਖ਼ਾਸ ਸਖ਼ਸੀਅਤਾਂ ਹਨ ਜੋ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੀਆਂ ਹਨ। ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਉਪਰ ਗੁਰਦਾਸ ਮਾਨ ਨੂੰ ਲੈ ਕੇ ਆਏ ਦਿਨ ਹੀ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
ਹੁਣ ਪੰਜਾਬੀ ਤੇ ਗੁਰਦਾਸ ਮਾਨ ਮਾਮਲੇ ਵਿੱਚ ਐੱਫ ਆਈ ਆਰ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਨਕੋਦਰ ਦੇ ਡੇਰਾ ਮੁਰਾਦ ਸ਼ਾਹ ਵਿੱਚ ਮੇਲੇ ਦੌਰਾਨ ਗੁਰਦਾਸ ਮਾਨ ਵੱਲੋਂ ਸਟੇਜ ਤੋਂ ਸੰਬੋਧਨ ਕਰਦੇ ਹੋਏ ਆਖਿਆ ਗਿਆ ਸੀ ਕਿ ਜਿਥੇ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਭੱਲਾ ਬਰਾਦਰੀ ਨਾਲ ਸੰਬੰਧ ਰੱਖਦੇ ਸਨ। ਉਥੇ ਹੀ ਡੇਰਾ ਮੁਰਾਦ ਸ਼ਾਹ ਦੇ ਲਾਡੀ ਸਾਈਂ ਜੀ ਵੀ ਭੱਲਾ ਬਰਾਦਰੀ ਨਾਲ ਸਬੰਧਤ ਸਨ। ਇਸ ਤਰ੍ਹਾਂ ਲਾਡੀ ਸਾਈਂ, ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਵੰਸ਼ ਵਿਚੋਂ ਆਉਂਦੇ ਹਨ।
ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਲਗਾਤਾਰ ਵਿ-ਰੋ-ਧ ਕੀਤਾ ਗਿਆ ਅਤੇ ਆਖਿਆ ਗਿਆ ਕਿ ਉਨ੍ਹਾਂ ਵੱਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਜਿਸ ਕਾਰਨ ਸਿੱਖ ਜਥੇਬੰਦੀਆਂ ਵੱਲੋਂ ਜਗ੍ਹਾ-ਜਗ੍ਹਾ ਤੇ ਧਰਨੇ ਪ੍ਰਦਰਸ਼ਨ ਕੀਤੇ ਗਏ। ਇਸ ਤੋਂ ਬਾਅਦ ਗੁਰਦਾਸ ਮਾਨ ਵੱਲੋਂ ਮੁਆਫੀ ਵੀ ਮੰਗ ਲਈ ਗਈ ਸੀ। ਪਰ ਫਿਰ ਵੀ ਨਕੋਦਰ ਵਿੱਚ ਉਨ੍ਹਾਂ ਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਗਈ। ਉੱਥੇ ਹੀ ਹੁਣ ਡੇਰੇ ਦੀਆਂ ਸੰਗਤਾਂ ਵੱਲੋਂ ਗੁਰਦਾਸ ਮਾਨ ਦੇ ਖਿਲਾਫ ਦਰਜ ਕੀਤੀ ਗਈ ਐਫ ਆਈ ਆਰ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਡੇਰੇ ਵੱਲੋਂ ਆਪਣਾ ਪੱਖ ਰੱਖਦੇ ਹੋਏ ਕਿਹਾ ਗਿਆ ਹੈ ਕਿ ਡੇਰੇ ਵੱਲੋਂ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਹੀ ਪਹੁੰਚਾਈ ਗਈ। ਉਥੇ ਹੀ ਕੁਝ ਸਿੱਖ ਜਥੇਬੰਦੀਆਂ ਵੱਲੋਂ ਡੇਰੇ ਨੂੰ ਲੈ ਕੇ ਕਈ ਤਰਾਂ ਦੀਆਂ ਟਿਪਣੀਆਂ ਕੀਤੀਆਂ ਗਈਆਂ ਹਨ। ਕੁਝ ਜਥੇਬੰਦੀਆਂ ਦੇ ਮੈਂਬਰਾਂ ਵੱਲੋਂ ਡੇਰੇ ਖ਼ਿਲਾਫ਼ ਅਪਸ਼ਬਦ ਬੋਲੇ ਗਏ ਹਨ। ਉਹਨਾਂ ਦੇ ਖਿਲਾਫ ਵੀ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਐਫ ਆਈ ਆਰ ਦਰਜ ਕੀਤੀ ਜਾਵੇ। ਜਿਸ ਕਾਰਨ ਐਤਵਾਰ ਨੂੰ ਸਿੱਖ ਜਥੇਬੰਦੀਆਂ ਦੇ ਖਿਲਾਫ ਨਕੋਦਰ ਵਿਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Previous Postਮਚਿਆ ਹੜਕੰਪ ਇਸ ਪਿੰਡ ਚ ਆ ਗਿਆ ਲੋਕਾਂ ਨੂੰ ਏਨੇ ਲੱਖਾਂ ਚ ਬਿਜਲੀ ਦਾ ਬਿੱਲ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਆਈ ਇਹ ਤਾਜਾ ਵੱਡੀ ਖਬਰ – ਮੀਂਹ ਪੈਣ ਦੇ ਬਾਰੇ ਚ