ਆਈ ਤਾਜਾ ਵੱਡੀ ਖਬਰ
ਦੁਨੀਆਂ ਵਿੱਚ ਇਸ ਸ਼ੁਰੂ ਹੋਈ ਕਰੋਨਾ ਨੇ ਹੁਣ ਤੱਕ ਅਨੇਕਾਂ ਹੀ ਲੋਕਾਂ ਨੂੰ ਇਸ ਫਾਨੀ ਸੰਸਾਰ ਤੋਂ ਹਮੇਸ਼ਾ ਲਈ ਦੂਰ ਕਰ ਦਿੱਤਾ ਹੈ। ਜਿਸ ਸਮੇਂ ਤੋਂ ਇਹ ਮਹਾਮਾਰੀ ਸ਼ੁਰੂ ਹੋਈ ਹੈ, ਹੁਣ ਤਕ ਅਜਿਹੀਆਂ ਸ਼ਖ਼ਸੀਅਤਾਂ ਇਸ ਦੀ ਚਪੇਟ ਵਿਚ ਆ ਚੁੱਕੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਇੱਕ ਵੱਖਰਾ ਨਾਮ ਬਣਾਇਆ ਸੀ। ਰਾਜਨੀਤਿਕ ਜਗਤ, ਫਿਲਮੀ ਜਗਤ, ਸੰਗੀਤ ਜਗਤ, ਖੇਡ ਜਗਤ, ਅਤੇ ਮਨੋਰੰਜਨ ਜਗਤ ਵਿਚ ਆਉਣ ਵਾਲੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਨਾਲ ਇਸ ਸੰਸਾਰ ਨੂੰ ਛੱਡ ਕੇ ਹਮੇਸ਼ਾ ਲਈ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ ਹਨ । ਇਸ ਸੰਸਾਰ ਤੋਂ ਗਏ ਹਰ ਇਕ ਵਿਅਕਤੀ ਦੀ ਕਮੀ ਵੱਖ-ਵੱਖ ਖੇਤਰਾਂ ਵਿੱਚ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਹੁਣ ਪੰਜਾਬੀ ਫਿਲਮ ਇੰਡਸਟਰੀ ਵਿਚ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਈ ਮਸ਼ਹੂਰ ਪੰਜਾਬੀ ਫਿਲਮ ਦੇ ਨਿਰਮਾਤਾ ਚਰਨਜੀਤ ਸਿੰਘ ਵਾਲੀਆ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਕੁਝ ਦਿਨ ਪਹਿਲਾਂ ਹੀ ਉਹ ਵਿਸ਼ਵ ਵਿਚ ਫੈਲੀ ਹੋਈ ਮ-ਹਾ-ਮਾ-ਰੀ ਕਰੋਨਾ ਦੀ ਮਾਰ ਹੇਠ ਆ ਗਏ ਸਨ। ਪਿਛਲੇ ਦੋ ਹਫ਼ਤਿਆਂ ਤੋਂ ਕਰੋਨਾ ਸੰਕ੍ਰਮਿਤ ਹੋਣ ਕਾਰਨ ਉਨ੍ਹਾਂ ਦੀ ਸਥਿਤੀ ਗੰ-ਭੀ-ਰ ਹੋ ਗਈ ਸੀ ,ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਜਿੱਥੇ ਉਹ ਜੇਰੇ ਇਲਾਜ ਸਨ। ਉਥੇ ਹੀ ਅੱਜ ਮੰਗਲਵਾਰ ਨੂੰ ਉਨ੍ਹਾਂ ਦਾ ਦਿ-ਹਾਂ-ਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਹ ਆਪਣੇ ਪਰਿਵਾਰ ਵਿੱਚ ਪਿੱਛੇ ਪਤਨੀ, ਇਕ ਪੁੱਤਰ ਤੇ ਇਕ ਧੀ ਨੂੰ ਛੱਡ ਗਏ ਹਨ। ਉਹਨਾਂ ਨੇ ਕਈ ਮਸ਼ਹੂਰ ਪੰਜਾਬੀ ਫਿਲਮਾਂ ਦਾ ਨਿਰਮਾਣ ਕੀਤਾ ਹੈ , ਜਿਨ੍ਹਾਂ ਵਿੱਚ ਠੱਗ ਲਾਈਫ ਅਤੇ ਆਟੇ ਦੀ ਚਿੜੀ ਬਹੁਤ ਹੀ ਜ਼ਿਆਦਾ ਮਸ਼ਹੂਰ ਹੋਈਆਂ ਹਨ।
ਉੱਥੇ ਹੀ ਚਰਨਜੀਤ ਸਿੰਘ ਵਾਲੀਆ ਨਵਾਬ ਜੱਸਾ ਸਿੰਘ ਆਹਲੂਵਾਲੀਆ ਟਰੱਸਟ ਦੇ ਚੇਅਰਮੈਨ ਅਤੇ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੇ ਮਾਲਕ ਸਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਫਿਲਮੀ ਜਗਤ ਨਾਲ ਜੁੜੀਆਂ ਹੋਈਆਂ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Previous Postਪੰਜਾਬ ਚ ਮੌਜੂਦਾ ਹਾਲਾਤਾਂ ਨੂੰ ਦੇਖ ਸਰਕਾਰ ਨੇ ਇਥੇ ਲਈ ਚੁੱਕਿਆ ਵੱਡਾ ਕਦਮ – ਕਰਤਾ ਇਹ ਐਲਾਨ
Next Postਮੌਜੂਦਾ ਹਾਲਾਤਾਂ ਨੂੰ ਦੇਖ ਕੇਜਰੀਵਾਲ ਨੇ ਕਰਤਾ ਅਜਿਹਾ ਐਲਾਨ , ਬਾਕੀ ਸੂਬਿਆਂ ਦੀਆਂ ਸਰਕਾਰਾਂ ਪਈਆਂ ਸੋਚਾਂ ਚ