ਹੁਣੇ ਹੁਣੇ ਪੰਜਾਬ ਇਥੇ ਭਾਰੀ ਮੀਂਹ ਨੇ ਮਚਾਈ ਤਬਾਹੀ – ਆਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਲੋਕਾਂ ਨੂੰ ਪਿਛਲੇ ਦੋ ਮਹੀਨਿਆਂ ਦੌਰਾਨ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿੱਥੇ ਲੋਕਾਂ ਵੱਲੋਂ ਗਰਮੀ ਤੋਂ ਰਾਹਤ ਪਾਉਣ ਲਈ ਵੱਖ-ਵੱਖ ਬਿੱਜਲੀ ਦੇ ਉਪਕਰਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉਥੇ ਹੀ ਬਿਜਲੀ ਸਪਲਾਈ ਵਿੱਚ ਲੱਗਣ ਵਾਲੇ ਬਿਜਲੀ ਦੇ ਕੱਟ ਲੋਕਾਂ ਨੂੰ ਹੋਰ ਵੀ ਮੁਸ਼ਕਲ ਵਿਚ ਪਾ ਦਿੰਦੇ ਸਨ। ਹੁਣ ਹੋਈ ਬਰਸਾਤ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਝੋਨੇ ਦੀ ਫਸਲ ਨੂੰ ਪੇਸ਼ ਆਉਣ ਵਾਲੇ ਪਾਣੀ ਦੀ ਸਮੱਸਿਆ ਵੀ ਦੂਰ ਹੋ ਗਈ ਹੈ। ਹੁਣ ਭਾਰੀ ਬਰਸਾਤ ਅਤੇ ਤੇਜ ਝੱਖੜ ਅਤੇ ਅਸਮਾਨੀ ਬਿਜਲੀ ਕਾਰਨ ਕਈ ਹਾਦਸੇ ਵਾਪਰਣ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ , ਜੋ ਲੋਕਾਂ ਵਿਚ ਸੋਗ ਦਾ ਮਾਹੌਲ ਪੈਦਾ ਕਰ ਦਿੰਦੀਆਂ ਹਨ।

ਹੁਣ ਪੰਜਾਬ ਵਿੱਚ ਇਥੇ ਭਾਰੀ ਮੀਂਹ ਨੇ ਮਚਾਈ ਤਬਾਹੀ, ਜਿਸ ਬਾਰੇ ਇਹ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਹੋ ਰਹੀ ਬਰਸਾਤ ਕਾਰਨ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਕਈ ਘਟਨਾਵਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿਸ ਵਿੱਚ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਮਾਲੀ ਅਤੇ ਜਾਨੀ ਨੁਕਸਾਨ ਹੋਇਆ ਹੈ। ਹੁਣ ਅੰਮ੍ਰਿਤਸਰ ਤੋਂ ਸਾਹਮਣੇ ਆਈ ਖਬਰ ਵਿਚ ਪਤਾ ਲੱਗਾ ਹੈ ਕਿ ਸਥਾਨਕ ਮੂਲੇ ਚੱਕ ਦੀ ਬਾਬਾ ਦੀਪ ਸਿੰਘ ਕਾਲੋਨੀ ਵਿਖੇ ਬਾਰਸ਼ ਨਾਲ ਇੱਕ ਘਰ ਡਿੱਗਣ ਕਾਰਨ ਭਾਰੀ ਨੁਕਸਾਨ ਹੋਇਆ ਹੈ।

ਇਸ ਘਰ ਦੀ ਖਸਤਾ ਹਾਲਤ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ ਹੈ। ਕਿਉਂਕਿ ਪਿਛਲੇ ਦੋ ਦਿਨਾਂ ਤੋਂ ਹੋਣ ਵਾਲੀ ਬਰਸਾਤ ਦੌਰਾਨ ਘਰ ਡਿਗਣ ਵਰਗੀ ਘਟਨਾ ਵਾਪਰੀ ਹੈ। ਵਾਪਰੇ ਇਸ ਹਾਦਸੇ ਵਿਚ ਉਸ ਘਰ ਦੇ ਹੇਠਾਂ ਆਉਣ ਨਾਲ ਮਾਂ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਬੜੀ ਮੁਸ਼ਕਲ ਨਾਲ ਇਸ ਹਾਦਸੇ ਵਿੱਚੋਂ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ,ਜਿਥੇ ਉਹ ਜੇਰੇ ਇਲਾਜ ਹਨ। ਇਸ ਤੋਂ ਪਹਿਲਾਂ ਪਟਿਆਲਾ ਤੋਂ ਆਈ ਖਬਰ ਵਿੱਚ ਵੀ ਘਰ ਦੀ ਛੱਤ ਡਿਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਸੀ।

ਅਤੇ ਇੱਕ ਵਿਅਕਤੀ ਅਸਮਾਨੀ ਬਿਜਲੀ ਦੀ ਚਪੇਟ ਵਿੱਚ ਆਉਣ ਨਾਲ ਮੌਤ ਦਾ ਸ਼ਿਕਾਰ ਹੋ ਗਿਆ। ਦੋ ਦਿਨਾ ਤੋ ਹੋਣ ਵਾਲੀ ਇਸ ਬਰਸਾਤ ਨਾਲ ਬਹੁਤ ਸਾਰੇ ਹਾਦਸੇ ਵਾਪਰਣ ਦੀਆਂ ਖਬਰਾਂ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਸਾਹਮਣੇ ਆ ਰਹੀਆਂ ਹਨ।