ਹੁਣੇ ਹੁਣੇ ਪੰਜਾਬ ਇਥੋਂ ਮਿਲਿਆ ਬੰਬ ਪਈਆਂ ਭਾਜੜਾਂ – ਪੁਲਸ ਕਰ ਰਹੀ ਇਹ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕਰਨ ਵਾਸਤੇ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ। ਕਿਉਂਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਬਹੁਤ ਸਾਰੇ ਗੈਰ ਸਮਾਜਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜੇਕਰ ਅਜਿਹੇ ਹਾਲਾਤ ਖਰਾਬ ਹੋ ਜਾਂਦੇ ਹਨ ਅਤੇ ਲੋਕਾਂ ਵਿੱਚ ਵੀ ਡਰ ਪੈਦਾ ਹੋ ਜਾਂਦਾ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਪੁਲਿਸ ਨੂੰ ਵੀ ਚੌਕਸੀ ਵਧਾਏ ਜਾਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਵੱਖ-ਵੱਖ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦਾ ਹੱਕ ਦਿੱਤਾ ਗਿਆ ਹੈ।

ਕਿਉਂਕਿ ਪਿਛਲੇ ਕੁਝ ਸਮੇਂ ਤੋਂ ਸ-ਰ-ਹੱ-ਦੀ ਖੇਤਰਾਂ ਵਿੱਚ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰੀਆਂ ਹਨ ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਹੈ। ਇਸ ਸਰਹੱਦੀ ਖੇਤਰਾਂ ਵਿੱਚ ਪੁਲਿਸ ਵੱਲੋਂ ਪੂਰੀ ਚੌਕਸੀ ਵਰਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਅਣਹੋਣੀ ਨੂੰ ਹੋਣ ਤੋਂ ਰੋਕਿਆ ਜਾ ਸਕੇ। ਹੁਣ ਪੰਜਾਬ ਵਿੱਚ ਇਥੋਂ ਮਿਲਿਆ ਬੰਬ, ਜਿਸ ਨਾਲ ਪਈਆਂ ਭਾਜੜਾਂ, ਪੁਲਸ ਕਰ ਰਹੀ ਇਹ ਕਾਰਵਾਈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਸਰਹੱਦੀ ਖੇਤਰਾਂ ਵਿਚ ਪਹਿਲਾਂ ਵੀ ਅਜਿਹੀਆਂ ਬਹੁਤ ਸਾਰੀਆਂ ਵਸਤੂਆਂ ਮਿਲਣ ਤੇ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

ਉਥੇ ਹੀ ਅੱਜ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਦੇ ਅਧੀਨ ਆਉਣ ਵਾਲੇ ਪਿੰਡ ਸੇਖਵਾਂ ਵਿਚ ਟਿਫਨ ਬੰਬ ਮਿਲਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਪਿੰਡ ਵਿਚ ਟਿਫਨ ਬੰਬ ਮਿਲਿਆ ਹੈ, ਉਥੇ ਹੀ ਪਿੰਡ ਵਿੱਚ ਅਤੇ ਆਸਪਾਸ ਦੇ ਖੇਤਰਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜ਼ੀਰਾ ਅਤੇ ਸੰਬੰਧਤ ਥਾਣੇ ਦੀ ਪੁਲਸ ਨਾਲ ਡੀ. ਐੱਸ. ਪੀ. ਜ਼ੀਰਾ ਅਤੇ ਐੱਸ. ਐੱਚ.ਓ. ਮੌਕੇ ’ਤੇ ਪਹੁੰਚ ਗਏ ਹਨ। ਜਿਨ੍ਹਾਂ ਸਾਰਿਆ ਵਲੋ ਬਰਾਮਦ ਕੀਤੇ ਗਏ ਇਸ ਟਿਫਨ ਬੰਬ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਬਾਰੇ ਕੋਈ ਵੀ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਥੇ ਹੀ ਇਸ ਖੇਤਰ ਵਿੱਚ ਲੋਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।